Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਵਿਧਾਇਕ ਰਮਨ ਅਰੋੜਾ ਦੇ ਬਾਅਦ ਹੁਣ ਉਨ੍ਹਾਂ ਦੇ ਸਾਥੀ ‘ਤੇ ਵੀ ਵਿਜੀਲੈਂਸ ਦਾ ਸ਼ਿਕੰਜਾ — ਚਰਨਜੀਤ ਪੁਰਾ ’ਚ ਮਹੇਸ਼ ਮਖੀਜਾ ਦੇ ਘਰ ਰੇਡ

ਜਲੰਧਰ: (ਕੰਵਲਜੀਤ ਸਿੰਘ ਮੱਕੜ) – ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਦੀ ਗ੍ਰਿਫਤਾਰੀ ਤੋਂ ਬਾਅਦ, ਵਿਜੀਲੈਂਸ ਬਿਊਰੋ ਨੇ ਹੁਣ ਉਨ੍ਹਾਂ ਦੇ ਨੇੜਲੇ ਸਾਥੀਆਂ ਖ਼ਿਲਾਫ਼ ਵੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਵਿਜੀਲੈਂਸ ਵੱਲੋਂ ਅੱਜ ਚਰਨਜੀਤ ਪੁਰਾ ਇਲਾਕੇ ‘ਚ ਸਥਿਤ ਰਮਨ ਅਰੋੜਾ ਦੇ ਨਜ਼ਦੀਕੀ ਸਾਥੀ ਮਹੇਸ਼ ਮਖੀਜਾ ਦੇ ਘਰ ‘ਤੇ ਵੀ ਛਾਪਾ ਮਾਰਿਆ ਗਿਆ।

ਇਹ ਕਾਰਵਾਈ ਰਮਨ ਅਰੋੜਾ ਖ਼ਿਲਾਫ਼ ਚੱਲ ਰਹੀ ਜਾਂਚ ਦਾ ਹੀ ਹਿੱਸਾ ਸੀ। ਰਮਨ ਅਰੋੜਾ ਉੱਤੇ ਇਲਜ਼ਾਮ ਲੱਗੇ ਹਨ ਕਿ ਉਨ੍ਹਾਂ ਨੇ ਜਲੰਧਰ ਨਗਰ ਨਿਗਮ ਦੇ ਕੁਝ ਕਰਮਚਾਰੀਆਂ ਦੀ ਸਾਥ ਨਾਲ ਆਮ ਲੋਕਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੇ ਉਦੇਸ਼ ਨਾਲ ਨੋਟਿਸ ਭੇਜੇ। ਇਨ੍ਹਾਂ ਨੋਟਿਸਾਂ ਰਾਹੀਂ ਉਨ੍ਹਾਂ ਨੇ ਨਾਗਰਿਕਾਂ ਤੋਂ ਵੱਡੀ ਮਾਤਰਾ ‘ਚ ਰਕਮ ਵਸੂਲਣ ਦਾ ਦੋਸ਼ ਲਾਇਆ ਗਿਆ ਹੈ।

ਵਿਜੀਲੈਂਸ ਵੱਲੋਂ ਕੀਤੀ ਗਈ ਜਾਂਚ ਵਿੱਚ ਇਹ ਖੁਲਾਸਾ ਹੋਇਆ ਹੈ ਕਿ:

ਰਮਨ ਅਰੋੜਾ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਨਕਲੀ ਨੋਟਿਸ ਜਾਰੀ ਕਰਵਾਉਂਦੇ ਸਨ।

ਇਹ ਨੋਟਿਸ ਇਮਾਰਤਾਂ ਨੂੰ ਸੀਲ ਕਰਨ ਜਾਂ ਉਨ੍ਹਾਂ ਉੱਤੇ ਕਾਰਵਾਈ ਕਰਨ ਦੀ ਚੇਤਾਵਨੀ ਦਿੰਦੇ ਸਨ।

ਮਾਮਲਾ ਦੱਬਣ ਦੇ ਬਦਲੇ ਲੋਕਾਂ ਤੋਂ ਨਕਦ ਪੈਸਾ ਲਿਆ ਜਾਂਦਾ ਸੀ।

ਉਨ੍ਹਾਂ ਦੇ ਸਾਥੀ ਮਹੇਸ਼ ਮਖੀਜਾ ਦੀ ਇਸ ਵਿਚ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।

ਚਰਨਜੀਤ ਪੁਰਾ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ ਵਿਜੀਲੈਂਸ ਨੇ ਕਈ ਮਹੱਤਵਪੂਰਨ ਦਸਤਾਵੇਜ਼, ਡਿਜ਼ੀਟਲ ਡਿਵਾਈਸ ਅਤੇ ਆਰਥਿਕ ਲੈਣ-ਦੇਣ ਦੀ ਜਾਣਕਾਰੀ ਵਾਲਾ ਡਾਟਾ ਕਬਜ਼ੇ ‘ਚ ਲਿਆ ਹੈ। ਹੁਣ ਇਹ ਸਾਰਾ ਸਮੱਗਰੀ ਜਾਂਚ ਦੀ ਪ੍ਰਕਿਰਿਆ ਵਿੱਚ ਸ਼ਾਮਲ ਕੀਤੀ ਜਾਵੇਗੀ।

ਪੰਜਾਬ ਸਰਕਾਰ ਅਤੇ ਵਿਜੀਲੈਂਸ ਬਿਊਰੋ ਨੇ ਸਪੱਸ਼ਟ ਕੀਤਾ ਹੈ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਕਿਸੇ ਵੀ ਅਹੁਦੇਦਾਰ ਜਾਂ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Vinkmag ad
Share Our Daily Posts

News Desk

Read Previous

ਸੁਪਰੀਮ ਕੋਰਟ ਨੇ ਨਿਕੇਤਾ ਪਾਂਡੇ ਵਿੰਗ ਕਮਾਂਡਰ (ਅਪਰੇਸ਼ਨ ਸੰਦੂਰ )ਦੀ ਨਿਯੁਕਤੀ ਰੋਕੀ: ਸਥਾਈ ਕਮਿਸ਼ਨ ਨਾ ਮਿਲਣ ‘ਤੇ ਭੇਦਭਾਵ ਦਾ ਦੋਸ਼

Read Next

ਅਲਵਿਦਾ ਮੁਕੁਲ ਦੇਵ; ਜਾਣੋ ਪਾਇਲਟ ਤੋਂ ਅਦਾਕਾਰ ਬਣਨ ਤੱਕ ਦਾ ਸਫਰ, ਜਲੰਧਰ ਨਾਲ ਹੈ ਖਾਸ ਨਾਤਾ