Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਤੰਤੂ ਵਾਧਨ ਯੰਤਰਾਂ ਅਤੇ ਤਬਲੇ ਦੀ ਡਿਗਰੀ ਬੰਦ ਕਰਨ ‘ਤੇ ਸਿੱਖ ਵਿਦਿਆਰਥੀਆਂ ਨੇ ਵਿਅਕਤ ਕੀਤੀ ਨਾਰਾਜਗੀ, ਅਕਾਲ ਤਖ਼ਤ ਸਾਹਿਬ ਪਹੁੰਚ ਕੇ ਮੰਗ ਪੱਤਰ ਸੌਂਪਿਆ

ਜਲੰਧਰ :(ਕੰਵਲਜੀਤ ਸਿੰਘ ਮੱਕੜ) – ਸੰਗੀਤ ਦੀ ਦੁਨੀਆ ਵਿੱਚ ਤੰਤੂ ਵਾਧ ਯੰਤਰਾਂ ਦਾ ਵਿਸ਼ੇਸ਼ ਮਹੱਤਵ ਹੈ, ਖ਼ਾਸ ਕਰਕੇ ਗੁਰਬਾਣੀ ਕੀਰਤਨ ਵਿੱਚ ਇਹਨਾਂ ਦਾ ਅਟੁੱਟ ਸਬੰਧ ਹੈ। ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ, ਜੋ ਕਿ ਸਿੱਖ ਧਰਮ ਅਤੇ ਗੁਰਮਤ ਸਿੱਖਿਆ ਦਾ ਇੱਕ ਕੇਂਦਰ ਮੰਨੀ ਜਾਂਦੀ ਹੈ, ਇੱਥੇ ਪਹਿਲਾਂ ਤੰਤੂ ਵਾਧ ਯੰਤਰਾਂ ਅਤੇ ਤਬਲੇ ਵਿੱਚ ਵਿਸ਼ੇਸ਼ ਡਿਗਰੀ ਦਿੱਤੀ ਜਾਂਦੀ ਸੀ। ਪਰ ਹੁਣ ਯੂਨੀਵਰਸਿਟੀ ਵੱਲੋਂ ਇਹ ਕੋਰਸ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਸਿੱਖ ਵਿਦਿਆਰਥੀਆਂ ਵਿਚਕਾਰ ਗਹਿਰੀ ਨਾਰਾਜਗੀ ਪੈਦਾ ਹੋਈ ਹੈ।

ਇਸ ਸਬੰਧ ਵਿੱਚ ਸਿੱਖ ਵਿਦਿਆਰਥੀਆਂ ਨੇ ਅੱਜ ਅੰਮ੍ਰਿਤਸਰ ਸਥਿਤ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰਾਲੇ ਪਹੁੰਚ ਕੇ ਜਥੇਦਾਰ ਸਾਹਿਬ ਦੇ ਨਾਂ ਮੰਗ ਪੱਤਰ ਸੌਂਪਿਆ ਅਤੇ ਇਸ ਮੁੱਦੇ ਵਿੱਚ ਸਹਿਯੋਗ ਦੀ ਅਪੀਲ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਦਿਆਰਥੀਆਂ ਨੇ ਦੱਸਿਆ ਕਿ ਤੰਤੂ ਵਾਧ ਯੰਤਰ ਗੁਰਮਤ ਸੰਗੀਤ ਦਾ ਅਟੁੱਟ ਹਿੱਸਾ ਹਨ, ਪਰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਇਹਨਾਂ ਨੂੰ ਤਰਜੀਹ ਨਹੀਂ ਦਿੱਤੀ ਜਾ ਰਹੀ ਅਤੇ ਹੋਰ ਵਿਸ਼ਿਆਂ ਨੂੰ ਅਹਿਮੀਅਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤਬਲੇ ਦੀ ਡਿਗਰੀ ਵੀ ਬੰਦ ਕੀਤੀ ਜਾ ਰਹੀ ਹੈ, ਅਤੇ ਵਿਦਿਆਰਥੀਆਂ ਨੂੰ ਇਹ ਡਿਗਰੀ ਲੈਣ ਲਈ ਸ਼ਿਮਲਾ ਜਾਂ ਚੰਡੀਗੜ੍ਹ ਵਰਗੇ ਹੋਰ ਸ਼ਹਿਰਾਂ ਵਿੱਚ ਜਾਣ ਲਈ ਕਿਹਾ ਜਾ ਰਿਹਾ ਹੈ।

ਉਨ੍ਹਾਂ ਆਗ੍ਹੂ ਕੀਤਾ ਕਿ ਅੰਮ੍ਰਿਤਸਰ ਇੱਕ ਗੁਰੂ ਨਗਰੀ ਹੈ ਜੋ ਚੌਥੇ ਪਾਤਸ਼ਾਹ ਜੀ ਵੱਲੋਂ ਵਸਾਇਆ ਗਿਆ ਸੀ। ਅਜੇਹੀ ਪਵਿੱਤਰ ਧਰਤੀ ਉੱਤੇ ਗੁਰਮਤ ਸਿੱਖਿਆ ਤੋਂ ਵਿਦਿਆਰਥੀਆਂ ਨੂੰ ਵੰਚਿਤ ਕਰਨਾ ਬਿਲਕੁਲ ਗਲਤ ਹੈ। ਇਸੇ ਕਾਰਨ ਉਨ੍ਹਾਂ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮਿਲ ਕੇ ਮੰਗ ਰੱਖੀ ਹੈ ਕਿ ਉਹ ਇਸ ਮੁੱਦੇ ਵਿੱਚ ਆਪਣਾ ਦਖ਼ਲ ਦੇਣ ਅਤੇ ਯੂਨੀਵਰਸਿਟੀ ਵਿੱਚ ਇਹ ਕੋਰਸ ਮੁੜ ਚਲਾਉਣ ਵਿੱਚ ਸਹਿਯੋਗ ਕਰਨ।

ਉਨ੍ਹਾਂ ਸਿੱਖ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁੱਦੇ ਵਿੱਚ ਆਗੇ ਆ ਕੇ ਸਹਿਯੋਗ ਕਰਨ ਤਾਂ ਜੋ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਤੰਤੂ ਵਾਧ ਯੰਤਰ ਅਤੇ ਤਬਲੇ ਵਰਗੇ ਗੁਰਮਤ ਸੰਗੀਤ ਨਾਲ ਜੁੜੇ ਵਿਸ਼ਿਆਂ ਦੀ ਡਿਗਰੀ ਮੁੜ ਸ਼ੁਰੂ ਕਰਵਾਈ ਜਾ ਸਕੇ।

Vinkmag ad
Share Our Daily Posts

News Desk

Read Previous

ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ: ਪੰਜਾਬ ਦੀਆਂ ਜੇਲ੍ਹਾਂ ‘ਚੋਂ 412 ਕੈਦੀਆਂ ਨੂੰ ਅੰਤਰਿਮ ਜ਼ਮਾਨਤ ‘ਤੇ ਰਿਹਾਈ ਦੇ ਹੁਕਮ

Read Next

ਜਲੰਧਰ ਜ਼ਿਲ੍ਹੇ ਲਈ ਨਵੇਂ ਕੁਲੈਕਟਰ ਰੇਟ ਜਾਰੀ, ਪ੍ਰਾਪਰਟੀ ਖਰੀਦ ਹੋਈ ਮਹਿੰਗੀ