Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਜਲੰਧਰ-ਨਕੋਦਰ ਹਾਈਵੇਅ ਵੱਲ ਜਾਣ ਵਾਲੇ ਲੋਕ ਦੇਣ ਧਿਆਨ, ਜਾਮ ਹੋ ਗਿਆ ਹਾਈਵੇਅ

ਜਲੰਧਰ – ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜਲੰਧਰ-ਨਕੋਦਰ ਹਾਈਵੇਅ ਜਾਮ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕੁਝ ਲੋਕਾਂ ਵੱਲੋਂ ਪਾਣੀ ਸਪਲਾਈ ਦੀ ਆ ਰਹੀ ਪਰੇਸ਼ਾਨੀ ਨੂੰ ਲੈ ਕੇ ਪ੍ਰਸ਼ਾਸਨ ਖ਼ਿਲਾਫ਼ ਧਰਨਾ ਦਿੱਤਾ ਜਾ ਰਿਹਾ ਹੈ। ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਅਤਿ ਦੀ ਪੈ ਰਹੀ ਗਰਮੀ ਦੌਰਾਨ ਘਰਾਂ ਵਿਚ ਪਾਣੀ ਦੀ ਸਪਲਾਈ ਨਹੀਂ ਕੀਤੀ ਜਾ ਰਹੀ, ਜਿਸ ਕਰਕੇ ਉਨ੍ਹਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

PunjabKesari

PunjabKesari

ਉਨ੍ਹਾਂ ਕਿਹਾ ਕਿ ਪਾਣੀ ਦੀ ਸਮੱਸਿਆ ਪਿਛਲੇ ਇਕ ਮਹੀਨੇ ਤੋਂ ਆ ਰਹੀ ਹੈ ਅਤੇ ਇਲਾਕੇ ਦੇ ਕੌਂਸਲਰ ਬੀਬੀ ਮਨਜੀਤ ਕੌਰ ਨੂੰ ਵੀ ਇਸ ਸਬੰਧੀ ਸ਼ਿਕਾਇਤ ਦਿੱਤੀ ਗਈ ਹੈ ਪਰ ਸਮੱਸਿਆ ਦਾ ਕੋਈ ਵੀ ਅਜੇ ਤੱਕ ਹਲ ਨਹੀਂ ਨਿਕਲ ਸਕਿਆ। ਜਦੋਂ ਵੀ ਅਸੀਂ ਕੌਂਸਲਰ ਕੋਲ ਸ਼ਿਕਾਇਤ ਲੈ ਕੇ ਜਾਂਦਾ ਹਾਂ ਤਾਂ ਸਾਨੂੰ ਇਹ ਕਹਿ ਦਿੱਤਾ ਜਾਂਦਾ ਹੈ ਕਿ ਪਾਣੀ ਸਬੰਧੀ ਮੋਟਰ ਪਾਸ ਕਰਵਾਈ ਗਈ ਹੈ ਪਰ ਮੋਟਰ ਲਾਉਣ ਨੂੰ ਲੈ ਕੇ ਕਿਤੇ ਜਗ੍ਹਾ ਨਹੀਂ ਮਿਲ ਰਹੀ।

PunjabKesari

ਉਨ੍ਹਾਂ ਵੱਲੋਂ ਹਾਈਵੇਅ ਜਾਮ ਕਰਕੇ ਪ੍ਰਸ਼ਾਸਨ ਵਿਰੁੱਧ ਜੰਮ ਕੇ ਭੜਾਸ ਕੱਢੀ ਗਈ। ਪਹਿਲਾਂ ਘਰਾਂ ਵਿਚ ਗੰਦਾ ਪਾਣੀ ਆ ਰਿਹਾ ਸੀ ਅਤੇ ਹੁਣ ਪਾਣੀ ਤੱਕ ਨਹੀਂ ਆ ਰਿਹਾ। ਉਥੇ ਹੀ ਲੋਕਾਂ ਵੱਲੋਂ ਲਗਾਏ ਗਏ ਧਰਨੇ ਨੂੰ ਲੈ ਕੇ ਰਾਹਗੀਰਾਂ ਨੂੰ ਵੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

PunjabKesari

PunjabKesari

PunjabKesari

Vinkmag ad
Share Our Daily Posts

News Desk

Read Previous

ਲਗਜ਼ਰੀ ਲਾਈਫ ਸਟਾਈਲ ਦੀ ਸ਼ੌਕੀਨ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਮੁੜ ਗ੍ਰਿਫ਼ਤਾਰ

Read Next

ਸ਼੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਦੇ ਚਾਰ ਮਾਰਗੀਕਰਨ ਲਈ ਭੂਮਿ ਅਧਿਗ੍ਰਹਣ ਦੀ ਨੋਟੀਫਿਕੇਸ਼ਨ ਜਾਰੀ, ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਸ਼ਿਸ਼ ਲਿਆਈ ਰੰਗ