Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਪ੍ਰੈਸ ਨੋਟ ਅਨੁਸਾਰ, ਸ਼ਹਿਰ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਕਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ

ਜਲੰਧਰ🙁 ਕੰਵਲਜੀਤ ਸਿੰਘ ਮੱਕੜ ) – ਹੋਟਲਾਂ ਅਤੇ ਸਰਾਵਾਂ ਲਈ ਨਵੇਂ ਨਿਯਮ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ, ਹੁਣ ਜਲੰਧਰ ਕਮਿਸ਼ਨਰੇਟ ਦੀ ਹਦੂਦ ਵਿੱਚ ਕੋਈ ਵੀ ਹੋਟਲ, ਮੋਟਲ, ਗੈਸਟ ਹਾਊਸ ਜਾਂ ਸਰਾਂ ਕਿਸੇ ਵਿਅਕਤੀ ਨੂੰ ਉਸ ਦੀ ਪਛਾਣ ਦੀ ਪੁਸ਼ਟੀ ਕੀਤੇ ਬਿਨਾਂ ਠਹਿਰਾ ਨਹੀਂ ਸਕਦੇ। ਇਸਦੇ ਤਹਿਤ:

ਹਰੇਕ ਮਹਿਮਾਨ ਤੋਂ ਸਰਕਾਰੀ ਜਾਰੀ ਕੀਤਾ ਵੈਧ ਫੋਟੋ ਆਈ.ਡੀ. ਦੀ ਸਵੈ-ਤਸਦੀਕਸ਼ੁਦਾ ਕਾਪੀ ਲੈਣੀ ਲਾਜ਼ਮੀ ਹੈ।

ਮੋਬਾਈਲ ਨੰਬਰ ਦੀ ਤਸਦੀਕ ਕਰਨੀ ਹੋਵੇਗੀ।

ਮਹਿਮਾਨਾਂ ਦੀ ਜਾਣਕਾਰੀ ਇੱਕ ਨਿਰਧਾਰਤ ਪ੍ਰੋਫਾਰਮੇ ਵਿੱਚ ਰਜਿਸਟਰ ‘ਚ ਦਰਜ ਕਰਨੀ ਹੋਵੇਗੀ।

ਇਹ ਰਿਕਾਰਡ ਹਰ ਰੋਜ਼ ਸਵੇਰੇ 10 ਵਜੇ ਤੱਕ ਸਬੰਧਤ ਥਾਣੇ ਨੂੰ ਭੇਜਣਾ ਲਾਜ਼ਮੀ ਹੈ।

ਹਰੇਕ ਸੋਮਵਾਰ ਨੂੰ ਇਹ ਰਿਕਾਰਡ ਮੁੱਖ ਅਫਸਰ ਥਾਣੇ ਤੋਂ ਤਸਦੀਕ ਕਰਵਾਉਣਾ ਹੋਵੇਗਾ।

ਇਸਦੇ ਨਾਲ-ਨਾਲ, ਹੋਟਲਾਂ, ਰੈਸਟੋਰੈਂਟਾਂ ਅਤੇ ਸਰਾਵਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਹਦਾਇਤ ਵੀ ਦਿੱਤੀ ਗਈ ਹੈ, ਖਾਸ ਕਰਕੇ ਕੋਰੀਡੋਰ, ਲਿਫਟ, ਰਿਸੈਪਸ਼ਨ ਅਤੇ ਮੁੱਖ ਦਰਵਾਜ਼ਿਆਂ ‘ਤੇ। ਵਿਦੇਸ਼ੀ ਮਹਿਮਾਨਾਂ ਦੀ ਜਾਣਕਾਰੀ ਫੌਰਨਰਸ ਰਜਿਸਟ੍ਰੇਸ਼ਨ ਆਫਿਸ, ਦਫ਼ਤਰ ਕਮਿਸ਼ਨਰ ਪੁਲਿਸ, ਜਲੰਧਰ ਨੂੰ ਦੇਣੀ ਲਾਜ਼ਮੀ ਹੈ।

