Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਮਾਨ ਸਰਕਾਰ ਦੀ ਵੱਡੀ ਕਾਰਵਾਈ: AAP ਵਿਧਾਇਕ ਰਮਨ ਅਰੋੜਾ ਗ੍ਰਿਫ਼ਤਾਰ, ਵਿਜੀਲੈਂਸ ਵਲੋਂ ਛਾਪੇਮਾਰੀ ਅਤੇ ਕਰਪਸ਼ਨ ਦੇ ਗੰਭੀਰ ਦੋਸ਼

ਜਲੰਧਰ : (ਰਿਪੋਰਟਰ: ਕੰਵਲਜੀਤ ਸਿੰਘ ਮੱਕੜ) –ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟੋਲਰੰਸ ਨੀਤੀ ਅਪਣਾਈ ਮਾਨ ਸਰਕਾਰ ਨੇ ਅੱਜ ਆਪਣੀ ਹੀ ਪਾਰਟੀ ਦੇ ਵਿਧਾਇਕ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਸੂਬੇ ਦੀ ਰਾਜਨੀਤੀ ‘ਚ ਹਲਚਲ ਮਚਾ ਦਿੱਤੀ ਹੈ। ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਉੱਤੇ ਆਰੋਪ ਹਨ ਕਿ ਉਨ੍ਹਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮਿਲਕੇ ਆਮ ਲੋਕਾਂ ਨੂੰ ਝੂਠੇ ਨੋਟਿਸ ਜਾਰੀ ਕਰਕੇ ਰਿਸ਼ਵਤ ਵਜੋਂ ਰਕਮ ਵਸੂਲ ਕੀਤੀ।

ਵਿਜੀਲੈਂਸ ਦੀ ਕਾਰਵਾਈ:

ਅੱਜ ਸਵੇਰੇ ਵਿਜੀਲੈਂਸ ਟੀਮ ਨੇ ਜਲੰਧਰ ‘ਚ ਰਮਨ ਅਰੋੜਾ ਦੇ ਰਹਾਇਸ਼ ਤੇ ਛਾਪਾ ਮਾਰਿਆ। ਵਿਜੀਲੈਂਸ ਦੀ ਟੀਮ ਆਪਣੇ ਨਾਲ ਕਰੰਸੀ ਗਿਣਣ ਵਾਲੀ ਮਸ਼ੀਨ ਵੀ ਲੈ ਕੇ ਪਹੁੰਚੀ, ਜਿਸ ਨਾਲ ਇਹ ਸਪਸ਼ਟ ਹੋਇਆ ਕਿ ਵੱਡੀ ਮਾਤਰਾ ‘ਚ ਰਕਮ ਬਰਾਮਦ ਹੋਣ ਦੀ ਸੰਭਾਵਨਾ ਸੀ।

ਇਹ ਜਾਂਚ ਸਾਬਕਾ ਅਸਿਸਟੈਂਟ ਟਾਊਨ ਪਲਾਨਰ ਸੁਖਦੇਵ ਵਸ਼ਿਸ਼ਟ ਦੇ ਮਾਮਲੇ ਨਾਲ ਜੁੜੀ ਹੋਈ ਹੈ, ਜੋ 14 ਮਈ ਨੂੰ ₹30,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਗਿਆ ਸੀ।

ਆਮ ਆਦਮੀ ਪਾਰਟੀ ਦੀ ਪ੍ਰਤੀਕਿਰਿਆ:

ਆਪ ਨੇ ਆਪਣੇ ਆਧਿਕਾਰਿਕ ਬਿਆਨ ‘ਚ ਕਿਹਾ ਹੈ ਕਿ, “ਇਹ ਸਾਡੀ ਭ੍ਰਿਸ਼ਟਾਚਾਰ ਵਿਰੋਧੀ ਨੀਤੀ ਦੀ ਸੱਚੀ ਮਿਸਾਲ ਹੈ। ਚਾਹੇ ਦੋਸ਼ੀ ਸਾਡਾ ਆਪਣਾ ਹੀ ਵਿਧਾਇਕ ਹੋਵੇ, ਕਾਨੂੰਨ ਆਪਣੇ ਕੰਮ ‘ਚ ਆਜ਼ਾਦ ਹੈ।”

