Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਵੱਡੀ ਖ਼ਬਰ: ਸਾਊਦੀ ਅਰਬ ਦੇ ਹੋਟਲ ਦੀ ਦੀਵਾਰ ਤੋਂ ਹਟਾਈਆਂ ਗਈਆਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ

ਸ੍ਰੀ ਅਨੰਦਪੁਰ ਸਾਹਿਬ – ਸਾਊਦੀ ਅਰਬ ਦੇ ਹੋਟਲ ਦੀ ਦੀਵਾਰ ਤੋਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਹਟਾ ਦਿੱਤੀਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਸਾਊਦੀ ਅਰਬ ਦੇ ਅਲ-ਕੁਰਿਆਦ ਸ਼ਹਿਰ ਦੇ ਇਕ ਹੋਟਲ ਗੋਲਡ ਡੋਮ ਰੈਸਟੋਰੈਂਟ ਦੇ ਆਲੇ-ਦੁਆਲੇ ਅਤੇ ਬਾਹਰਲੀਆਂ ਦੀਵਾਰਾਂ ਉੱਤੇ ਸੱਖਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਸਰਬੱਤ ਦਾ ਭਲਾ ਗਰੁੱਪ ਦੇ ਮੁੱਖ ਸੇਵਾਦਾਰ ਜਸਵਿੰਦਰ ਸਿੰਘ ਬੈਂਸ ਅਤੇ ਸੰਦੀਪ ਸਿੰਘ ਖਾਲਸਾ ਦੀ ਅਗਵਾਈ ਹੇਠ ਕੀਤੇ ਗਏ ਸਾਂਝੇ ਯਤਨਾਂ ਨਾਲ ਉਤਾਰ ਦਿੱਤੀਆਂ ਗਈਆਂ ਹਨ।

PunjabKesari

ਦੱਸਣਯੋਗ ਹੈ ਇਹ ਗਰੁੱਪ ਸਾਉਦੀ ਅਰਬ ਵਿੱਚ ਬੀਤੇ 6 ਸਾਲਾਂ ਤੋਂ ਪੰਜਾਬ ਦੇ ਨੌਜਵਾਨਾਂ ਵੱਲੋਂ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਸਬੰਧੀ ਕੰਮ ਕਰ ਰਿਹਾ ਹੈ, ਜਿਸ ਤਹਿਤ ਹੁਣ ਤੱਕ 70 ਦੇ ਕਰੀਬ ਮ੍ਰਿਤਕਾਂ ਦੀਆਂ ਲਾਸ਼ਾਂ ਅਤੇ 50 ਦੇ ਕਰੀਬ ਕੁੜੀਆਂ ਨੂੰ ਸੁਰੱਖਿਅਤ ਭਾਰਤ ਭੇਜਿਆ ਜਾ ਚੁੱਕਾ ਹੈ। ਜਸਵਿੰਦਰ ਸਿੰਘ ਬੈਂਸ ਅਤੇ ਸੰਦੀਪ ਖਾਲਸਾ ਨੇ ਦੱਸਿਆ ਕਿ ਉਹ ਸਾਊਦੀ ਅਰਬ ਦੇ ਅਲ-ਕੁਰਿਆਦ ਸ਼ਹਿਰ ਵਿੱਚ ਬਣਾਏ ਗਏ ਗੋਲਡਨ ਡੋਮ ਰੈਸਟੋਰੈਂਟ ਦਾ ਆਕਾਰ ਸੱਖਖੰਡ ਸ੍ਰੀ ਹਰਿਮੰਦਰ ਸਾਹਿਬ ਵਰਗਾ ਬਣਾਇਆ ਗਿਆ ਸੀ ਅਤੇ ਇਸ ਹੋਟਲ ਦੇ ਬਾਹਰ ਆਲੇ-ਦੁਆਲੇ ਅਤੇ ਬਾਹਰਲੀਆਂ ਦੀਵਾਰਾਂ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਲਗਾਈਆਂ ਗਈਆਂ ਸਨ।

PunjabKesari

ਇਥੇ ਹੀ ਬਸ ਨਹੀਂ ਇਸ ਹੋਟਲ ਵਿੱਚ ਮੀਟ ਅਤੇ ਤਬਾਕੂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਇਸ ਦੀ ਸੂਚਨਾ ਗਰੁੱਪ ਨੂੰ ਮਿਲੀ ਤਾਂ ਉਨ੍ਹਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅਕਾਲ ਤਖ਼ਤ ਸਾਹਿਬ, ਪੰਜਾਬ ਸਰਕਾਰ ਅਤੇ ਸੰਤਾਂ-ਮਹਾਂਪੁਰਸ਼ਾ ਨੂੰ ਪੱਤਰ ਲਿਖ ਕੇ ਇਸ ਸਮੱਸਿਆ ਦੇ ਹੱਲ ਲਈ ਕੌਮਾਂਤਰੀ ਪੱਧਰ ‘ਤੇ ਯਤਨ ਕਰਨ ਦੀ ਅਪੀਲ ਵੀ ਕੀਤੀ ਗਈ ਸੀ।  ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਾਊਦੀ ਅਰਬ ਸਰਾਫਤ ਖ਼ਾਨੇ ਨੂੰ ਪੱਤਰ ਲਿਖ ਕੇ ਇਸ ਸਮੱਸਿਆ ਦੇ ਹੱਲ ਲਈ ਢੁੱਕਵੇਂ ਯਤਨ ਕਰਨ ਦੀ ਹਦਾਇਤ ਵੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਉਹ ਇਕ ਵਫ਼ਦ ਲੈ ਕੇ ਸਾਊਦੀ ਅਰਬ ਦੇ ਹੋਟਲ ਦੇ ਮਾਲਕ ਸ਼ੇਖ ਨੂੰ ਵੀ ਮਿਲੇ ਅਤੇ ਫਿਰ ਉਕਤ ਸ਼ੇਖ ਨਾਲ ਸਹਿਮਤੀ ਬਣਾ ਕੇ ਉਸ ਨੂੰ ਤਸਵੀਰਾਂ ਅਤੇ ਹੋਰ ਲੋੜੀਂਦਾ ਖ਼ਰਚਾ ਦੇ ਕੇ ਜੇ. ਸੀ. ਬੀ. ਦੀ ਮਦਦ ਨਾਲ ਪੰਜਾਬੀ ਨੌਜਵਾਨਾਂ ਵੱਲੋਂ ਇਹ ਤਸਵੀਰਾਂ ਲਾਹ ਦਿੱਤੀਆਂ ਗਈਆਂ।

