Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਜਲੰਧਰ ਪ੍ਰਸ਼ਾਸਨ ਨੇ ਮਾਈਨਿੰਗ ਸਾਈਟਾਂ ਦੀ ਨਿਸ਼ਾਨਦੇਹੀ ਲਈ ਨਵਾਂ ਡੀ.ਜੀ.ਪੀ.ਐਸ. ਸਿਸਟਮ ਖ਼ਰੀਦਿਆ, ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਜ਼ਿਲ੍ਹੇ ਵਿੱਚ ਵਿਕਾਸ ਦੀ ਗਤੀ ਤੇਜ਼ ਕਰਨ ਅਤੇ ਮਾਈਨਿੰਗ ਸਾਈਟਾਂ ਦੀ ਨਿਰਪੱਖ ਨਿਸ਼ਾਨਦੇਹੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਵਾਂ ਡਿਫਰੈਂਸ਼ੀਅਲ ਗਲੋਬਲ ਪੁਜੀਸ਼ਨਿੰਗ ਸਿਸਟਮ (ਡੀ.ਜੀ.ਪੀ.ਐਸ.) ਖ਼ਰੀਦਿਆ ਗਿਆ ਹੈ। ਇਸ ਸੰਬੰਧੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਧਿਕਸਥਤਾ ਹੇਠ ਇਕ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ।

ਮੀਟਿੰਗ ਦੌਰਾਨ ਡੀ.ਸੀ. ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਜੋ ਪ੍ਰਾਜੈਕਟ ਪੂਰੇ ਹੋ ਚੁੱਕੇ ਹਨ, ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਤੁਰੰਤ ਜਮ੍ਹਾਂ ਕਰਵਾਏ ਜਾਣ। ਡਾ. ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਜ਼ਿਲ੍ਹੇ ਦੇ ਲੋਕਾਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਜਲਦ ਹੋਰ ਨਵੀਆਂ ਤਜਵੀਜ਼ਾਂ ਸ਼ੁਰੂ ਕੀਤੀਆਂ ਜਾਣਗੀਆਂ।

ਮੀਟਿੰਗ ਵਿੱਚ ਚਰਚਿਤ ਮੁੱਖ ਪਹਿਲਕਦਮੀਆਂ:

ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦਾ ਨਵੀਨੀਕਰਨ

ਧੋਗੜੀ ਰੋਡ ਦਾ ਨਿਰਮਾਣ

ਬੀ.ਐਮ.ਸੀ. ਚੌਕ ‘ਤੇ ਕ੍ਰਿਕਟ ਬੀਟ ਬਾਕਸ ਦੀ ਸਥਾਪਨਾ

ਨਵੀਆਂ ਸੜਕਾਂ ਦਾ ਵਿਕਾਸ

ਸਰਕਾਰੀ ਸਕੂਲਾਂ ਵਿੱਚ ਨਵੀਆਂ ਲਾਇਬ੍ਰੇਰੀਆਂ ਦਾ ਸੈੱਟਅੱਪ

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਸਮੇਂ ਸਿਰ ਅਤੇ ਗੁਣਵੱਤਾ ਦੇ ਨਾਲ ਪੂਰੇ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵਿਕਾਸ ਲਈ ਰਾਸ਼ੀ ਦੀ ਕੋਈ ਘਾਟ ਨਹੀਂ ਅਤੇ ਨਵੀਆਂ ਯੋਜਨਾਵਾਂ ਲਈ ਤਜਵੀਜ਼ਾਂ ਦਾ ਸਵਾਗਤ ਕੀਤਾ ਜਾਵੇਗਾ।

ਇਸਦੇ ਨਾਲ ਹੀ ਉਨ੍ਹਾਂ ਨੇ ਖੇਡਾਂ ਨੂੰ ਉਤਸ਼ਾਹਤ ਕਰਨ ਦੀ ਨੀਤੀ ਤਹਿਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਮਾਡਲ ਖੇਡ ਮੈਦਾਨ ਬਣਾਉਣ ਦੀ ਯੋਜਨਾ ਵੀ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਜ਼ੋਰ ਦਿੱਤਾ ਕਿ ਸਾਰੇ ਉੱਚ ਅਧਿਕਾਰੀ ਪ੍ਰਾਜੈਕਟਾਂ ਦੀ ਵਿਅਕਤੀਗਤ ਨਿਗਰਾਨੀ ਕਰਕੇ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰਨ ਨੂੰ ਯਕੀਨੀ ਬਣਾਉਣ।

Vinkmag ad
Share Our Daily Posts

News Desk

Read Previous

ਸੋਸ਼ਲ ਮੀਡੀਆ ਇੰਫਲੂਐਂਸਰ ਕੰਜਨ ਕਉਰ ਉਰਫ਼ ਕਮਲ ਕੌਰ ਭਾਬੀ ਦੀ ਹੱਤਿਆ: ਦੋ ਗ੍ਰਿਫ਼ਤਾਰ, ਮੁੱਖ ਸਾਜ਼ਿਸ਼ਕਾਰ ਅਜੇ ਵੀ ਫਰਾਰ

Read Next

ਜਲੰਧਰ ‘ਚ ਫਲਾਈਓਵਰ ‘ਤੇ ਹੋਇਆ ਭਿਆਨਕ ਸੜਕ ਹਾਦਸਾ, ਟਰੱਕ ਪਿਲਰ ਨਾਲ ਟਕਰਾਇਆ – ਜਾਮ ਦੀ ਸਥਿਤੀ