ਹਥਿਆਰਾਂ ਅਤੇ ਜਥਿਆਂ ‘ਤੇ ਪਾਬੰਦੀ

ਕਮਿਸ਼ਨਰੇਟ ਹੱਦੂਦ ਵਿੱਚ ਕਿਸੇ ਵੀ ਵਿਅਕਤੀ ਨੂੰ ਬੇਸਬਾਲ ਬੈਟ, ਤੇਜ਼ਧਾਰ ਜਾਂ ਨੋਕੀਲੇ ਹਥਿਆਰ ਜਾਂ ਹੋਰ ਜਾਨਲੇਵਾ ਹਥਿਆਰ ਲੈ ਕੇ ਗੱਡੀ ਵਿੱਚ ਯਾਤਰਾ ਕਰਨ ‘ਤੇ ਪਾਬੰਦੀ ਲਗਾਈ ਗਈ ਹੈ। ਇਸੇ ਤਰ੍ਹਾਂ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਜਲੂਸ ਕੱਢਣ ਜਾਂ ਨਾਅਰੇਬਾਜ਼ੀ ਕਰਨ ‘ਤੇ ਵੀ ਰੋਕ ਲਾਈ ਗਈ ਹੈ।

ਔਰਤਾਂ ਦੀ ਸੁਰੱਖਿਆ ਲਈ ਵਿਸ਼ੇਸ਼ ਮੁਹਿੰਮ

ਕਮਿਸ਼ਨਰੇਟ ਪੁਲਿਸ ਜਲੰਧਰ ਨੇ ਔਰਤਾਂ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਛੇੜਛਾੜ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਵਿਰੁੱਧ ਇੱਕ ਵਿਸ਼ੇਸ਼ ਮੁਹਿੰਮ ਚਲਾਈ। ਇਸ ਮੁਹਿੰਮ ਦੌਰਾਨ:

ਕੁੱਲ 310 ਵਾਹਨਾਂ ਦੀ ਜਾਂਚ ਕੀਤੀ ਗਈ।

33 ਵਾਹਨਾਂ ਦੇ ਚਲਾਨ ਕੀਤੇ ਗਏ।

7 ਮੋਟਰਸਾਈਕਲਾਂ ਜ਼ਬਤ ਕੀਤੀਆਂ ਗਈਆਂ।

ਇਹ ਮੁਹਿੰਮ ਔਰਤਾਂ, ਲੜਕੀਆਂ ਅਤੇ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚਲਾਈ ਗਈ ਸੀ।

ਝੂਠੀ ਖ਼ਬਰਾਂ ਵਿਰੁੱਧ ਸਾਵਧਾਨੀ

ਜਲੰਧਰ ਪੁਲਿਸ ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਝੂਠੀ ਖ਼ਬਰਾਂ ਤੇ ਵਿਸ਼ਵਾਸ ਨਾ ਕਰਨ। ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਅਫਵਾਹਾਂ ਨੂੰ ਨਜ਼ਰਅੰਦਾਜ਼ ਕਰਨਾ ਅਤੇ ਸਿਰਫ਼ ਸਰਕਾਰੀ ਸਰੋਤਾਂ ਤੋਂ ਪ੍ਰਾਪਤ ਜਾਣਕਾਰੀ ‘ਤੇ ਭਰੋਸਾ ਕਰਨਾ ਚਾਹੀਦਾ ਹੈ।

Vinkmag ad
Share Our Daily Posts

News Desk

Read Previous

ਆਪ ਦੇ ਵਿਧਾਇਕ ਰਮਨ ਅਰੋੜਾ ਦੀ ਸੁਰੱਖਿਆ ਵਾਪਸ ਲੈਣ ਤੋਂ ਇੱਕ ਦਿਨ ਬਾਅਦ

Read Next

ਵਿਜੀਲੈਂਸ ਵਲੋਂ ਨਗਰ ਨਿਗਮ ਜਲੰਧਰ ਦੇ ਏਟੀਪੀ ਸੁਖਦੇਵ ਵਸ਼ਿਸ਼ਟ ਨੂੰ ਰਿਸ਼ਵਤ ਮਾਮਲੇ ‘ਚ ਦੋ ਦਿਨਾਂ ਦੇ ਰਿਮਾਂਡ ‘ਤੇ ਲਿਆ ਗਿਆ