Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਨਗਰ ਨਿਗਮ ‘ਚ ਘਟੀਆ ਸੜਕ ਨਿਰਮਾਣ ਦੀ ਜਾਂਚ, 97 ਲੱਖ ਦੇ ਪ੍ਰੋਜੈਕਟ ‘ਚ ਬੇਨਕਾਬ ਹੋਈ ਗੜਬੜੀ

ਜਲੰਧਰ: : ਕੰਵਲਜੀਤ ਸਿੰਘ ਮੱਕੜ – ਸ਼ਹਿਰ ਦੇ ਮਹੱਤਵਪੂਰਨ ਮਾਸਟਰ ਗੁਰਬੰਤਾ ਸਿੰਘ ਮਾਰਗ ਉੱਤੇ ਬਣ ਰਹੀ ਸੜਕ ਦਾ ਨਿਰਮਾਣ 97 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ, ਪਰ ਇਸ ਪ੍ਰੋਜੈਕਟ ਨੂੰ ਲੈ ਕੇ ਸਵਾਲ ਖੜੇ ਹੋਣ ਲੱਗੇ ਹਨ। ਨਗਰ ਨਿਗਮ ਵਿੱਚ ਠੇਕੇਦਾਰਾਂ ਅਤੇ ਅਧਿਕਾਰੀਆਂ ਦੀ ਮਿਲੀਭੁਗਤ ਕਰਕੇ ਘਟੀਆ ਮਿਆਰੀ ਕੰਮ ਦੀਆਂ ਸ਼ਿਕਾਇਤਾਂ ਮਿਲਣ ‘ਤੇ ਵਿਜੀਲੈਂਸ ਵਿਭਾਗ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੰਜਾਬ ਵਿਜੀਲੈਂਸ ਬਿਊਰੋ ਦੇ ਚੀਫ਼ ਵਿਜੀਲੈਂਸ ਅਧਿਕਾਰੀ ਨੇ ਮੌਕੇ ‘ਤੇ ਪਹੁੰਚ ਕੇ ਸੜਕ ਨਿਰਮਾਣ ਦੀ ਪੂਰੀ ਜਾਂਚ ਕੀਤੀ। ਉਨ੍ਹਾਂ ਨੇ ਨਿਰਮਾਣ ਸਥਲ ਤੋਂ ਰੋੜੀ, ਬਜਰੀ, ਟਾਈਲਾਂ ਅਤੇ ਕੋਨਕਰੀਟ ਦੇ ਨਮੂਨੇ ਇਕੱਠੇ ਕਰਕੇ ਉਨ੍ਹਾਂ ਨੂੰ ਪ੍ਰਯੋਗਸ਼ਾਲਾ ਜਾਂਚ ਲਈ ਭੇਜ ਦਿੱਤਾ ਹੈ।

ਚਰਚਤ ਗੱਲ ਇਹ ਹੈ ਕਿ ਇਸ ਮਾਰਗ ‘ਤੇ ਸਿਰਫ਼ ਕੁਝ ਮਹੀਨੇ ਪਹਿਲਾਂ ਹੀ ਨਵੀਂ ਸੜਕ ਬਣੀ ਸੀ, ਪਰ ਹਾਲਤ ਪਹਿਲਾਂ ਤੋਂ ਵੀ ਵਧੀਆ ਨਹੀਂ ਦਿਖਾਈ ਦੇ ਰਹੀ। ਸੜਕ ਦੀ ਪਤਲੀ ਲੇਅਰ ਅਤੇ ਬਿਨਾਂ ਟੈਮਕੋਟਿੰਗ ਤੋਂ ਬਿਨਾਂ ਕਰੀਬ 200 ਮੀਟਰ ਹਿੱਸਾ ਖੁੱਲ੍ਹਾ ਛੱਡ ਦਿੱਤਾ ਗਿਆ ਸੀ।

ਸੂਤਰਾਂ ਮੁਤਾਬਕ, ਨਗਰ ਨਿਗਮ ਦੇ ਕੁਝ ਅਧਿਕਾਰੀਆਂ ਨੇ ਠੇਕੇਦਾਰ ਨੂੰ ਘਟੀਆ ਮਾਲ ਵਰਤਣ ਦੀ ਮਨਜ਼ੂਰੀ ਦਿੱਤੀ ਸੀ, ਜੋ ਕਿ ਘੰਭੀਰ ਲਾਪਰਵਾਹੀ ਮੰਨੀ ਜਾ ਰਹੀ ਹੈ। ਵਿਜੀਲੈਂਸ ਵਲੋਂ ਕੀਤੀ ਜਾ ਰਹੀ ਜਾਂਚ ਵਿੱਚ ਜੇ ਇਹ ਦੋਸ਼ ਸਾਬਤ ਹੁੰਦੇ ਹਨ, ਤਾਂ ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਣ ਦੀ ਸੰਭਾਵਨਾ ਹੈ।

ਸਥਾਨਕ ਨਿਵਾਸੀਆਂ ਨੇ ਕੀਤੇ ਸਵਾਲ: ਇਲਾਕਾ ਨਿਵਾਸੀਆਂ ਨੇ ਸੜਕ ਨਿਰਮਾਣ ਦੀ ਮਿਆਰੀਤਾ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਹਰ ਸਾਲ ਕਈ ਲੱਖ ਰੁਪਏ ਖਰਚ ਕਰਕੇ ਵੀ ਸੜਕਾਂ ਦੀ ਹਾਲਤ ਖਸਤਾਹਾਲ ਰਹਿੰਦੀ ਹੈ।

Vinkmag ad
Share Our Daily Posts

News Desk

Read Previous

18 ਸਾਲਾਂ ਬਾਅਦ ਜਲੰਧਰ ਦੇ ਬਲਟਨ ਪਾਰਕ ‘ਚ ਬਣੇਗਾ ਸਪੋਰਟਸ ਹੱਬ – 11 ਜੂਨ ਨੂੰ ਹੋਵੇਗਾ ਉਦਘਾਟਨ

Read Next

ਨਗਰ ਨਿਗਮ ਜਲੰਧਰ ਦੀਆਂ ਸਾਂਝੀਆਂ ਯੂਨਿਅਨਾਂ ਵੱਲੋਂ ਅੱਜ ਤੋਂ ਅਣਿਸ਼ਚਿਤਕਾਲੀ ਹੜਤਾਲ ਦਾ ਐਲਾਨ ਮੰਗਾਂ ਦੀ ਅਣਦੇਖੀ ਤੋਂ ਨਾਰਾਜ਼ ਹੋ ਕੇ ਮੁਲਾਜ਼ਮਾਂ ਨੇ ਕੀਤਾ ਫੈਸਲਾ, ਫੈਡਰੇਸ਼ਨ ਦੇ ਦਫ਼ਤਰ ‘ਚ ਹੋਈ ਮੀਟਿੰਗ ਵਿੱਚ ਲਿਆ ਗਿਆ ਸਮੂਹੀਕ ਫੈਸਲਾ