Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਸੀਬੀਆਈ ਵੱਲੋਂ ਆਈਆਰਐਸ ਅਧਿਕਾਰੀ ਅਤੇ ਇਕ ਵਿਅਕਤੀ 25 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ

ਨਵੀਂ ਦਿੱਲੀ/ਮੋਹਾਲੀ: (ਕੰਵਲਜੀਤ ਸਿੰਘ ਮੱਕੜ ਇੰਡੀਆ ਜਾਗ੍ਰਤੀ) – ਨਵੀਂ ਦਿੱਲੀ/ਮੋਹਾਲੀ: ਕੇਂਦਰੀ ਜਾਂਚ ਬਿਊਰੋ (CBI) ਨੇ ਭਾਰਤੀ ਰਾਜਸਵੀ ਸੇਵਾ (IRS) ਦੇ ਇਕ ਸੀਨੀਅਰ ਅਧਿਕਾਰੀ ਅਤੇ ਇਕ ਹੋਰ ਵਿਅਕਤੀ ਨੂੰ ਰਿਸ਼ਵਤ ਲੈਣ ਦੇ ਗੰਭੀਰ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਹੈ। ਦੋਹਾਂ ਨੇ ਮਿਲ ਕੇ ਇਕ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੇ ਤੌਰ ਤੇ 45 ਲੱਖ ਰੁਪਏ ਦੀ ਮੰਗ ਕੀਤੀ ਸੀ, ਜਿਸ ਵਿੱਚੋਂ 25 ਲੱਖ ਰੁਪਏ ਲੈਂਦੇ ਸਮੇਂ ਉਨ੍ਹਾਂ ਨੂੰ ਰੰਗੇ ਹੱਥ ਫੜ ਲਿਆ ਗਿਆ।

CBI ਵੱਲੋਂ ਜਾਰੀ ਕੀਤੇ ਗਏ ਬਿਆਨ ਅਨੁਸਾਰ, ਗ੍ਰਿਫਤਾਰ ਕੀਤਾ ਗਿਆ ਆਈਆਰਐਸ ਅਧਿਕਾਰੀ 2007 ਬੈਚ ਦਾ ਹੈ ਅਤੇ ਵਰਤਮਾਨ ਵਿੱਚ ਨਵੀਂ ਦਿੱਲੀ ਵਿੱਚ ਟੈਕਸਪੇਅਰ ਸਰਵਿਸੇਜ਼ ਡਾਇਰੈਕਟੋਰੇਟ ਵਿੱਚ ਐਡੀਸ਼ਨਲ ਡਾਇਰੈਕਟਰ ਦੇ ਤੌਰ ਤੇ ਤਾਇਨਾਤ ਸੀ।

ਦੱਸਿਆ ਗਿਆ ਹੈ ਕਿ ਇਹ ਰਿਸ਼ਵਤ ਆਯਕਰ ਵਿਭਾਗ ਤੋਂ ਮਨਪਸੰਦ ਕਾਰਵਾਈ, ਕਾਨੂੰਨੀ ਪੇਚੀਦਗੀਆਂ ਤੋਂ ਬਚਾਅ ਅਤੇ ਵੱਡੇ ਜੁਰਮਾਨਿਆਂ ਤੋਂ ਰਾਹਤ ਦੇਣ ਦੇ ਬਦਲੇ ਵਿੱਚ ਮੰਗੀ ਗਈ ਸੀ। ਸ਼ਿਕਾਇਤਕਰਤਾ ਨੇ ਇਹ ਮਾਮਲਾ ਸੀਬੀਆਈ ਦੇ ਧਿਆਨ ਵਿੱਚ ਲਿਆਉਣ ਤੋਂ ਬਾਅਦ ਜਾਂਚ ਏਜੰਸੀ ਨੇ ਇੱਕ ਜਾਲ ਬਿਛਾਇਆ।

31 ਮਈ 2025 ਨੂੰ ਸੀਬੀਆਈ ਨੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ। ਮੋਹਾਲੀ ਵਿੱਚ ਹੋਈ ਰੇਡ ਦੌਰਾਨ, ਆਈਆਰਐਸ ਅਧਿਕਾਰੀ ਦੇ ਨਿੱਜੀ ਵਿਅਕਤੀ ਨੂੰ ਸ਼ਿਕਾਇਤਕਰਤਾ ਤੋਂ 25 ਲੱਖ ਰੁਪਏ ਦੀ ਰਕਮ ਲੈਂਦੇ ਸਮੇਂ ਰੰਗੇ ਹੱਥ ਫੜ ਲਿਆ ਗਿਆ। ਇਨ੍ਹਾਂ ਦਸਤਾਵੇਜ਼ੀ ਸਬੂਤਾਂ ਦੇ ਆਧਾਰ ਤੇ ਆਧਿਕਾਰੀ ਨੂੰ ਵੀ ਨਵੀਂ ਦਿੱਲੀ ਦੇ ਵਸੰਤ ਕੁੰਜ ਵਿੱਚ ਉਸਦੇ ਘਰ ਤੋਂ ਗ੍ਰਿਫਤਾਰ ਕਰ ਲਿਆ ਗਿਆ।

ਸੀਬੀਆਈ ਨੇ ਦੱਸਿਆ ਕਿ ਦੋਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਨਾਲ ਹੀ ਦਿੱਲੀ, ਪੰਜਾਬ ਅਤੇ ਮੁੰਬਈ ਸਮੇਤ ਕਈ ਥਾਵਾਂ ‘ਤੇ ਤਲਾਸ਼ੀਆਂ ਜਾਰੀ ਹਨ। ਜਾਂਚ ਹਾਲੇ ਵੀ ਚੱਲ ਰਹੀ ਹੈ।

ਇਸ ਤੋਂ ਪਹਿਲਾਂ ਵੀ, 25 ਅਪ੍ਰੈਲ ਨੂੰ ਰਾਂਚੀ ‘ਚ ਸੀਬੀਆਈ ਨੇ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਚੀਫ਼ ਇੰਜੀਨੀਅਰ ਵਿਸ਼ਾਲ ਆਨੰਦ ਦੇ ਭਰਾ ਕੁਨਾਲ ਆਨੰਦ ਨੂੰ 32 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਸੀ। ਉਸਦੇ ਬਾਅਦ ਬਿਲਾਸਪੁਰ ‘ਚ ਚੀਫ਼ ਇੰਜੀਨੀਅਰ, ਇਕ ਕੰਸਟਰਕਸ਼ਨ ਕੰਪਨੀ ਦੇ ਐਮਡੀ ਅਤੇ ਹੋਰ ਕਰਮਚਾਰੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ।

Vinkmag ad
Share Our Daily Posts

News Desk

Read Previous

ਹੁਸ਼ਿਆਰਪੁਰ ‘ਚ ਏਐਸਆਈ ਰੇਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ

Read Next

ਪੁਰਸ਼ੋਤਮ ਪੁਰੀ ਦੀ ਗੋਲੀ ਲੱਗਣ ਕਾਰਨ ਮੌਤ: ਮੋਗਾ ਸ਼ਹਿਰ ਵਿੱਚ ਸੋਗ ਦੀ ਲਹਿਰ, ਪੁਲਿਸ ਜਾਂਚ ਜਾਰੀ