PunjabKesari

ਉਨ੍ਹਾਂ ਕਿਹਾ ਕਿ ਇਹ ਤਸਵੀਰਾਂ ਹੋਟਲ ‘ਤੇ ਬੀਤੇ 7 ਸਾਲਾਂ ਤੋਂ ਲੱਗੀਆਂ ਸਨ ਅਤੇ ਉਨ੍ਹਾਂ ਵੱਲੋਂ ਦੋ ਮਹੀਨੇ ਪਹਿਲਾਂ ਇਨ੍ਹਾਂ ਨੂੰ ਹੋਟਲ ਤੋਂ ਹਟਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਹ ਕਾਰ ਸੇਵਾ ਵਿਚ ਸਫ਼ਲਤਾ ਹਾਸਲ ਕੀਤੀ। ਬੈਂਸ ਅਤੇ ਖਾਲਸਾ ਨੇ ਕਿਹਾ ਕਿ ਫਿਰ ਇਨ੍ਹਾਂ ਤਸਵੀਰਾਂ ਦਾ ਸਿੱਖ ਰੀਤੀ-ਰਿਵਾਜਾਂ ਨਾਲ ਦਾਹ ਸਸਕਾਰ ਕਰਕੇ ਰਾਖ ਨੂੰ ਸਮੁੰਦਰ ਵਿੱਚ ਜਲ-ਪ੍ਰਵਾਹ ਕਰ ਦਿੱਤਾ ਗਿਆ। ਦੋਵੇਂ ਨੌਜਵਾਨਾਂ ਵੱਲੋਂ ਸਹਿਯੋਗ ਲਈ ਸਾਰੀਆਂ ਸਖ਼ਸੀਅਤਾਂ ਦਾ ਧੰਨਵਾਦ ਵੀ ਕੀਤਾ ਗਿਆ।

PunjabKesari

ਜਦੋਂ ਇਸ ਦੀ ਸੂਚਨਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਸ੍ਰੋਮਣੀ ਕਮੇਟੀ ਭਾਈ ਅਮਰਜੀਤ ਸਿੰਘ ਚਾਵਲਾ ਨੂੰ ਮਿਲੀ ਤਾਂ ਉਨ੍ਹਾਂ ਕਿਹਾ ਕਿ ਵਿਦੇਸ਼ੀ ਧਰਤੀ ‘ਤੇ ਇਨ੍ਹਾਂ ਨੌਜਵਾਨਾਂ ਵੱਲੋਂ ਕੀਤਾ ਗਿਆ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਜਿਨ੍ਹਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਨੂੰ ਰੋਕਿਆ ਅਤੇ ਆਪਣੀ ਕਿਰਤ ਕਮਾਈ ਵਿਚ ਇੱਕ ਵੱਡੀ ਰਾਸ਼ੀ ਸਾਊਦੀ ਅਰਬ ਸ਼ੇਖ ਨੂੰ ਵੀ ਅਦਾ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਨ੍ਹਾਂ ਨੌਜਵਾਨਾਂ ਦਾ ਪੰਜਾਬ ਆਉਣ ‘ਤੇ ਵਿਸ਼ੇਸ਼ ਸਨਮਾਨ ਕਰੇਗੀ।

Vinkmag ad
Share Our Daily Posts

News Desk

Read Previous

ਸ਼ਾਹਪੁਰ ‘ਚ ਨਕਲੀ ਸੀ.ਆਈ.ਏ. ਅਧਿਕਾਰੀ ਬਣ ਕੇ ਪੈਸੇ ਠੱਗਣ ਵਾਲੇ ਤਿੰਨ ਸ਼ਾਤਿਰ ਗਿਰਫ਼ਤਾਰ ???? ਪੁਲਿਸ ਨੇ ਨਕਲੀ ਆਈ.ਡੀ., ਵਾਕੀ-ਟਾਕੀ ਤੇ ਨਕਦੀ ਵੀ ਕੀਤੀ ਬਰਾਮਦ

Read Next

ਜਲੰਧਰ: ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ, ਸੈਂਟਰਲ ਹਲਕੇ ਦੇ ਇੰਚਾਰਜ ਨਿਯੁਕਤ