Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਅਦਮਪੁਰ ਵਿੱਚ ਦਿਨ-ਦਿਹਾੜੇ ਲੁੱਟ ਦੀ ਵਾਰਦਾਤ, ਫਲਿੱਪਕਾਰਟ ਕਰਮਚਾਰੀ ਤੋਂ 1.5 ਲੱਖ ਰੁਪਏ ਲੁੱਟੇ

ਜਲੰਧਰ: (ਕੰਵਲਜੀਤ ਸਿੰਘ ਮੱਕੜ) – ਜਲੰਧਰ : ਅਦਮਪੁਰ ਅਤੇ ਇਸ ਦੇ ਆਸ-ਪਾਸ ਦੇ ਪਿੰਡਾਂ ਵਿੱਚ ਲੁੱਟਮਾਰ ਦੀਆਂ ਵਾਰਦਾਤਾਂ ਨੇ ਜੋਰ ਫੜ ਲਿਆ ਹੈ। ਤਾਜ਼ਾ ਮਾਮਲਾ ਅਦਮਪੁਰ ਦੀ ਸ਼ਿਵਪੁਰੀ ਰੋਡ ਨੇੜੇ ਖੇਡ ਸਟੇਡੀਅਮ ਦੇ ਪਾਸ ਦਾ ਸਾਹਮਣੇ ਆਇਆ ਹੈ, ਜਿੱਥੇ ਦੋਪਹਿਰ ਨੂੰ ਬਾਈਕ ਸਵਾਰ ਦੋ ਨਕਾਬਪੋਸ਼ ਲੁਟੇਰਿਆਂ ਨੇ ਫਲਿੱਪਕਾਰਟ ਕੰਪਨੀ ਦੇ ਇੱਕ ਕਰਮਚਾਰੀ ਨੂੰ ਨਿਸ਼ਾਨਾ ਬਣਾਇਆ।ਲੁਟੇਰਿਆਂ ਨੇ ਪਿਸਤੌਲ ਅਤੇ ਡੰਡੇ ਦੀ ਵਰਤੋਂ ਕਰਕੇ ਨੌਜਵਾਨ ਨੂੰ ਰਾਹ ਵਿੱਚ ਘੇਰ ਲਿਆ ਅਤੇ ਉਸ ਦੇ ਹੱਥ ਤੇ ਗਰਦਨ ‘ਤੇ ਹਮਲਾ ਕਰਕੇ ਉਸ ਤੋਂ ਡੇਢ ਲੱਖ ਰੁਪਏ ਖੋਹ ਲਏ। ਇਸ ਦੌਰਾਨ ਲੁਟੇਰਿਆਂ ਦੀ ਪਿਸਤੌਲ ਦੀ ਮੈਗਜ਼ੀਨ ਵੀ ਭੱਜਦੇ ਸਮੇਂ ਡਿੱਗ ਗਈ ਅਤੇ ਮੌਕੇ ਤੋਂ ਇੱਕ ਗੋਲੀ ਦਾ ਖੋਲ ਵੀ ਬਰਾਮਦ ਹੋਇਆ ਹੈ।ਪੀੜਤ ਨੇ ਦੱਸਿਆ ਕਿ ਉਹ ਫਲਿੱਪਕਾਰਟ ਕੰਪਨੀ ਵਿੱਚ ਕੰਮ ਕਰਦਾ ਹੈ ਅਤੇ ਰੋਜ਼ਾਨਾ ਦੀ ਤਰ੍ਹਾਂ ਦੁਕਾਨਾਂ ਤੋਂ ਪੈਸੇ ਇਕੱਠੇ ਕਰ ਰਿਹਾ ਸੀ। ਪੀੜਤ ਦੀ ਸੂਚਨਾ ‘ਤੇ ਅਦਮਪੁਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਉਸ ਦੇ ਬਿਆਨ ਦਰਜ ਕੀਤੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।ਹਾਲਾਂਕਿ, ਪਿਛਲੇ 20 ਤੋਂ 25 ਦਿਨਾਂ ਵਿੱਚ ਅਦਮਪੁਰ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਲੁੱਟ, ਗੋਲੀਬਾਰੀ ਅਤੇ ਹਮਲਿਆਂ ਦੀਆਂ ਲਗਭਗ 9 ਵਾਰਦਾਤਾਂ ਹੋ ਚੁੱਕੀਆਂ ਹਨ, ਪਰ ਅਦਮਪੁਰ ਪੁਲਿਸ ਇਨ੍ਹਾਂ ਨੂੰ ਰੋਕਣ ਅਤੇ ਲੁਟੇਰਿਆਂ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਇਸ ਨਾਲ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਹੋ ਗਏ ਹਨ।ਪੀੜਤ ਪਿੰਡ ਧੂੜੀ ਦੇ ਵਸਨੀਕ ਮੰਤਰੀ ਸਿੰਘ ਪੁੱਤਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਪੈਸੇ ਇਕੱਠੇ ਕਰਨ ਲਈ ਨਿਕਲਿਆ ਸੀ, ਜਦੋਂ ਇਹ ਵਾਰਦਾਤ ਵਾਪਰੀ। ਸ਼ਹਿਰੀ ਅਤੇ ਦਿਹਾਤੀ ਇਲਾਕਿਆਂ ਵਿੱਚ ਵਧ ਰਹੀਆਂ ਇਨ੍ਹਾਂ ਵਾਰਦਾਤਾਂ ਨੇ ਸਥਾਨਕ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

Vinkmag ad
Share Our Daily Posts

News Desk

Read Previous

ਜਲੰਧਰ ਪੰਜਾਬ ਵਿੱਚ GST ਬੋਗਸ ਬਿਲਿੰਗ ਘੁਟਾਲਾ: CA ਸਮੇਤ ਵੱਡੇ CGST ਅਫਸਰ ਦਾ ਨਾਂਅ ਸਾਹਮਣੇ

Read Next

ਸੀਐਮ ਮਾਨ ਅਤੇ ਕੇਜਰੀਵਾਲ ਨੇ ਜਲੰਧਰ ਤੋਂ ਮਹਿਲਾ ਰਗਬੀ ਵਿਸ਼ਵ ਕੱਪ 2025 ਦੀਆਂ ਗੇਂਦਾਂ ਦੀ ਸ਼ਿਪਮੈਂਟ ਨੂੰ ਦਿਖਾਈ ਹਰੀ ਝੰਡੀ, ਲੈਦਰ ਕੰਪਲੈਕਸ ਦਾ ਵੀ ਕੀਤਾ ਦੌਰਾ