Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਖੰਨਾ : (ਬੀ.ਐੱਸ.ਰਮਾਣਾ) – ਗੁਰਦੁਆਰਾ ਨਾਨਕਸਰ ਸਾਹਿਬ ਨਿਊ ਮਾਡਲ ਟਾਊਨ ਅਮਲੋਹ ਰੋਡ ਖੰਨਾ ਦੀ ਪ੍ਰਬੰਧਕ ਕਮੇਟੀ ਅਤੇ ਨੌਜੁਆਨ ਸਭਾ ਵਲੋਂ ਪੰਜਵੇਂ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਹਜੂਰੀ ਰਾਗੀ ਭਾਈ ਜਸਵੰਤ ਸਿੰਘ ਜੀ ਅਤੇ ਹਰਿ ਜਸ ਕੀਰਤਨ ਸੇਵਾ ਸੋਸਾਇਟੀ ਬੀਬੀ ਹਰਵਿੰਦਰ ਕੌਰ ਜੀ ਦੇ ਜੱਥਿਆਂ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾ ਨੂੰ ਨਿਹਾਲ ਕੀਤਾ
ਇਸ ਉਪਰੰਤ ਪੰਥ ਪ੍ਸਿੱਧ ਕੀਰਤਨੀਏ ਸੰਤ ਬਾਬਾ ਪਿਆਰਾ ਸਿੰਘ ਜੀ ਸਿਰਥਲੇ ਵਾਲਿਆਂ ਦੇ ਜਥੇ ਵਲੋਂ
*ਜਪਉ ਜਿਨ ਅਰਜਨ ਦੇਵ ਗੁਰੂ |*
*ਫਿਰਿ ਸੰਕਟ ਜੋਨਿ ਗਰਭ ਨਾ ਆਯਉ |*
*ਤੇਰਾ ਕੀਆ ਮੀਠਾ ਲਾਗੇ |ਹਰਿ ਨਾਮੁ ਪਦਾਰਥੁ ਨਾਨਕ ਮਾਗੈ|*
ਗੁਰਬਾਣੀ ਸ਼ਬਦ ਦੇ ਰਸਭਿੰਨੇ ਕੀਰਤਨ ਦੁਆਰਾ ਸੰਗਤਾ ਨੂੰ ਨਿਹਾਲ ਕੀਤਾ|
ਇਸ ਉਪਰੰਤ ਭਾਈ ਜਸਵੰਤ ਸਿੰਘ ਹਜੂਰੀ ਰਾਗੀ ਗੁਰਦੁਆਰਾ ਨਾਨਕਸਰ ਸਾਹਿਬ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ|
ਇਸ ਉਪਰੰਤ ਪ੍ਰਬੰਧਕ ਕਮੇਟੀ ਵਲੋਂ ਰਾਗੀ ਸਿੰਘਾ ਦੇ ਜੱਥਿਆਂ ਦਾ ਗੁਰੂ ਘਰ ਦੀ ਬਖਸਿਸ਼ ਸਿਰਪਾਉ ਦੇ ਕੇ ਸਨਮਾਨ ਕੀਤਾ ਗਿਆ| ਸਨਮਾਨ ਕਰਨ ਵੇਲੇ ਹਰਦੇਵ ਸਿੰਘ ਲੈਚੀ ਮੁੱਖ ਸੇਵਾਦਾਰ,ਗੁਰਦੀਪ ਸਿੰਘ ਦੀਪਾ ਰਮਾਣਾ ਸਾਬਕਾ ਕੌਸਲਰ,ਗੁਰਮੀਤ ਸਿੰਘ ਨਾਗਪਾਲ ਕੌਸਲਰ,ਗੁਰਮੀਤ ਸਿੰਘ ਖਜਾਨਚੀ, ਠੇਕੇਦਾਰ ਗੁਰਿੰਦਰ ਸਿੰਘ ਬੱਗਾ, ਅਜੈਬ ਸਿੰਘ ਸੁੱਖਾ, ਬੀ.ਐੱਸ.ਰਮਾਣਾ.(ਪੱਤਰਕਾਰ) ਨਿਰਮਲ ਸਿੰਘ ਨਿੰਮਾ ਸਮਾਜ ਸੇਵੀ,ਠੇਕੇਦਾਰ ਗੁਰਜੀਤ ਸਿੰਘ ਫੋਜੀ, ਠੇਕੇਦਾਰ ਜਗਦੇਵ ਸਿੰਘ ਗੱਬਰ ,ਦਿਲਬਾਗ ਸਿੰਘ, ਪਰਦੀਪ ਸਿੰਘ,ਭਾਗ ਰਾਮ , ਗੁਰਮੀਤ ਸਿੰਘ ਪੰਮਾ ਟਰਾਂਸਪੋਰਟਰ, ਹਰਜੀਤ ਸਿੰਘ ਕਾਲਾ ਟਰਾਂਸਪੋਰਟਰ, ਸੁਰਮੱਖ ਸਿੰਘ, ਤੇ ਸਮੂਹ ਇਲਾਕੇ ਦੀਆਂ ਹੋਰ ਸੰਗਤਾਂ ਹਾਜ਼ਰ ਸਨ|

Vinkmag ad
Share Our Daily Posts

News Desk

Read Previous

ਕਿਸਾਨ ਫਸਲੀ ਵਿਭਿੰਨਤਾ ਵੱਲ ਵਧੇ, ਕੁਲਦੀਪ ਸਿੰਘ ਦੀ ਫੈਕਟਰੀ ਨੇ ਮੱਕੀ ਦੀ ਕਾਸ਼ਤ ਨੂੰ ਦਿੱਤਾ ਨਵਾਂ ਤਰੀਕਾ

Read Next

ਪੁਲਿਸ ਕਰਮਚਾਰੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਯੋਗਦਾਨ ਲਈ ਸਨਮਾਨਿਤ