Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

18 ਸਾਲਾਂ ਬਾਅਦ ਜਲੰਧਰ ਦੇ ਬਲਟਨ ਪਾਰਕ ‘ਚ ਬਣੇਗਾ ਸਪੋਰਟਸ ਹੱਬ – 11 ਜੂਨ ਨੂੰ ਹੋਵੇਗਾ ਉਦਘਾਟਨ

ਜਲੰਧਰ : (ਕੰਵਲਜੀਤ ਸਿੰਘ ਮੱਕੜ) –  ਮਹਾਨਗਰ ਜਲੰਧਰ ਦੇ ਬਲਟਨ ਪਾਰਕ ‘ਚ ਲੰਬੇ ਸਮੇਂ ਤੋਂ ਲਟਕਿਆ ਹੋਇਆ ਸਪੋਰਟਸ ਹੱਬ ਪ੍ਰਾਜੈਕਟ ਹੁਣ ਅਖੀਰਕਾਰ 18 ਸਾਲਾਂ ਬਾਅਦ ਸ਼ੁਰੂ ਹੋਣ ਜਾ ਰਿਹਾ ਹੈ। ਇਸ ਮਹੱਤਵਪੂਰਨ ਪ੍ਰਾਜੈਕਟ ਦੀ ਅਧਿਕਾਰਕ ਸ਼ੁਰੂਆਤ ਸੰਭਾਵਿਤ ਤੌਰ ‘ਤੇ 11 ਜੂਨ ਨੂੰ ਹੋਣੀ ਹੈ, ਜਿਸ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਜਾਵੇਗਾ।

ਨਗਰ ਨਿਗਮ ਦੀ ਮੇਅਰ ਵਨੀਤ ਧੀਰ ਨੇ ਇਸ ਪ੍ਰਾਜੈਕਟ ਦੀ ਮਨਜ਼ੂਰੀ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਪੋਰਟਸ ਹੱਬ ਦੇ ਜਲਦ ਤੋਂ ਜਲਦ ਨਿਰਮਾਣ ਲਈ ਰਾਜਸਭਾ ਮੈਂਬਰ ਅਸ਼ੋਕ ਮਿਤਲ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਦਿਨ-ਰਾਤ ਮਿਹਨਤ ਕੀਤੀ ਹੈ। ਉਨ੍ਹਾਂ ਦੋਵਾਂ ਦਾ ਵੀ ਉਨ੍ਹਾਂ ਨੇ ਵਿਸ਼ੇਸ਼ ਧੰਨਵਾਦ ਕੀਤਾ।

ਇਸ ਹਬ ਨੂੰ ਲੈ ਕੇ ਜਲੰਧਰ ਦੇ ਵਪਾਰੀ, ਨੌਜਵਾਨ ਅਤੇ ਖਿਡਾਰੀ ਲੰਮੇ ਸਮੇਂ ਤੋਂ ਉਡੀਕ ਕਰ ਰਹੇ ਸਨ। ਹੁਣ ਇਹ ਉਡੀਕ ਜਲਦ ਖਤਮ ਹੋਣ ਵਾਲੀ ਹੈ। ਆਮ ਆਦਮੀ ਪਾਰਟੀ ਦੇ ਨੇਤਾ ਨਿਤਿਨ ਕੋਹਲੀ ਨੇ ਦੱਸਿਆ ਕਿ ਬਲਟਨ ਪਾਰਕ ਦੇ ਸਪੋਰਟਸ ਹੱਬ ਵਿੱਚ ਕ੍ਰਿਕਟ ਸਟੇਡੀਅਮ, ਮਲਟੀਪਰਪਜ਼ ਸਟੇਡੀਅਮ ਅਤੇ ਹਾਕੀ ਸਟੇਡੀਅਮ ਵੀ ਬਣਾਏ ਜਾਣਗੇ। ਇਹ ਪ੍ਰਾਜੈਕਟ ਸ਼ੁਰੂ ਹੋਣ ਤੋਂ ਬਾਅਦ ਡੇਢ ਸਾਲ ਦੇ ਅੰਦਰ ਪੂਰਾ ਕਰ ਲਿਆ ਜਾਵੇਗਾ।

ਸਪੋਰਟਸ ਹੱਬ ਦੇ ਨਿਰਮਾਣ ਨਾਲ ਨਾ ਸਿਰਫ਼ ਖੇਡਾਂ ਨੂੰ ਉਤਸ਼ਾਹਿਤ ਕਰਨਾ , ਬਲਕਿ ਇਲਾਕੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਮੌਕੇ ਵੀ ਮਿਲਣਗੇ। ਇਹ ਪ੍ਰਾਜੈਕਟ ਜਲੰਧਰ ਨੂੰ ਰਾਜ ਭਰ ਵਿੱਚ ਇੱਕ ਨਵੇਂ ਖੇਡ ਕੇਂਦਰ ਵਜੋਂ ਪਛਾਣ ਦੇਵੇਗਾ।

Vinkmag ad
Share Our Daily Posts

News Desk

Read Previous

ਵਿਸ਼ਵ ਵਾਤਾਵਰਣ ਦਿਵਸ ‘ਤੇ ਏਪੀਜੇ ਕਾਲਜ ਨੇ ਟਿਕਾਊ ਜੀਵਨ ਦੀ ਜਿੱਤ ਪ੍ਰਾਪਤ ਕੀਤੀ

Read Next

ਨਗਰ ਨਿਗਮ ‘ਚ ਘਟੀਆ ਸੜਕ ਨਿਰਮਾਣ ਦੀ ਜਾਂਚ, 97 ਲੱਖ ਦੇ ਪ੍ਰੋਜੈਕਟ ‘ਚ ਬੇਨਕਾਬ ਹੋਈ ਗੜਬੜੀ