Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਜਲੰਧਰ : ਰਿਸ਼ਵਤਖੋਰੀ ਦੇ ਮਾਮਲੇ ‘ਚ ਫਸੇ ਨਗਰ ਨਿਗਮ ਦੇ ਟਾਊਨ ਪਲਾਨਰ ਸੁਖਦੇਵ ਵਸ਼ਿਸ਼ਟ ਦੀ ਮੁਸੀਬਤ ਵਧੀ, 3 ਦਿਨ ਦਾ ਹੋਰ ਰਿਮਾਂਡ

ਜਲੰਧਰ : (ਕੰਵਲਜੀਤ ਸਿੰਘ ਮੱਕੜ) – ਜਲੰਧਰ ਵਿਖੇ ਰਿਸ਼ਵਤਖੋਰੀ ਦੇ ਇਕ ਵੱਡੇ ਮਾਮਲੇ ‘ਚ ਗ੍ਰਿਫਤਾਰ ਹੋਏ ਨਗਰ ਨਿਗਮ ਦੇ ਟਾਊਨ ਪਲਾਨਰ (ਏ.ਟੀ.ਪੀ.) ਸੁਖਦੇਵ ਵਸ਼ਿਸ਼ਟ ਦੀ ਮੁਸ਼ਕਿਲ ਵਧਦੀ ਜਾ ਰਹੀ ਹੈ। ਤਾਜ਼ਾ ਜਾਣਕਾਰੀ ਅਨੁਸਾਰ, ਅੱਜ ਸੁਖਦੇਵ ਨੂੰ ਮੁੜ ਕੋਰਟ ‘ਚ ਪੇਸ਼ ਕੀਤਾ ਗਿਆ ਜਿੱਥੇ ਪੁਲਿਸ ਨੇ ਉਸ ਦਾ 10 ਦਿਨ ਦਾ ਹੋਰ ਰਿਮਾਂਡ ਮੰਗਿਆ। ਹਾਲਾਂਕਿ ਅਦਾਲਤ ਨੇ 3 ਦਿਨ ਦਾ ਹੀ ਵਾਧੂ ਰਿਮਾਂਡ ਮਨਜ਼ੂਰ ਕੀਤਾ।

ਵਿਜੀਲੈਂਸ ਵਿਭਾਗ ਨੇ ਦੱਸਿਆ ਕਿ ਸੁਖਦੇਵ ਵਸ਼ਿਸ਼ਟ ਕੋਲੋਂ ਕੁਝ ਅਹਮ ਦਸਤਾਵੇਜ਼ ਬਰਾਮਦ ਹੋਏ ਹਨ, ਜਿਨ੍ਹਾਂ ਬਾਰੇ ਹੋਰ ਪੁੱਛਗਿੱਛ ਕਰਨ ਦੀ ਲੋੜ ਹੈ। ਇਹ ਦਸਤਾਵੇਜ਼ ਕਿਸੇ ਵੱਡੇ ਘੁਟਾਲੇ ਵੱਲ ਇਸ਼ਾਰਾ ਕਰਦੇ ਹਨ, ਜਿਸ ਕਾਰਨ ਜਾਂਚ ਵਿਚ ਹੋਰ ਤੇਜ਼ੀ ਆਈ ਹੈ।

ਯਾਦ ਰਹੇ ਕਿ ਇੱਕ ਵੱਡੇ ਸਕੈਂਡਲ ਦੀ ਜਾਂਚ ਕਰਦੇ ਹੋਏ ਵਿਜੀਲੈਂਸ ਨੇ ਹਾਲ ਹੀ ‘ਚ ਜਲੰਧਰ ਨਗਰ ਨਿਗਮ ‘ਚ ਰੇਡ ਕਰਕੇ ਸੁਖਦੇਵ ਵਸ਼ਿਸ਼ਟ ਨੂੰ ਗ੍ਰਿਫਤਾਰ ਕੀਤਾ ਸੀ। ਤਦ ਤੋਂ ਲੈ ਕੇ ਉਹ ਰਿਮਾਂਡ ‘ਤੇ ਹੈ ਅਤੇ ਵਿਭਾਗ ਵਲੋਂ ਉਸ ਨਾਲ ਤਫਤੀਸ਼ ਜਾਰੀ ਹੈ।

ਸਰੋਤਾਂ ਦੇ ਅਨੁਸਾਰ, ਵਸ਼ਿਸ਼ਟ ਵੱਲੋਂ ਦਫਤਰ ਵਿੱਚ ਰਿਕਾਰਡਾਂ ਦੀ ਹੇਰਾਫੇਰੀ ਅਤੇ ਨਕਸ਼ਿਆਂ ਦੀ ਮਨਮਰਜ਼ੀ ਸਬੰਧੀ ਵੀ ਜਾਂਚ ਚੱਲ ਰਹੀ ਹੈ। ਵਿਜੀਲੈਂਸ ਨੂੰ ਉਮੀਦ ਹੈ ਕਿ ਅਗਲੇ ਕੁਝ ਦਿਨਾਂ ‘ਚ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ।

Vinkmag ad
Share Our Daily Posts

News Desk

Read Previous

*ਵਾਤਾਵਰਣ ਪ੍ਰੇਮੀਆਂ ਵੱਲੋਂ ਰੁੱਖਾਂ ਨੂੰ ਸਾੜਣ ਤੋਂ ਬਚਾਉਣ ਲਈ ਪ੍ਰੇੈਸ ਕਾਨਫਰੰਸ ਕੀਤੀ ਗਈ* ——–

Read Next

ਜਲੰਧਰ ਵਾਲਿਆਂ ਨੂੰ ਲੱਗੇਗਾ ਝਟਕਾ! ਨਗਰ ਨਿਗਮ ਵਸੂਲੇਗਾ ਪਾਣੀ ਤੇ ਸੀਵਰੇਜ ਦੇ ਬਿੱਲ – ਸੈਂਕੜੇ ਫਲੈਟਾਂ ਤੇ ਕਮਰਸ਼ੀਅਲ ਇਮਾਰਤਾਂ ਦੇ ਮਾਲਕ ਹੋ ਜਾਓ ਸਾਵਧਾਨ