Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਆਦਮਪੁਰ ‘ਚ ਦਿਨਦਿਹਾੜੇ ਲੁੱਟਪਾਟ: ਦਾਤਰ ਨਾਲ ਹਮਲਾ ਕਰਕੇ ਲੋਟੇ 20 ਹਜ਼ਾਰ ਰੁਪਏ ਪੀੜਤ ਵਿਅਕਤੀ ਘਾਇਲ, 2 ਬਾਈਕ ਸਵਾਰ ਲੁਟੇਰੇ ਮੌਕੇ ਤੋਂ ਫਰਾਰ, ਪੁਲਿਸ ਵੱਲੋਂ ਜਾਂਚ ਜਾਰੀ

ਜਲੰਧਰ: ਕੰਵਲਜੀਤ ਸਿੰਘ ਮੱਕੜ-  ਆਦਮਪੁਰ ਦੇ ਹਵ ਜੱਟਾਂ ਮੁਹੱਲੇ ਤੋਂ ਗਾਂਧੀ ਨਗਰ ਜਾਣ ਵਾਲੀ ਸੜਕ ‘ਤੇ ਦਿਨਦਿਹਾੜੇ ਹੋਈ ਇੱਕ ਦਰਦਨਾਕ ਲੁੱਟਪਾਟ ਦੀ ਘਟਨਾ ਨੇ ਸਥਾਨਕ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਦੋ ਬਾਈਕ ਸਵਾਰ ਲੁਟੇਰਿਆਂ ਨੇ ਇੱਕ ਵਿਅਕਤੀ ‘ਤੇ ਦਾਤਰ ਨਾਲ ਹਮਲਾ ਕਰਕੇ ਉਸ ਕੋਲੋਂ ₹20,000 ਦੀ ਨਕਦੀ ਲੁੱਟ ਲਈ ਤੇ ਮੌਕੇ ਤੋਂ ਭੱਜਣ ‘ਚ ਕਾਮਯਾਬ ਰਹੇ।

ਪੀੜਤ ਦੀ ਪਛਾਣ ਅਜੈ ਸ਼ਰਮਾ ਪੁੱਤਰ ਗੋਪਾਲ ਦਾਸ ਸ਼ਰਮਾ ਵਾਸੀ ਆਦਮਪੁਰ ਵਜੋਂ ਹੋਈ ਹੈ।
ਉਸਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਡਾਕਘਰ ਤੋਂ ਪੈਸੇ ਇਕੱਠੇ ਕਰਕੇ ਆਪਣੇ ਕੰਮ ਲਈ ਨਿਕਲਿਆ ਸੀ। ਜਦੋਂ ਉਹ ਹਵ ਜੱਟਾਂ ਮੁਹੱਲੇ ਤੋਂ ਗਾਂਧੀ ਨਗਰ ਵਾਲੀ ਸੜਕ ‘ਤੇ ਪਹੁੰਚਿਆ, ਤਾਂ ਦੋ ਬਾਈਕ ਸਵਾਰ ਲੁਟੇਰਿਆਂ ਨੇ ਉਸ ਨੂੰ ਘੇਰ ਲਿਆ।

ਲੁਟੇਰਿਆਂ ਨੇ ਪਹਿਲਾਂ ਉਸ ਕੋਲੋਂ ਨਕਦੀ ਛੀਣਣ ਦੀ ਕੋਸ਼ਿਸ਼ ਕੀਤੀ, ਪਰ ਜਦੋਂ ਅਜੈ ਸ਼ਰਮਾ ਨੇ ਵਿਰੋਧ ਕੀਤਾ, ਤਾਂ ਉਨ੍ਹਾਂ ਨੇ ਦਾਤਰ ਨਾਲ ਉਸ ਉੱਤੇ ਤਾਬੜਤੋੜ ਹਮਲਾ ਕਰ ਦਿੱਤਾ। ਹਮਲੇ ‘ਚ ਅਜੈ ਸ਼ਰਮਾ ਗੰਭੀਰ ਜਖਮੀ ਹੋ ਗਿਆ। ਇਸ ਤੋਂ ਬਾਅਦ ਲੁਟੇਰੇ ₹20,000 ਲੁੱਟ ਕੇ ਮੌਕੇ ਤੋਂ ਭੱਜ ਗਏ।

ਜ਼ਖਮੀ ਅਜੈ ਸ਼ਰਮਾ ਨੇ ਹਾਲਤ ਕਾਬੂ ਵਿੱਚ ਆਉਣ ‘ਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਫੋਨ ਕਰਕੇ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ, ਜਿਨ੍ਹਾਂ ਵੱਲੋਂ ਤੁਰੰਤ ਉਸ ਨੂੰ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।

ਪੁਲਿਸ ਵੱਲੋਂ ਜਾਂਚ ਸ਼ੁਰੂ
ਆਦਮਪੁਰ ਥਾਣੇ ਦੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸੀਨੀਅਰ ਅਧਿਕਾਰੀ ਸੀਸੀਟਵੀ ਫੁੱਟੇਜ ਚੈੱਕ ਕਰ ਰਹੇ ਹਨ। ਪੁਲਿਸ ਨੇ ਦੱਸਿਆ ਕਿ ਅਪਰਾਧੀਆਂ ਨੂੰ ਜਲਦ ਕਾਬੂ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਜਿਮਨੀ ਚੋਣ, ਸੀਐਮ ਦੌਰਾ ਅਤੇ ਸਪੋਰਟਸ ਹੱਬ: ਮੋਹਨ ਭਗਤ ਦੇ ਦਫ਼ਤਰ ’ਚ ਤਿੰਨ ਵੱਡੇ ਮਸਲਿਆਂ ’ਤੇ ਗੰਭੀਰ ਚਰਚਾ

Read Next

ਉੱਤਰੀ ਰੇਲਵੇ ਕਰਮਚਾਰੀ ਯੂਨੀਅਨ (NREU) ਦਾ ਪੰਜਵਾਂ ਜੋਨਲ ਤ੍ਰੈਵਾਰਸ਼ਿਕ ਅਧਿਵੇਸ਼ਨ ਜਲੰਧਰ ’ਚ ਸਫਲਤਾ ਨਾਲ ਸਮਾਪਤ