Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਅੰਮ੍ਰਿਤਸਰ ‘ਚ ਬੰਬ ਧਮਾਕਾ: ਵਿਅਕਤੀ ਦੀ ਮੌਤ, ਅੱਤਵਾਦੀ ਸੰਬੰਧਾਂ ਦੀ ਜਾਂਚ ਜਾਰੀ

ਜਲੰਧਰ: (ਕੰਵਲਜੀਤ ਸਿੰਘ ਮੱਕੜ) – ਅੱਜ ਸਵੇਰੇ ਅੰਮ੍ਰਿਤਸਰ ਦੇ ਮਜੀਠਾ ਰੋਡ ਬਾਈਪਾਸ ਨੇੜਲੇ ਨੌਸ਼ੇਰਾ ਪਿੰਡ ਵਿੱਚ ਹੋਏ ਇੱਕ ਜ਼ੋਰਦਾਰ ਧਮਾਕੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਅਧਿਕਾਰੀਆਂ ਨੇ ਘਟਨਾ ਸਥਲ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪ੍ਰਾਰੰਭਿਕ ਤੌਰ ‘ਤੇ ਇਹ ਮਾਮਲਾ ਅੱਤਵਾਦੀ ਗਤੀਵਿਧੀ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ।

ਮ੍ਰਿਤਕ ਦੀ ਪਛਾਣ ਇੱਕ ਥਾਂਨੀ ਵਿਅਕਤੀ ਵਜੋਂ ਹੋਈ ਹੈ, ਜੋ ਪੁਲਿਸ ਅਨੁਸਾਰ ਬੱਬਰ ਖਾਲਸਾ ਜਿਹੇ ਖ਼ਾਲਿਸਤਾਨੀ ਅੱਤਵਾਦੀ ਗਿਰੋਹ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ। ਇਹ ਵਿਅਕਤੀ ਧਮਾਕੇ ਸਮੱਗਰੀ ਨੂੰ ਕਥਿਤ ਤੌਰ ‘ਤੇ ਇੱਕ ਖਾਲੀ ਪਲਾਟ ਵਿੱਚ ਛੱਡਣ ਦੀ ਕੋਸ਼ਿਸ਼ ਕਰ ਰਿਹਾ ਸੀ, ਜਿਸ ਦੌਰਾਨ ਹੀ ਬੰਬ ਉਸਦੇ ਹੱਥ ਵਿੱਚ ਹੀ ਫਟ ਗਿਆ।

ਧਮਾਕਾ ਸਵੇਰੇ ਕਰੀਬ 9:30 ਵਜੇ ਹੋਇਆ। ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਧਮਾਕੇ ਦੀ ਆਵਾਜ਼ ਕਈ ਕਿਲੋਮੀਟਰ ਤੱਕ ਸੁਣੀ ਗਈ। ਪੁਲਿਸ ਨੇ ਤੁਰੰਤ ਇਲਾਕੇ ਨੂੰ ਘੇਰ ਲਿਆ ਅਤੇ ਬੰਬ ਨਿਰੋਧਕ ਟੀਮ ਅਤੇ ਫੋਰੈਂਸਿਕ ਵਿਭਾਗ ਨੂੰ ਸਥਾਨ ‘ਤੇ ਬੁਲਾਇਆ ਗਿਆ।

SSP ਅੰਮ੍ਰਿਤਸਰ ਰੂਰਲ ਮਨਿੰਦਰ ਸਿੰਘ ਨੇ ਪੁਸ਼ਟੀ ਕੀਤੀ ਕਿ ਘਟਨਾ ਅੱਤਵਾਦੀ ਐਂਗਲ ਤੋਂ ਵੀ ਜਾਂਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਸਰਹੱਦ ਦੇ ਨੇੜੇ ਹੋਣ ਕਾਰਨ ਇਸ ਕਿਸਮ ਦੀ ਗਤੀਵਿਧੀ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

ਮੌਕੇ ਤੋਂ ਕਈ ਸ਼ੱਕੀ ਵਸਤਾਂ ਅਤੇ ਧਮਾਕੇ ਸਮੱਗਰੀ ਦੇ ਅੰਸ਼ ਮਿਲੇ ਹਨ, ਜਿਨ੍ਹਾਂ ਨੂੰ ਵਿਸ਼ੇਸ਼ ਵਿਭਾਗ ਵੱਲੋਂ ਜਾਂਚ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਇਲਾਕੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਆਲੇ-ਦੁਆਲੇ ਦੀ ਸੀਸੀਟਿਵੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

ਪੰਜਾਬ ਵਿੱਚ ਇੱਕ ਵਾਰ ਫਿਰ ਅੱਤਵਾਦੀ ਗਤੀਵਿਧੀਆਂ ਦੇ ਚਿੰਤਾਜਨਕ ਸੰਕੇਤ

ਇਸ ਤਾਜ਼ਾ ਘਟਨਾ ਨੇ ਪੰਜਾਬ ਵਿੱਚ ਇੱਕ ਵਾਰ ਫਿਰ ਅੱਤਵਾਦੀ ਤੱਤਾਂ ਦੀ ਸਰਗਰਮੀ ਦੀ ਸੰਭਾਵਨਾ ਨੂੰ ਜਨਮ ਦੇ ਦਿੱਤਾ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਕਈ ਹੋਰ ਲੋਕਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ਦੇ ਹਜ਼ਾਰਾਂ ਵਪਾਰੀਆਂ ਦੇ ਰੋਜ਼ਗਾਰ ‘ਤੇ ਮੰਡਰਾਏ ਸੰਕਟ ਦੇ ਬਾਦਲ! ਭਾਰਤ-ਪਾਕ ਵਪਾਰ ਠੱਪ ਹੋਣ ਨਾਲ ਆਈ ਆਰਥਿਕ ਮੰਦਹਾਲੀ

Read Next

ਵਿਧਾਇਕ ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲੇ ‘ਚ ਘਿਰੇ: ਸਬ ਇੰਸਪੈਕਟਰ ਗੁਰਪ੍ਰੀਤ ਸਿੰਘ ਵੀ ਵਿਜੀਲੈਂਸ ਦੀ ਜਾਂਚ ‘ਚ ਸ਼ਾਮਿਲ