Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਜਲੰਧਰ: ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ, ਸੈਂਟਰਲ ਹਲਕੇ ਦੇ ਇੰਚਾਰਜ ਨਿਯੁਕਤ

ਜਲੰਧਰ: (ਕੰਵਲਜੀਤ ਸਿੰਘ ਮੱਕੜ) – ਜਲੰਧਰ ਦੀ ਸਥਾਨਕ ਸਿਆਸਤ ‘ਚ ਅੱਜ ਇੱਕ ਵੱਡੀ ਤਬਦੀਲੀ ਦੇਖਣ ਨੂੰ ਮਿਲੀ ਜਦੋਂ ਸ਼ਹਿਰ ਦੇ ਮਸ਼ਹੂਰ ਉਦਯੋਗਪਤੀ ਨਿਤਿਨ ਕੋਹਲੀ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਦਿੱਲੀ ਦੇ ਪੂਰਵ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।

ਇਸ ਮੌਕੇ ’ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਸ਼ੈਰੀ ਕਲਸੀ ਵੀ ਹਾਜ਼ਰ ਰਹੇ। ਪਾਰਟੀ ਵੱਲੋਂ ਨਿਤਿਨ ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਹੁਣ ਉਹ ਇਲਾਕੇ ਵਿੱਚ ਪਾਰਟੀ ਦੇ ਦਫ਼ਤਰ ਦੀ ਸਥਾਪਨਾ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਦੀ ਜ਼ਿੰਮੇਵਾਰੀ ਸੰਭਾਲਣਗੇ।

ਨਿਤਿਨ ਕੋਹਲੀ ਵਪਾਰ, ਸਿੱਖਿਆ ਅਤੇ ਖੇਡ ਦੇ ਖੇਤਰ ਵਿੱਚ ਆਪਣੇ ਯੋਗਦਾਨ ਅਤੇ ਲੀਡਰਸ਼ਿਪ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ ਨਾ ਸਿਰਫ਼ ਜਲੰਧਰ ਵਿੱਚ, ਸਗੋਂ ਦੋਆਬਾ ਖੇਤਰ ਤੋਂ ਬਾਹਰ ਵੀ ਆਪਣੀ ਇੱਕ ਮਜ਼ਬੂਤ ਪਛਾਣ ਬਣਾਈ ਹੈ। ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਦੋਆਬਾ ਖੇਤਰ ਵਿੱਚ ਆਮ ਆਦਮੀ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਣ ਦੀ ਸੰਭਾਵਨਾ ਹੈ।

ਪਾਰਟੀ ਨੇ ਉਮੀਦ ਜਤਾਈ ਹੈ ਕਿ ਨਿਤਿਨ ਕੋਹਲੀ ਦੀ ਪ੍ਰਬੰਧਕੀ ਸਮਰਥਾ ਅਤੇ ਲੋਕਾਂ ਨਾਲ ਨਿੱਜੀ ਸਬੰਧ ਪਾਰਟੀ ਨੂੰ ਜਲੰਧਰ ਸੈਂਟਰਲ ਵਿੱਚ ਵਧੀਆ ਨਤੀਜੇ ਦਿਵਾਏਗੀ।

Vinkmag ad
Share Our Daily Posts

News Desk

Read Previous

ਵੱਡੀ ਖ਼ਬਰ: ਸਾਊਦੀ ਅਰਬ ਦੇ ਹੋਟਲ ਦੀ ਦੀਵਾਰ ਤੋਂ ਹਟਾਈਆਂ ਗਈਆਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ

Read Next

ਮੋਗਾ ਵਿਖੇ ਗੋਲੀਕਾਂਡ: AAP ਨੇਤਾ ਤੇ ਜਾਨਲੇਵਾ ਹਮਲਾ, ਇਕ ਦੀ ਮੌਤ