Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਨਗਰ ਨਿਗਮ ਜਲੰਧਰ ਦੀਆਂ ਸਾਂਝੀਆਂ ਯੂਨਿਅਨਾਂ ਵੱਲੋਂ ਅੱਜ ਤੋਂ ਅਣਿਸ਼ਚਿਤਕਾਲੀ ਹੜਤਾਲ ਦਾ ਐਲਾਨ ਮੰਗਾਂ ਦੀ ਅਣਦੇਖੀ ਤੋਂ ਨਾਰਾਜ਼ ਹੋ ਕੇ ਮੁਲਾਜ਼ਮਾਂ ਨੇ ਕੀਤਾ ਫੈਸਲਾ, ਫੈਡਰੇਸ਼ਨ ਦੇ ਦਫ਼ਤਰ ‘ਚ ਹੋਈ ਮੀਟਿੰਗ ਵਿੱਚ ਲਿਆ ਗਿਆ ਸਮੂਹੀਕ ਫੈਸਲਾ

ਜਲੰਧਰ : ਕੰਵਲਜੀਤ ਸਿੰਘ ਮੱਕੜ – ਨਗਰ ਨਿਗਮ ਜਲੰਧਰ ਦੇ ਤਹਿਤ ਆਉਣ ਵਾਲੀਆਂ ਸਾਰੀਆਂ ਸਾਂਝੀਆਂ ਯੂਨਿਅਨਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅਣਿਸ਼ਚਿਤਕਾਲੀ ਹੜਤਾਲ ‘ਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਇਹ ਹੜਤਾਲ ਸ਼ੁੱਕਰਵਾਰ, 6 ਜੂਨ 2025 ਅੱਜ ਤੋਂ ਸ਼ੁਰੂ ਹੋਵੇਗੀ। ਇਹ ਫੈਸਲਾ ਅੱਜ ਸਫਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਦੇ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਸਾਰੀਆਂ ਯੂਨਿਅਨਾਂ ਵੱਲੋਂ ਸਹਿਮਤੀ ਨਾਲ ਲਿਆ ਗਿਆ।

ਇਸ ਮੀਟਿੰਗ ਦੀ ਅਗਵਾਈ ਸਫਾਈ ਮਜ਼ਦੂਰ ਫੈਡਰੇਸ਼ਨ ਪੰਜਾਬ ਦੇ ਜਨਰਲ ਸਕੱਤਰ ਸੱਨੀ ਸਹੋਤਾ ਵੱਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ 16 ਮਈ ਨੂੰ ਨਗਰ ਨਿਗਮ ਕਮਿਸ਼ਨਰ ਗੌਤਮ ਜੈਨ ਅਤੇ ਮੇਅਰ ਵਨੀਤ ਧੀਰ ਨਾਲ ਹੋਈ ਮੀਟਿੰਗ ਵਿੱਚ ਯੂਨਿਅਨਾਂ ਦੀਆਂ ਮੰਗਾਂ ਨੂੰ ਮੰਨਣ ਦਾ ਭਰੋਸਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਹੜਤਾਲ ਨੂੰ ਰੋਕ ਦਿੱਤਾ ਗਿਆ ਸੀ। ਹਾਲਾਂਕਿ, ਮੰਗਾਂ ਉੱਤੇ ਹੁਣ ਤੱਕ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ, ਜਿਸ ਕਾਰਨ ਸਾਰੀਆਂ ਯੂਨਿਅਨਾਂ ਨੇ ਦੁਬਾਰਾ ਅਣਿਸ਼ਚਿਤਕਾਲੀ ਹੜਤਾਲ ‘ਤੇ ਜਾਣ ਦਾ ਫੈਸਲਾ ਕੀਤਾ ਹੈ।

ਮੁੱਖ ਮੰਗਾਂ ਇਨ੍ਹਾਂ ਪ੍ਰਕਾਰ ਹਨ:

1. ਤਿਉਹਾਰਾਂ ਅਤੇ ਛੁੱਟੀਆਂ ‘ਚ ਕੰਮ ਕਰਨ ਵਾਲੇ ਸਫਾਈ ਕਰਮਚਾਰੀਆਂ, ਸੀਵਰਮੈਨ, ਡਰਾਈਵਰ ਆਦਿ ਨੂੰ 13ਵੇਂ ਤਨਖਾਹ ਤੌਰ ‘ਤੇ ਵਾਧੂ ਭੁਗਤਾਨ ਦਿੱਤਾ ਜਾਵੇ।

