Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਸੋਸ਼ਲ ਮੀਡੀਆ ਇੰਫਲੂਐਂਸਰ ਕੰਜਨ ਕਉਰ ਉਰਫ਼ ਕਮਲ ਕੌਰ ਭਾਬੀ ਦੀ ਹੱਤਿਆ: ਦੋ ਗ੍ਰਿਫ਼ਤਾਰ, ਮੁੱਖ ਸਾਜ਼ਿਸ਼ਕਾਰ ਅਜੇ ਵੀ ਫਰਾਰ

ਜਲੰਧਰ; ਕੰਵਲਜੀਤ ਸਿੰਘ ਮੱਕੜ – ਬਠਿੰਡਾ: ਸੋਸ਼ਲ ਮੀਡੀਆ ਉੱਤੇ ਵਾਇਰਲ ਰਹਿਣ ਵਾਲੀ ਇੰਫਲੂਐਂਸਰ ਕੰਜਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੀ ਹੱਤਿਆ ਮਾਮਲੇ ‘ਚ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ, ਮਾਮਲੇ ਦਾ ਮੁੱਖ ਸਾਜ਼ਿਸ਼ਕਾਰ ਨਿਹੰਗ ਅਮ੍ਰਿਤਪਾਲ ਸਿੰਘ ਮਹਿਰੋ ਹਜੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ ਹੈ।

ਇਸ ਮਾਮਲੇ ਬਾਰੇ ਵੱਡਾ ਖੁਲਾਸਾ ਐਸ.ਐਸ.ਪੀ. ਅਮਨੀਤ ਕੌਂਡਲ ਨੇ ਸ਼ੁੱਕਰਵਾਰ ਨੂੰ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਛਾਣ ਨਿਮਰਜੀਤ ਸਿੰਘ ਅਤੇ ਜਸਪ੍ਰੀਤ ਸਿੰਘ ਵਜੋਂ ਹੋਈ ਹੈ। ਇਨ੍ਹਾਂ ਦੋਵਾਂ ਨੇ ਹੀ ਨਿਹੰਗ ਅਮ੍ਰਿਤਪਾਲ ਸਿੰਘ ਮਹਿਰੋ ਦੇ ਕਹਿਣ ‘ਤੇ ਕਮਲ ਕੌਰ ਦਾ ਗਲਾ ਘੋਟ ਕੇ ਕਤਲ ਕੀਤਾ।

ਕੰਜਨ ਕਉਰ, ਜੋ ਕਿ ਸੋਸ਼ਲ ਮੀਡੀਆ ‘ਤੇ ਆਪਣੇ ਅਸ਼ਲੀਲ ਵੀਡੀਓਜ਼ ਅਤੇ ਸਮੱਗਰੀ ਕਰਕੇ ਚਰਚਾ ਵਿੱਚ ਸੀ, ਨੂੰ ਨੈਤਿਕਤਾ ਦਾ ਪਾਠ ਪੜ੍ਹਾਉਣ ਦੇ ਨਾਂ ‘ਤੇ ਨਿਹੰਗ ਜਥੇਬੰਦੀ ਨਾਲ ਜੁੜੇ ਲੋਕਾਂ ਵਲੋਂ ਨਿਸ਼ਾਨਾ ਬਣਾਇਆ ਗਿਆ। ਪੁਲਿਸ ਅਨੁਸਾਰ, ਦੋਸ਼ੀਆਂ ਨੇ ਉਸ ਨੂੰ ਇੱਕ “ਪਰਮੋਸ਼ਨ” ਦੇ ਨਾਂ ‘ਤੇ ਭੁੱਚੋ, ਬਠਿੰਡਾ ਬੁਲਾਇਆ ਅਤੇ ਉਥੇ ਹੀ ਉਸ ਦੀ ਗੱਡੀ ਵਿੱਚ ਹੀ ਗਲਾ ਘੋਟ ਕੇ ਹੱਤਿਆ ਕਰ ਦਿੱਤੀ। ਬਾਅਦ ਵਿੱਚ, ਲਾਸ਼ ਸਮੇਤ ਗੱਡੀ ਨੂੰ ਇੱਕ ਨਿੱਜੀ ਹਸਪਤਾਲ ਦੀ ਪਾਰਕਿੰਗ ਵਿੱਚ ਛੱਡ ਦਿੱਤਾ ਗਿਆ।