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ,

“ਮੈਨੂੰ ਲੋਕਾਂ ਨੇ ਸਾਫ-ਸੁਥਰੀ ਸਿਆਸਤ ਲਈ ਚੁਣਿਆ ਹੈ। ਕੌਣ ਹੈ, ਇਹ ਮਾਇਨੇ ਨਹੀਂ ਰੱਖਦਾ — ਜੇ ਕੋਈ ਗਲਤ ਕਰੇਗਾ ਤਾਂ ਕਾਰਵਾਈ ਹੋਵੇਗੀ। ਇਹ ਸਾਡੀ ਵਚਨਬੱਧਤਾ ਹੈ।”

ਸੁਰੱਖਿਆ ਵਾਪਸੀ ਦੀ ਪਿਛੋਕੜ:

ਦੱਸਣਯੋਗ ਹੈ ਕਿ ਰਮਨ ਅਰੋੜਾ ਦੀ ਸੁਰੱਖਿਆ ਵਿਵਸਥਾ 13 ਮਈ ਨੂੰ ਹੀ ਵਾਪਸ ਲੈ ਲਈ ਗਈ ਸੀ, ਜਿਸ ‘ਚ ਉਨ੍ਹਾਂ ਦੇ 14 ਗਨਮੈਨ ਸ਼ਾਮਲ ਸਨ। ਇਹ ਵੀ ਸੰਕੇਤ ਸੀ ਕਿ ਉਨ੍ਹਾਂ ਖ਼ਿਲਾਫ਼ ਜਾਂਚ ਚੱਲ ਰਹੀ
ਇਹ ਮਾਮਲਾ ਨਾ ਸਿਰਫ਼ ਸਰਕਾਰੀ ਪੱਧਰ ‘ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤੀ ਨੂੰ ਦਰਸਾਉਂਦਾ ਹੈ, ਸਗੋਂ ਸਿਆਸਤ ਵਿੱਚ ਜਵਾਬਦੇਹੀ ਦੀ ਨਵੀਂ ਮਿਸਾਲ ਵੀ ਕਾਇਮ ਕਰਦਾ ਹੈ। ਮਾਨ ਸਰਕਾਰ ਵੱਲੋਂ ਆਪਣੀ ਪਾਰਟੀ ਦੇ ਵਿਧਾਇਕ ਖ਼ਿਲਾਫ਼ ਕਾਰਵਾਈ ਕਰਨਾ ਇਹ ਸਾਬਤ ਕਰਦਾ ਹੈ ਕਿ “ਚਾਹੇ ਜੋ ਵੀ ਹੋਵੇ, ਭ੍ਰਿਸ਼ਟਾਚਾਰ ਬਰਦਾਸ਼ਤ

Vinkmag ad
Share Our Daily Posts

News Desk

Read Previous

ਮਾਨ ਸਰਕਾਰ ਦੀ ਕਾਰਵਾਈ: ਜਲੰਧਰ ਦੇ ਚਰਚਿਤ ਵਿਧਾਇਕ ਦੇ ਠਿਕਾਣਿਆਂ ‘ਤੇ ਵਿਜੀਲੈਂਸ ਦੀ ਰੇਡ

Read Next

ਦਿੱਲੀ ‘ਚ ਮਿਲੇ 23 ਕੋਰੋਨਾ ਸੰਕਰਮਿਤ: ਸਰਕਾਰ ਵੱਲੋਂ ਐਡਵਾਈਜ਼ਰੀ ਜਾਰੀ, ਹਸਪਤਾਲਾਂ ਨੂੰ ਚੌਕਸ ਰਹਿਣ ਦੇ ਹੁਕਮ