Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਵਿਧਾਇਕ ਰਮਨ ਅਰੋੜਾ ਦੀ ਤਬੀਅਤ ਖਰਾਬ: ਭ੍ਰਿਸ਼ਟਾਚਾਰ ਮਾਮਲੇ ‘ਚ ਗਿਰਫਤਾਰੀ ਤੋਂ ਬਾਅਦ ਰਾਤ ਨੂੰ ਹਸਪਤਾਲ ਦਾਖਲ, 24 ਘੰਟਿਆਂ ਲਈ ਡਾਕਟਰੀ ਟੀਮ ਤੈਨਾਤ

ਜਲੰਧਰ: (ਕੰਵਲਜੀਤ ਸਿੰਘ ਮੱਕੜ) – ਜਲੰਧਰ  ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗਿਰਫ਼ਤਾਰ ਕੀਤੇ ਗਏ ਜਾਲੰਧਰ ਵਿਧਾਇਕ ਰਮਨ ਅਰੋੜਾ ਦੀ ਰਾਤ ਦੌਰਾਨ ਅਚਾਨਕ ਤਬੀਅਤ ਵਿਗੜ ਗਈ। ਮਿੱਡ ਨਾਈਟ ਉਨ੍ਹਾਂ ਨੂੰ ਪੇਟ ਦਰਦ ਅਤੇ ਸਾਹ ਲੈਣ ਵਿੱਚ ਮੁਸ਼ਕਲਾਂ ਆਉਣ ਕਾਰਨ ਤੁਰੰਤ ਇਲਾਜ ਲਈ ਵਿਜੀਲੈਂਸ ਦਫ਼ਤਰ ਵਿੱਚ ਹੀ ਸਿਵਲ ਹਸਪਤਾਲ ਦੀ ਡਾਕਟਰੀ ਟੀਮ ਪਹੁੰਚੀ। ਹਾਲਤ ਵਿਚ ਸੁਧਾਰ ਨਾ ਆਉਣ ‘ਤੇ ਉਨ੍ਹਾਂ ਨੂੰ ਰਾਤ ਨੂੰ ਹੀ ਸਿਵਲ ਹਸਪਤਾਲ ਲਿਆਂਦਾ ਗਿਆ।

ਡਾਕਟਰਾਂ ਦੀ ਟੀਮ 24 ਘੰਟਿਆਂ ਲਈ ਰਹੇਗੀ ਤੈਨਾਤ

ਵਿਧਾਇਕ ਦੀ ਤਬੀਅਤ ਵਿਗੜਣ ਦੀ ਜਾਣਕਾਰੀ ਮਿਲਣ ‘ਤੇ ਹਸਪਤਾਲ ਤੋਂ ਡਾ. ਅਭਿਸ਼ੇਕ ਸਚਰ ਆਪਣੀ ਟੀਮ ਸਮੇਤ ਇਲਾਜ ਲਈ ਵਿਜੀਲੈਂਸ ਦਫ਼ਤਰ ਪਹੁੰਚੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੀਨੀਅਰ ਅਧਿਕਾਰੀਆਂ ਵੱਲੋਂ ਕਾਲ ਆਈ ਸੀ ਕਿ ਰਮਨ ਅਰੋੜਾ ਦੀ ਸਿਹਤ ਖ਼ਰਾਬ ਹੋ ਗਈ ਹੈ। ਜਾਂਚ ਦੌਰਾਨ ਪਤਾ ਲੱਗਾ ਕਿ ਉਨ੍ਹਾਂ ਦਾ ਬੀ.ਪੀ. ਹਾਈ ਹੋ ਗਿਆ ਸੀ ਅਤੇ ਉਨ੍ਹਾਂ ਨੂੰ ਚਕਰ ਵੀ ਆ ਰਹੇ ਸਨ।

ਸੂਤਰਾਂ ਦੇ ਅਨੁਸਾਰ, ਰਮਨ ਅਰੋੜਾ ਪਿਛਲੇ ਕੁਝ ਘੰਟਿਆਂ ਤੋਂ ਪੇਟ ਦਰਦ ਅਤੇ ਸਾਹ ਦੀ ਤਕਲੀਫ਼ ਨਾਲ ਜੂਝ ਰਹੇ ਸਨ। ਉਨ੍ਹਾਂ ਦੀ ਹਾਲਤ ਨੂੰ ਦੇਖਦਿਆਂ ਹਸਪਤਾਲ ਪ੍ਰਸ਼ਾਸਨ ਵੱਲੋਂ 24 ਘੰਟਿਆਂ ਲਈ ਖਾਸ ਡਾਕਟਰੀ ਟੀਮ ਤੈਨਾਤ ਕੀਤੀ ਗਈ ਹੈ ਜੋ ਰਗ਼-ਰਗ਼ ਵਿਚਾਲੇ ਉਨ੍ਹਾਂ ਦੀ ਸਿਹਤ ‘ਤੇ ਨਜ਼ਰ ਰੱਖੇਗੀ।

ਅੱਗੇ ਦੀ ਜਾਂਚ ਜਾਰੀ, ਵਿਧਾਇਕ ਦੀ ਸਿਹਤ ‘ਤੇ ਨਜ਼ਰ

ਵਿਧਾਇਕ ਦੀ ਤਬੀਅਤ ‘ਚ ਹੁਣ ਕੁਝ ਸੁਧਾਰ ਆਇਆ ਹੈ ਪਰ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਨੂੰ ਸਖ਼ਤ ਅਰਾਮ ਕਰਨ ਦੀ ਸਲਾਹ ਦਿੱਤੀ ਹੈ। ਦੂਜੇ ਪਾਸੇ, ਵਿਜੀਲੈਂਸ ਵਿਭਾਗ ਵੱਲੋਂ ਵੀ ਉਨ੍ਹਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਅਗਲੇ ਪੁੱਛਗਿੱਛ ਪ੍ਰਕਿਰਿਆ ਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ।

ਹਸਪਤਾਲ ਅਤੇ ਵਿਜੀਲੈਂਸ ਦਫ਼ਤਰ ਦੋਹਾਂ ਪਾਸੇ ਤੋਂ ਸੁਰੱਖਿਆ ਪ੍ਰਬੰਧ ਕੜੇ ਕਰ ਦਿੱਤੇ ਗਏ ਹਨ।

Vinkmag ad
Share Our Daily Posts

News Desk

Read Previous

ਸ਼੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਦੇ ਚਾਰ ਮਾਰਗੀਕਰਨ ਲਈ ਭੂਮਿ ਅਧਿਗ੍ਰਹਣ ਦੀ ਨੋਟੀਫਿਕੇਸ਼ਨ ਜਾਰੀ, ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਸ਼ਿਸ਼ ਲਿਆਈ ਰੰਗ

Read Next

ਤਕੀਆ ਬਾਬਾ ਲਾਲ ਸ਼ਾਹ ਜੀ ਦੇ ਦਰਬਾਰ ਵਿਖੇ ਸਲਾਨਾ ਭੰਡਾਰਾ ਤੇ ਕੱਵਾਲੀਆਂ 29 ਮਈ ਨੂੰ ਬੜੀ ਧੂਮਧਾਮ ਤੇ ਉਤਸਾਹ ਨਾਲ ਮਨਾਇਆ ਜਾਵੇਗਾ