Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਬੰਬੇ ਨਗਰ ਜਲੰਧਰ ਵਿਖੇ ਧੂਮ ਧਾਮ ਨਾਲ ਮਨਾਇਆ ਗਿਆ

ਜਲੰਧਰ: (ਕੰਵਲਜੀਤ ਸਿੰਘ ਮੱਕੜ) – ਬੰਬੇ ਨਗਰ, ਜਲੰਧਰ  ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪਵਿੱਤਰ ਸ਼ਹੀਦੀ ਦਿਹਾੜੇ ਨੂੰ ਬੰਬੇ ਨਗਰ ਦੀ ਸਿੱਖ ਸੰਗਤ ਵੱਲੋਂ ਬੜੇ ਸ਼ਰਧਾ, ਸਤਕਾਰ ਅਤੇ ਆਤਮਿਕ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਬੰਬੇ ਨਗਰ ਵਿਖੇ ਆਯੋਜਿਤ ਵਿਸ਼ੇਸ਼ ਸਮਾਗਮ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਇਸਤਰੀ ਸਤਸੰਗ ਸਭਾ ਵੱਲੋਂ ਪਿਛਲੇ 40 ਦਿਨਾਂ ਤੋਂ ਲਗਾਤਾਰ ਹਰ ਰੋਜ਼ 15:00 ਵਜੇ ਤੋਂ 17.00 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ, ਜੋ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਨ। 8:25 ਤੋਂ 8:45 ਤੱਕ ਇਸਤਰੀ ਸਤਸੰਗ ਸਭਾ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਇਸ ਤੋਂ ਬਾਅਦ, ਭਾਈ ਸਾਹਿਬ ਭਾਈ ਸੁਖਵਿੰਦਰ ਸਿੰਘ ਜੀ ਅਤੇ ਉਹਨਾਂ ਦੇ ਰਾਗੀ ਜਥੇ ਨੇ 8:45 ਤੋਂ 9:45 ਤੱਕ ਗੁਰਬਾਣੀ ਕੀਰਤਨ ਦੀ ਰਸ ਭਰੀ ਪ੍ਰਸਤੁਤੀ ਦਿੱਤੀ, ਜਿਸ ਰਾਹੀਂ ਹਾਲ ਵਿੱਚ ਮੌਜੂਦ ਸਾਰੀ ਸੰਗਤ ਰੂਹਾਨੀ ਅਨੰਦ ਵਿੱਚ ਲੀਨ ਹੋ ਗਈ।

ਸਮਾਗਮ ਦੌਰਾਨ ਲਗਾਤਾਰ 40 ਦਿਨਾਂ ਤੋਂ ਚੱਲ ਰਹੀ ਛਪੀਲ ਅਤੇ ਲੰਗਰ ਸੇਵਾ ਵੀ ਜਾਰੀ ਰਖੀ ਗਈ। ਆਉਣ ਵਾਲੀਆਂ ਸੰਗਤਾਂ ਨੂੰ ਠੰਢੇ ਮਿੱਠੇ ਪਾਣੀ ਅਤੇ ਵਿਅੰਜਨ ਪਰਸਾਦ ਰੂਪ ਵਿੱਚ ਸੇਵਨ ਲਈ ਪ੍ਰਬੰਧ ਕੀਤੇ ਗਏ। ਇਹ ਸਾਰੀ ਸੇਵਾ ਨਿਸ਼ਕਾਮ ਭਾਵ ਨਾਲ ਸੇਵਾਦਾਰਾਂ ਵੱਲੋਂ ਨਿਭਾਈ ਗਈ। ਆਪੇ ਗੁਰੂ ਦਾ ਲੰਗਰ ਵਰਤਾਇਆ ਗਿਆ।

ਇਸ ਪਵਿੱਤਰ ਮੌਕੇ ‘ਤੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਬੇਮਿਸਾਲ ਸ਼ਹਾਦਤ ਅਤੇ ਉਨ੍ਹਾਂ ਵੱਲੋਂ ਵਿਸ਼ਵ ਭਲਾਈ ਲਈ ਕੀਤੇ ਗਏ ਬੇਮੁਸੱਲੇ ਯਤਨਾਂ ਬਾਰੇ ਪ੍ਰੇਰਕ ਸੰਦੇਸ਼ ਦਿੱਤੇ ਗਏ।

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਆਸ ਵਿਅਕਤ ਕੀਤੀ ਗਈ ਕਿ ਭਵਿੱਖ ਵਿੱਚ ਵੀ ਇੰਝ ਹੀ ਗੁਰਮਤਿ ਮੁਤਾਬਕ ਸਮਾਗਮ ਤੇ ਸੇਵਾਵਾਂ ਕਰਵਾਈਆਂ ਜਾਂਦੀਆਂ ਰਹਿਣ।

ਨੋਟ: ਗੁਰਦੁਆਰਾ ਸਾਹਿਬ ਦੇ ਨਵੇਂ ਲੰਗਰ ਹਾਲ ਦੀ ਤਿਆਰੀ ਚੱਲ ਰਹੀ ਹੈ। ਜੋ ਵੀ ਗੁਰੂ ਘਰ ਦਾ ਪਿਆਰਾ ਇਸ ਪ੍ਰਬੰਧ ਵਿੱਚ ਕਿਸੇ ਵੀ ਤਰ੍ਹਾਂ ਦਾ ਯੋਗਦਾਨ ਪਾਉਣਾ ਚਾਹੇ, ਉਹ ਖੁਸ਼ੀ-ਖੁਸ਼ੀ ਆਪਣੇ ਤੌਰ ‘ਤੇ ਯੋਗਦਾਨ ਪਾ ਸਕਦਾ ਹੈ।

Vinkmag ad
Share Our Daily Posts

News Desk

Read Previous

ਪੰਜਾਬ ਵਿੱਚ ਖਾਕੀ ‘ਤੇ ਕਲੰਕ! ਐਸਐਚਓ ਸਮੇਤ 5 ਪੁਲਿਸ ਅਧਿਕਾਰੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ

Read Next

ਮੁਕਤਸਰ ‘ਚ ਪਟਾਖਾ ਫੈਕਟਰੀ ‘ਚ ਧਮਾਕਾ: 4 ਮਜ਼ਦੂਰਾਂ ਦੀ ਮੌਤ, ਕਈ ਮਲਬੇ ਹੇਠਾਂ ਦੱਬੇ, ਰਾਤ 1:30 ਵਜੇ ਹੋਈ ਘਟਨਾ