2. ਨਗਰ ਨਿਗਮ ਦੀ ਵਰਕਸ਼ਾਪ ‘ਚ 15-20 ਸਾਲ ਤੋਂ ਕੰਮ ਕਰ ਰਹੇ JCB ਓਪਰੇਟਰਾਂ ਨੂੰ ਪੱਕਾ ਕੀਤਾ ਜਾਵੇ।

3. ਡਰਾਈਵਰ ਵਜੋਂ ਕੰਮ ਕਰ ਰਹੇ ਸਫਾਈ ਸੇਵਕ, ਸੇਵਾਦਾਰ ਤੇ ਸੀਵਰਮੈਨ ਨੂੰ ਸੀਨੀਅੋਰਿਟੀ ਦੇ ਅਧਾਰ ‘ਤੇ ਡਰਾਈਵਰ ਦੇ ਪੱਕੇ ਅਹੁਦੇ ‘ਤੇ ਤਾਇਨਾਤੀ ਮਿਲੇ।

4. ਸਫਾਈ ਕਰਮਚਾਰੀ, ਸੀਵਰਮੈਨ, ਮਾਲੀ, ਬੇਲਦਾਰ, ਚੌਕੀਦਾਰ ਆਦਿ ਦੇ ਖਾਲੀ ਪਦੇ ਤੁਰੰਤ ਭਰੇ ਜਾਣ।

5. CLC ਰਾਹੀਂ ਕੋਈ ਭਰਤੀ ਨਾ ਕੀਤੀ ਜਾਵੇ।

6. ਆਉਟਸੋਰਸਿੰਗ ‘ਤੇ 10-15 ਸਾਲਾਂ ਤੋਂ ਕੰਮ ਕਰ ਰਹੇ ਕੰਪਿਊਟਰ ਓਪਰੇਟਰ, ਡਾਟਾ ਐਂਟਰੀ ਓਪਰੇਟਰ, ਫਾਇਰਮੈਨ, ਡਰਾਈਵਰ, ਫਿਟਰ, ਕੁਲੀ ਆਦਿ ਨੂੰ ਪੱਕਾ ਕੀਤਾ ਜਾਵੇ।

 

ਸੱਨੀ ਸਹੋਤਾ ਨੇ ਕਿਹਾ ਕਿ ਜਦ ਤੱਕ ਮੰਗਾਂ ‘ਤੇ ਲਿਖਤੀ ਰੂਪ ਵਿੱਚ ਕਾਰਵਾਈ ਸ਼ੁਰੂ ਨਹੀਂ ਹੁੰਦੀ, ਤਦ ਤੱਕ ਹੜਤਾਲ ਜਾਰੀ ਰਹੇਗੀ। ਉਨ੍ਹਾਂ ਇਲਜ਼ਾਮ ਲਾਇਆ ਕਿ ਪ੍ਰਸ਼ਾਸਨ ਵੱਲੋਂ ਸਿਰਫ਼ ਭਰੋਸੇ ਦਿੱਤੇ ਜਾ ਰਹੇ ਹਨ ਪਰ ਜਮੀਨੀ ਹਕੀਕਤ ਵਿੱਚ ਕੋਈ ਕਦਮ ਨਹੀਂ ਚੁੱਕਿਆ ਗਿਆ।

ਇਸ ਅਣਿਸ਼ਚਿਤਕਾਲੀ ਹੜਤਾਲ ਕਾਰਨ ਨਗਰ ਨਿਗਮ ਦੀਆਂ ਸੇਵਾਵਾਂ ‘ਚ ਰੁਕਾਵਟ ਆਉਣ ਦੀ ਸੰਭਾਵਨਾ ਹੈ, ਜਿਸਦਾ ਸਿੱਧਾ ਪ੍ਰਭਾਵ ਸ਼ਹਿਰ ਦੀ ਸਫਾਈ, ਸੀਵਰੇਜ ਅਤੇ ਫਾਇਰ ਸੇਵਾਵਾਂ ਉੱਤੇ ਪੈ ਸਕਦਾ ਹੈ।

Vinkmag ad
Share Our Daily Posts

News Desk

Read Previous

ਨਗਰ ਨਿਗਮ ‘ਚ ਘਟੀਆ ਸੜਕ ਨਿਰਮਾਣ ਦੀ ਜਾਂਚ, 97 ਲੱਖ ਦੇ ਪ੍ਰੋਜੈਕਟ ‘ਚ ਬੇਨਕਾਬ ਹੋਈ ਗੜਬੜੀ

Read Next

ਨਸ਼ਿਆਂ ਵਿਰੁੱਧ ਜੰਗ: ਲਾਂਬੜਾ ਥਾਣੇ ਵੱਲੋਂ ਪਿੰਡ ਪੱਧਰ ‘ਤੇ ਜਾਗਰੂਕਤਾ ਮੁਹਿੰਮ ਜਾਰੀ