Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਹੇਮਕੁੰਟ ਸਾਹਿਬ ਯਾਤਰਾ 22 ਮਈ ਤੋਂ ਪਹਿਲੇ ਜਥੇ ਦੀ ਰਵਾਨਗੀ ਨਾਲ ਹੋਵੇਗੀ ਸ਼ੁਰੂ ਭਾਰਤੀ ਫੌਜ ਵੱਲੋਂ ਰਸਤੇ ਦੀ ਤਿਆਰੀ ਤੇ ਸਖ਼ਤ ਸੁਰੱਖਿਆ ਪ੍ਰਬੰਧ, ਰਾਜਪਾਲ ਤੇ ਮੁੱਖ ਮੰਤਰੀ ਹੋਣਗੇ ਸ਼ਾਮਿਲ

ਜਲੰਧਰ: (ਕੰਵਲਜੀਤ ਸਿੰਘ ਮੱਕੜ) – ਰਿਸ਼ੀਕੇਸ਼/ਚਮੋਲੀ, ਉਤਰਾਖੰਡ – ਸਿੱਖ ਜਗਤ ਦੇ ਮਹਾਨ ਤੀਰਥ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ 22 ਮਈ 2025 ਨੂੰ ਪਹਿਲੇ ਜਥੇ ਦੀ ਰਵਾਨਗੀ ਨਾਲ ਸ਼ੁਰੂ ਹੋਣ ਜਾ ਰਹੀ ਹੈ। ਗੁਰੂ ਮਰਯਾਦਾ ਅਨੁਸਾਰ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਹੇਮਕੁੰਟ ਸਾਹਿਬ ਕੰਪਲੈਕਸ, ਰਿਸ਼ੀਕੇਸ਼ ਤੋਂ ਯਾਤਰਾ ਦੀ ਸ਼ੁਰੂਆਤ ਹੋਵੇਗੀ।

ਇਸ ਪਵਿੱਤਰ ਸਮਾਗਮ ਨੂੰ ਹੋਰ ਵਿਸ਼ੇਸ਼ ਬਣਾਉਣ ਲਈ ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਐੱਸ. ਗੁਰਮੀਤ ਸਿੰਘ, ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਕਈ ਮੰਤਰੀ, ਸੰਤ-ਮਹਾਪੁਰਖ ਅਤੇ ਹੋਰ ਪ੍ਰਮੁੱਖ ਵਿਅਕਤੀਆਂ ਮੌਜੂਦ ਰਹਿਣਗੇ।

ਇਸ ਯਾਤਰਾ ਦੀ ਮੁੱਖ ਰਵਾਨਗੀ ਤੋਂ ਬਾਅਦ 25 ਮਈ ਤੋਂ ਸਾਰੇ ਸ਼ਰਧਾਲੂਆਂ ਲਈ ਰਸਮੀ ਤੌਰ ‘ਤੇ ਦਰਸ਼ਨ ਖੁੱਲ੍ਹ ਜਾਣਗੇ। ਹੇਮਕੁੰਟ ਸਾਹਿਬ ਤੱਕ ਜਾਂਦੇ ਦੁਰਗਮ ਮਾਰਗ ਨੂੰ ਸੁਰੱਖਿਅਤ ਅਤੇ ਯੋਗ ਬਣਾਉਣ ਲਈ ਭਾਰਤੀ ਫੌਜ ਦੀ ਟੀਮ ਪਹਿਲਾਂ ਹੀ ਗੋਵਿੰਦਘਾਟ ਪਹੁੰਚ ਕੇ ਬਰਫ਼ ਹਟਾਉਣ ਅਤੇ ਰਸਤੇ ਦੀ ਸਫਾਈ ਦਾ ਕੰਮ ਸ਼ੁਰੂ ਕਰ ਚੁੱਕੀ ਹੈ।

ਸੂਤਰਾਂ ਦੇ ਅਨੁਸਾਰ ਇਸ ਵਾਰ ਵੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਲਾਕੇ ‘ਚ ਸੁਰੱਖਿਆ ਬਲਾਂ ਦੀ ਨਾਇਟ-ਡੇ ਪੈਟਰੋਲਿੰਗ ਜਾਰੀ ਹੈ, ਨਾਲ ਹੀ ਡ੍ਰੋਨ ਅਤੇ ਡਿਜੀਟਲ ਨਿਗਰਾਨੀ ਸਿਸਟਮ ਵੀ ਲਾਗੂ ਕੀਤਾ ਗਿਆ ਹੈ।

ਗੁਰਦੁਆਰਾ ਮੈਨੇਜਮੈਂਟ ਟਰੱਸਟ ਵੱਲੋਂ ਯਾਤਰੀਆਂ ਲਈ ਲੰਗਰ, ਰਿਹਾਇਸ਼, ਮੈਡੀਕਲ ਅਤੇ ਆਵਾਜਾਈ ਦੀਆਂ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਪ੍ਰਸ਼ਾਸਨ ਵੱਲੋਂ ਵੀ ਮੌਸਮੀ ਹਾਲਾਤਾਂ ਨੂੰ ਧਿਆਨ ‘ਚ ਰੱਖਦਿਆਂ ਸੁਰੱਖਿਆ ਅਤੇ ਰਾਹਤ ਬੰਦੋਬਸਤ ਪੂਰੇ ਤੌਰ ‘ਤੇ ਕੀਤੇ ਗਏ ਹਨ।

ਟਰੱਸਟ ਵੱਲੋਂ ਸਾਰੇ ਸੰਗਤਾਂ, ਮਹਿਮਾਨਾਂ ਅਤੇ ਸ਼ਰਧਾਲੂਆਂ ਨੂੰ ਹੇਮਕੁੰਟ ਸਾਹਿਬ ਦੀ ਪਵਿੱਤਰ ਯਾਤਰਾ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੰਦਿਆਂ ਇਹ ਅਪੀਲ ਵੀ ਕੀਤੀ ਗਈ ਹੈ ਕਿ ਯਾਤਰਾ ਦੌਰਾਨ ਸਾਵਧਾਨੀ ਅਤੇ ਨੈਤਿਕ ਅਨੁਸ਼ਾਸਨ ਦੀ ਪਾਲਣਾ ਕੀਤੀ ਜਾਵੇ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਏਨਕਾਊਂਟਰ: ਗੈਂਗਸਟਰ ਦਿਲਪ੍ਰੀਤ ਬਾਬਾ ਦਾ ਸਾਥੀ ਗੋਲੀ ਲੱਗਣ ਕਾਰਨ ਜ਼ਖਮੀ, 19 ਮਾਮਲਿਆਂ ‘ਚ ਵਾਂਛਿਤ ਸੀ; ਚੋਰੀ ਦੀ ਕਾਰ ‘ਚ ਸੀ ਸਵਾਰ

Read Next

ਜਲੰਧਰ ਤੋਂ ਵੱਡੀ ਖ਼ਬਰ: ਪਿਛਲੇ 5 ਸਾਲਾਂ ਤੋਂ ਪੁਲਿਸ ਲਾਈਨ ਵਿਖੇ ਖੜੇ ਬਿਨਾਂ ਕਾਗਜ਼ਾਤਾਂ ਵਾਲੇ ਸੈਂਕੜੇ ਵਾਹਨ ਹੋਣਗੇ ਨੀਲਾਮ ਜਾਂ ਨਸ਼ਟ, ਮਾਲਕਾਂ ਨੂੰ ਆਖਰੀ ਮੌਕਾ