ਮੁੱਖ ਦੋਸ਼ੀ ਅਮ੍ਰਿਤਪਾਲ ਸਿੰਘ ਨੇ ਦਿੱਤੀ ਖੁੱਲੀ ਧਮਕੀ

ਮਾਮਲੇ ਦਾ ਚੌਕਾਂਉਣ ਵਾਲਾ ਪੱਖ ਇਹ ਹੈ ਕਿ ਮੁੱਖ ਦੋਸ਼ੀ ਅਮ੍ਰਿਤਪਾਲ ਸਿੰਘ ਮਹਿਰੋ ਨੇ ਸੋਸ਼ਲ ਮੀਡੀਆ ‘ਤੇ ਲਾਈਵ ਆ ਕੇ ਪੁਲਿਸ ਨੂੰ ਚੁਣੌਤੀ ਦਿੰਦੇ ਹੋਏ ਧਮਕੀ ਦਿੱਤੀ ਹੈ। ਇਸ ਘਟਨਾ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ‘ਤੇ ਵੀ ਸਵਾਲ ਖੜੇ ਕਰ ਦਿੱਤੇ ਹਨ।

ਪੁਲਿਸ ਨੇ ਦੱਸਿਆ ਕਿ…

ਹੱਤਿਆ ਦੇ ਤੁਰੰਤ ਬਾਅਦ ਦੋਸ਼ੀ ਗੱਡੀ ਨੂੰ ਹਸਪਤਾਲ ਦੇ ਪਾਰਕਿੰਗ ਲਾਟ ‘ਚ ਛੱਡ ਗਏ

ਅਮ੍ਰਿਤਪਾਲ ਸਿੰਘ ਦੀ ਤਲਾਸ਼ ਲਈ ਵਿਸ਼ੇਸ਼ ਟੀਮਾਂ ਗਠਿਤ

ਕਮਲ ਕੌਰ ਨੂੰ ਪਹਿਲਾਂ ਵੀ ਧਮਕੀਆਂ ਮਿਲ ਰਹੀਆਂ ਸਨ

ਪੁਲਿਸ ਵਲੋਂ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਅਤੇ ਜਲਦ ਹੀ ਅਮ੍ਰਿਤਪਾਲ ਸਿੰਘ ਨੂੰ ਵੀ ਕਾਬੂ ਕਰ ਲੈਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਮਾਮਲੇ ਨੇ ਸੋਸ਼ਲ ਮੀਡੀਆ ‘ਤੇ ਨੈਤਿਕਤਾ ਅਤੇ ਅਜ਼ਾਦੀ ਦੇ ਮੱਦੇ ਨੂੰ ਵੀ ਵਧੀਆ ਚਰਚਾ ‘ਚ ਲਿਆ ਦਿੱਤਾ ਹੈ।

Vinkmag ad
Share Our Daily Posts

News Desk

Read Previous

ਫਿਰੋਜ਼ਪੁਰ ਤੋਂ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਲਈ ਹੁਣ ਹਫ਼ਤੇ ਵਿੱਚ ਇੱਕ ਵਾਰੀ ਚੱਲੇਗੀ ਟ੍ਰੇਨ – ਸਿੱਖ ਜਥੇਬੰਦੀਆਂ ਵੱਲੋਂ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ

Read Next

ਜਲੰਧਰ ਪ੍ਰਸ਼ਾਸਨ ਨੇ ਮਾਈਨਿੰਗ ਸਾਈਟਾਂ ਦੀ ਨਿਸ਼ਾਨਦੇਹੀ ਲਈ ਨਵਾਂ ਡੀ.ਜੀ.ਪੀ.ਐਸ. ਸਿਸਟਮ ਖ਼ਰੀਦਿਆ, ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