Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸਿਵਲ ਹਸਪਤਾਲ ਅਤੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ, ਕਿਹਾ—’ਆਪ’ ਸਰਕਾਰ ਨੇ ਹਸਪਤਾਲਾਂ ਦੀ ਹਾਲਤ ਵਿੱਚ ਲਿਆ ਸੁਧਾਰ

ਜਲੰਧਰ  (ਕੰਵਲਜੀਤ ਸਿੰਘ ਮੱਕੜ) – ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਅੱਜ ਸਥਾਨਕ ਸਿਵਲ ਹਸਪਤਾਲ ਅਤੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕਰਕੇ ਉਥੇ ਉਪਲਬਧ ਸਹੂਲਤਾਂ ਅਤੇ ਇਲਾਜ ਦੀ ਸਥਿਤੀ ਦਾ ਜਾਇਜ਼ਾ ਲਿਆ।

ਦੌਰੇ ਦੌਰਾਨ ਉਨ੍ਹਾਂ ਨੇ ਮਰੀਜ਼ਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਹਸਪਤਾਲ ਸਟਾਫ਼ ਨਾਲ ਗੱਲਬਾਤ ਕਰਕੇ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਦੱਸਿਆ ਕਿ ‘ਆਪ’ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸਿਹਤ ਵਿਭਾਗ ਵਿੱਚ ਕਾਫੀ ਸੁਧਾਰ ਆਇਆ ਹੈ ਅਤੇ ਸਰਕਾਰੀ ਹਸਪਤਾਲਾਂ ਦੀ ਹਾਲਤ ਪਹਿਲਾਂ ਨਾਲੋਂ ਕਾਫੀ ਬਿਹਤਰ ਹੋਈ ਹੈ।

ਮੰਤਰੀ ਭਗਤ ਨੇ ਕਿਹਾ, “ਸਰਕਾਰ ਦਾ ਮਕਸਦ ਸਿਹਤ ਸੇਵਾਵਾਂ ਨੂੰ ਆਮ ਆਦਮੀ ਤੱਕ ਪਹੁੰਚਯੋਗ ਅਤੇ ਵਿਸ਼ਵਾਸਯੋਗ ਬਣਾਉਣਾ ਹੈ। ਨਸ਼ਾ ਛੁਡਾਊ ਕੇਂਦਰਾਂ ਵਿੱਚ ਵੀ ਇਲਾਜ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ।”

ਉਨ੍ਹਾਂ ਨੇ ਸਿਵਲ ਹਸਪਤਾਲ ਵਿੱਚ ਨਵੀਆਂ ਮਸ਼ੀਨਾਂ, ਵਧੀਕ ਸਟਾਫ਼ ਅਤੇ ਸੁਧਰੀਆਂ ਸਹੂਲਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਸਭ ਕੁਝ ਪੰਜਾਬ ਸਰਕਾਰ ਦੀ ਸਿਹਤ ਵਿਭਾਗ ਪ੍ਰਤੀ ਗੰਭੀਰਤਾ ਨੂੰ ਦਰਸਾਉਂਦਾ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਸਥਾਨਕ ਹਸਪਤਾਲ ਪ੍ਰਬੰਧਨ, ਸਿਹਤ ਵਿਭਾਗ ਦੇ ਅਧਿਕਾਰੀ ਅਤੇ ਹੋਰ ਵਿਅਕਤੀ ਵੀ ਮੌਜੂਦ ਸਨ। ਉਨ੍ਹਾਂ ਨੇ ਹਸਪਤਾਲ ਵਿਭਾਗ ਨੂੰ ਆਗਿਆ ਦਿੱਤੀ ਕਿ ਮਰੀਜ਼ਾਂ ਨੂੰ ਕਿਸੇ ਵੀ ਤਕਲੀਫ਼ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਸਾਰੀ ਸੇਵਾਵਾਂ ਸੁਚੱਜੇ ਢੰਗ ਨਾਲ ਚੱਲਦੀਆਂ ਰਹਿਣ।

Vinkmag ad
Share Our Daily Posts

News Desk

Read Previous

ਜਲੰਧਰ ਵਾਲਿਆਂ ਨੂੰ ਲੱਗੇਗਾ ਝਟਕਾ! ਨਗਰ ਨਿਗਮ ਵਸੂਲੇਗਾ ਪਾਣੀ ਤੇ ਸੀਵਰੇਜ ਦੇ ਬਿੱਲ – ਸੈਂਕੜੇ ਫਲੈਟਾਂ ਤੇ ਕਮਰਸ਼ੀਅਲ ਇਮਾਰਤਾਂ ਦੇ ਮਾਲਕ ਹੋ ਜਾਓ ਸਾਵਧਾਨ

Read Next

ਮਾਨ ਸਰਕਾਰ ਦੀ ਕਾਰਵਾਈ: ਜਲੰਧਰ ਦੇ ਚਰਚਿਤ ਵਿਧਾਇਕ ਦੇ ਠਿਕਾਣਿਆਂ ‘ਤੇ ਵਿਜੀਲੈਂਸ ਦੀ ਰੇਡ