Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਇੰਡਿਗੋ ਦੀ ਦਿੱਲੀ-ਸ੍ਰੀਨਗਰ ਫਲਾਈਟ ’ਚ ਭਾਰੀ ਤੂਫ਼ਾਨ, ਐਮਰਜੈਂਸੀ ਲੈਂਡਿੰਗ ਕਰਾਈ – ਅੱਗੇਲੇ ਹਿੱਸੇ ਨੂੰ ਹੋਇਆ ਨੁਕਸਾਨ

ਜਲੰਧਰ, (ਕੰਵਲਜੀਤ ਸਿੰਘ ਮੱਕੜ) – ਇੰਡਿਗੋ ਦੀ ਦਿੱਲੀ ਤੋਂ ਸ੍ਰੀਨਗਰ ਜਾ ਰਹੀ ਫਲਾਈਟ 6E-2142 ਨੂੰ ਮੰਗਲਵਾਰ ਸ਼ਾਮ ਭਾਰੀ ਤੂਫ਼ਾਨ ਦਾ ਸਾਹਮਣਾ ਕਰਨਾ ਪਿਆ, ਜਿਸ ਕਰਕੇ ਜਹਾਜ਼ ਵਿੱਚ ਭਾਰੀ ਝਟਕੇ ਲੱਗੇ ਅਤੇ ਅੱਗੇਲੇ ਹਿੱਸੇ ਨੂੰ ਨੁਕਸਾਨ ਹੋ ਗਿਆ। ਜਹਾਜ਼ ਵਿੱਚ 227 ਯਾਤਰੀ ਸਵਾਰ ਸਨ। ਪਾਇਲਟ ਨੇ ਤੁਰੰਤ ਐਮਰਜੈਂਸੀ ਘੋਸ਼ਿਤ ਕਰਕੇ ਜਹਾਜ਼ ਨੂੰ ਸ੍ਰੀਨਗਰ ਹਵਾਈ ਅੱਡੇ ‘ਤੇ ਸੁਰੱਖਿਅਤ ਤਰੀਕੇ ਨਾਲ ਉਤਾਰਿਆ।

ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਜਹਾਜ਼ ਨੇ ਸ਼ਾਮ 5 ਵਜੇ ਦਿੱਲੀ ਤੋਂ ਉਡਾਣ ਭਰੀ ਅਤੇ ਸ੍ਰੀਨਗਰ ਦੇ ਨੇੜੇ ਹੇਲਸਟੌਰਮ ਵਿੱਚ ਫਸ ਗਿਆ। ਜਹਾਜ਼ ਵਿੱਚ ਹੜਕੰਪ ਮਚ ਗਿਆ। ਇਕ ਵਿਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਯਾਤਰੀ ਡਰੇ ਹੋਏ ਨਜ਼ਰ ਆ ਰਹੇ ਹਨ ਅਤੇ ਕਈਆਂ ਨੂੰ ਦੁਆਵਾਂ ਕਰਦਿਆਂ ਵੀ ਵੇਖਿਆ ਗਿਆ।

ਇੰਡਿਗੋ ਏਅਰਲਾਈਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਉਨ੍ਹਾਂ ਦੀ ਟੀਮ ਨੇ ਸਾਰੇ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕੀਤੀ ਅਤੇ ਪਾਇਲਟ ਦੀ ਫੁਰਤੀ ਨਾਲ ਜਹਾਜ਼ ਨੂੰ ਸਹੀ ਸਲਾਮਤ ਲੈਂਡ ਕਰਵਾ ਦਿੱਤਾ ਗਿਆ। ਕਿਸੇ ਵੀ ਯਾਤਰੀ ਨੂੰ ਕੋਈ ਸਰੀਰਕ ਨੁਕਸਾਨ ਨਹੀਂ ਹੋਇਆ।

ਇਸ ਘਟਨਾ ਨੇ ਹਵਾਈ ਯਾਤਰਾ ਦੌਰਾਨ ਮੌਸਮ ਸੰਬੰਧੀ ਖਤਰਿਆਂ ਵੱਲ ਇੱਕ ਵਾਰ ਫਿਰ ਧਿਆਨ ਕੇਂਦਰਿਤ ਕਰ ਦਿੱਤਾ ਹੈ।

Vinkmag ad
Share Our Daily Posts

News Desk

Read Previous

ਜਲੰਧਰ ’ਚ ਵੱਡੀ ਨਸ਼ਾ ਵਿਰੋਧੀ ਕਾਰਵਾਈ, 5 ਕਿਲੋ ਹੇਰੋਇਨ ਸਮੇਤ ਇੱਕ ਕਾਬੂ ਸ਼ਿਵਮ ਸੋਢੀ ਉਰਫ ਸ਼ਿਵਾ ਦੇ ਕਬਜ਼ੇ ’ਚੋਂ 22 ਹਜ਼ਾਰ ਰੁਪਏ ਵੀ ਬਰਾਮਦ

Read Next

ਸੁਪਰੀਮ ਕੋਰਟ ਖ਼ਬਰ: “ਪਹਿਲਾਂ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਕੋਲ ਜਾਓ…” ਜਸਟਿਸ ਯਸ਼ਵੰਤ ਵਰਮਾ ਖ਼ਿਲਾਫ਼ ਐਫਆਈਆਰ ਦੀ ਮੰਗ ‘ਤੇ ਸੁਣਵਾਈ ਤੋਂ ਇਨਕਾਰ