Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਮਿਲਾਪ ਚੌਂਕ ਵਿਖੇ ਨਿਹੰਗ ਬਾਣੇ ਵਾਲੇ ਨੌਜਵਾਨਾਂ ਵੱਲੋਂ ਦੁਗਲ ਚਾਪ ਸ਼ਾਪ ‘ਤੇ ਹਮਲਾ, ਨੰਗੀ ਤਲਵਾਰਾਂ ਨਾਲ ਕੀਤੀ ਗੁੰਡਾਗਰਦੀ, ਸੀਸੀਟੀਵੀ ‘ਚ ਕੈਦ ਹੋਈ ਵਾਰਦਾਤ

ਜਲੰਧਰ : (ਕੰਵਲਜੀਤ ਸਿੰਘ ਮੱਕੜ) – ਜਲੰਧਰ ਦੇ ਦਿਲ ਮਿਡੇ ਮਿਲਾਪ ਚੌਂਕ ਵਿੱਚ ਬੁੱਧਵਾਰ ਰਾਤ ਗੰਭੀਰ ਗੁੰਡਾਗਰਦੀ ਦੀ ਘਟਨਾ ਸਾਹਮਣੇ ਆਈ। ਥਾਣਾ ਨੰਬਰ 3 ਤੋਂ ਥੋੜੀ ਹੀ ਦੂਰੀ ‘ਤੇ ਸਥਿਤ “ਦੁੱਗਲ ਵੈਜੀ ਚਾਪ” ਰੈਸਟੋਰੈਂਟ ਉੱਤੇ ਨਿਹੰਗ ਬਾਣੇ ਵਿਚ ਆਏ 12 ਤੋਂ 15 ਨੌਜਵਾਨਾਂ ਨੇ ਨੰਗੀਆਂ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਨੇ ਦੋਕਾਨ ਮਾਲਕਾਂ ਨਾਲ ਮਾਰਕੁੱਟ ਕੀਤੀ ਤੇ ਸਾਜੋ-ਸਾਮਾਨ ਦੀ ਤੋੜ-ਫੋੜ ਕੀਤੀ।

ਇਹ ਵਾਰਦਾਤ ਰੈਸਟੋਰੈਂਟ ਵਿੱਚ ਲਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਚੁੱਕੀ ਹੈ। ਦੋਕਾਨ ਮਾਲਕਾਂ ਦੇ ਅਨੁਸਾਰ, ਇਕ ਰੋਜ਼ ਪਹਿਲਾਂ ਚਾਰ ਨੌਜਵਾਨ ਚਾਪ ਖਾਣ ਆਏ ਸਨ। ਓਰਡਰ ਦੇਰ ਨਾਲ ਆਉਣ ਕਾਰਨ ਝਗੜਾ ਹੋਇਆ ਸੀ, ਪਰ ਮਾਮਲਾ ਓਸ ਵੇਲੇ ਰਫਾ-ਦਫਾ ਹੋ ਗਿਆ ਸੀ। ਪਰ ਬੁੱਧਵਾਰ ਰਾਤ ਨਿਹੰਗ ਬਾਣੇ ਵਿੱਚ ਵਾਪਸ ਆਏ ਇਹ ਨੌਜਵਾਨ ਸਿੱਧਾ ਹਮਲਾ ਕਰ ਬੈਠੇ।

ਸਥਾਨਕ ਲੋਕਾਂ ਅਨੁਸਾਰ, ਇਹ ਹਮਲਾ ਲਗਾਤਾਰ ਕਈ ਮਿੰਟਾਂ ਤੱਕ ਚੱਲਦਾ ਰਿਹਾ, ਪਰ ਹੈਰਾਨੀ ਦੀ ਗੱਲ ਇਹ ਸੀ ਕਿ ਸੂਚਨਾ ਦੇ ਬਾਵਜੂਦ ਵੀ ਪੁਲਿਸ ਦੇਰ ਨਾਲ ਪਹੁੰਚੀ, ਜਦਕਿ ਥਾਣਾ ਨੰਬਰ 3 ਸਿਰਫ ਕੁਝ ਪੈਰਾਂ ਦੀ ਦੂਰੀ ‘ਤੇ ਸਥਿਤ ਹੈ।

ਸੂਤਰਾਂ ਅਨੁਸਾਰ, ਕਮਿਸ਼ਨਰੇਟ ਪੁਲਿਸ ਨੇ ਸੀਸੀਟੀਵੀ ਫੁੱਟੇਜ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ ਜਾ ਰਿਹਾ ਹੈ।

ਇਸ ਵਾਰਦਾਤ ਨੇ ਜਿੱਥੇ ਕਾਨੂੰਨ-ਵਿਵਸਥਾ ਉੱਤੇ ਸਵਾਲ ਖੜੇ ਕਰ ਦਿੱਤੇ ਹਨ, ਓਥੇ ਹੀ ਸ਼ਹਿਰੀ ਹਿੱਸਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਦੀ ਲੋੜ ਵੀ ਉਤਪੰਨ ਹੋ ਗਈ ਹੈ।

Vinkmag ad
Share Our Daily Posts

News Desk

Read Previous

ਸ਼ਾਹਕੋਟ ’ਚ ਨਾਕਾਬੰਦੀ ਦੌਰਾਨ ਯੁਵਕ ਕਾਬੂ, 2 ਅਵੇਧ ਹਥਿਆਰ ਬਰਾਮਦ ਪੁਲਿਸ ਨੇ ਆਰਮਜ਼ ਐਕਟ ਤਹਿਤ ਦਰਜ ਕੀਤਾ ਕੇਸ, ਪੁਛਗਿੱਛ ਦੌਰਾਨ ਹੋਰ ਹਥਿਆਰ ਵੀ ਮਿਲਿਆ

Read Next

Ahmedabad plane crash: ਹਾਦਸੇ ਦੇ ਸ਼ਿਕਾਰ ਲੋਕਾਂ ਦੀ ਲਿਸਟ ਆਈ ਸਾਹਮਣੇ