Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਜਲੰਧਰ ‘ਚ ਫਲਾਈਓਵਰ ‘ਤੇ ਹੋਇਆ ਭਿਆਨਕ ਸੜਕ ਹਾਦਸਾ, ਟਰੱਕ ਪਿਲਰ ਨਾਲ ਟਕਰਾਇਆ – ਜਾਮ ਦੀ ਸਥਿਤੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਗੋਪਾਲ ਨਗਰ ਗਾਜੀਗੁਲਾ ਤੋਂ ਸੋਢਲ ਵੱਲ ਜਾਂਦੇ ਫਲਾਈਓਵਰ ‘ਤੇ ਅੱਜ ਸਵੇਰੇ ਇੱਕ ਭਾਰੀ ਹਾਦਸਾ ਵਾਪਰਿਆ, ਜਦ ਇੱਕ ਟਰੱਕ ਬੇਕਾਬੂ ਹੋ ਕੇ ਫਲਾਈਓਵਰ ਦੇ ਪਿਲਰ ਨਾਲ ਜਾ ਟਕਰਾਇਆ। ਇਹ ਹਾਦਸਾ ਫਲਾਈਓਵਰ ਸ਼ੁਰੂ ਹੋਣ ਤੋਂ ਥੋੜ੍ਹਾ ਪਹਿਲਾਂ ਵਾਪਰਿਆ, ਜਿਸ ਕਾਰਨ ਰਾਹਗੀਰਾਂ ਨੂੰ ਘੰਟਿਆਂ ਲੰਮਾ ਜਾਮ ਝੱਲਣਾ ਪਿਆ।

ਮੌਕੇ ‘ਤੇ ਮੌਜੂਦ ਲੋਕਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਟਰੱਕ ਚਾਲਕ जसਬੀਰ ਸਿੰਘ, ਜੋ ਕਿ ਅੰਮ੍ਰਿਤਸਰ ਵਾਸੀ ਹੈ, ਨੇ ਦੱਸਿਆ ਕਿ ਉਹ ਮਕਸੂਦਾ ਮੰਡੀ ਵੱਲ ਜਾ ਰਿਹਾ ਸੀ। ਵਰਕਸ਼ਾਪ ਚੌਂਕ ਨੇੜੇ ਕਿਸੇ ਅਣਜਾਣੇ ਨੇ ਉਨ੍ਹਾਂ ਨੂੰ ਗਲਤ ਰਸਤਾ ਦੱਸ ਕੇ ਫਲਾਈਓਵਰ ਵੱਲ ਭੇਜ ਦਿੱਤਾ। ਜਦ ਉਹ ਇਥੇ ਪਹੁੰਚਿਆ ਤਾਂ ਸਾਹਮਣੇ ਤੋਂ ਐਕਟੀਵਾ ‘ਤੇ ਬੱਚੇ ਆ ਰਹੇ ਸਨ, ਜਿਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਟਰੱਕ ਨੇ ਨਿਯੰਤਰਣ ਗਵਾ ਦਿੱਤਾ ਅਤੇ ਪਿਲਰ ਨਾਲ ਜਾ ਟਕਰਾਇਆ।

ਦਾਖਲ ਤਸਵੀਰਾਂ ਤੋਂ ਪਤਾ ਲੱਗਦਾ ਹੈ ਕਿ ਟਰੱਕ ਦੇ ਅੱਗੇ ਵਾਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਗ੍ਰਸਤ ਹੋ ਗਿਆ ਹੈ, ਪਰ ਚੰਗੀ ਗੱਲ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਇਸ ਹਾਦਸੇ ਕਾਰਨ ਫਲਾਈਓਵਰ ‘ਤੇ ਕਾਫੀ ਦੇਰ ਤੱਕ ਟ੍ਰੈਫਿਕ ਜਾਮ ਰਿਹਾ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਟਰੱਕ ਨੂੰ ਹਟਵਾਇਆ ਅਤੇ ਟ੍ਰੈਫਿਕ ਨੌਰਮਲ ਕਰਵਾਇਆ।

ਯਾਦ ਰਹੇ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਇਨ੍ਹਾਂ ਪਿਲਰਾਂ ਨਾਲ ਟਕਰਾਉਣ ਵਾਲੇ ਹਾਦਸੇ ਅਕਸਰ ਇਸ ਫਲਾਈਓਵਰ ‘ਤੇ ਵਾਪਰਦੇ ਰਹਿੰਦੇ ਹਨ। ਇਨ੍ਹਾਂ ਹਾਦਸਿਆਂ ਤੋਂ ਸਾਬਤ ਹੁੰਦਾ ਹੈ ਕਿ ਇੱਥੇ ਸੰਕੇਤਕ ਚਿੰਨ੍ਹਾਂ ਦੀ ਕਮੀ ਜਾਂ ਗਲਤ ਮਾਰਗਦਰਸ਼ਨ ਚਾਲਕਾਂ ਨੂੰ ਮੁਸ਼ਕਲ ‘ਚ ਪਾ ਰਹੇ ਹਨ।

ਸਥਾਨਕ ਵਾਸੀਆਂ ਅਤੇ ਡਰਾਈਵਰਾਂ ਵੱਲੋਂ ਮੰਗ ਕੀਤੀ ਗਈ ਹੈ ਕਿ ਇਥੇ ਵਧੀਆ ਮਾਰਗਦਰਸ਼ਨ ਸੰਕੇਤ ਅਤੇ ਹੈਵੀ ਵਾਹਨਾਂ ਲਈ ਚੇਤਾਵਨੀ ਬੋਰਡ ਲਾਏ ਜਾਣ, ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸਿਆਂ ਤੋਂ ਬਚਿਆ ਜਾ ਸਕੇ।

Vinkmag ad
Share Our Daily Posts

News Desk

Read Previous

ਜਲੰਧਰ ਪ੍ਰਸ਼ਾਸਨ ਨੇ ਮਾਈਨਿੰਗ ਸਾਈਟਾਂ ਦੀ ਨਿਸ਼ਾਨਦੇਹੀ ਲਈ ਨਵਾਂ ਡੀ.ਜੀ.ਪੀ.ਐਸ. ਸਿਸਟਮ ਖ਼ਰੀਦਿਆ, ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ

Read Next

ਜਲੰਧਰ ‘ਚ ਨਸ਼ਾ ਤਸਕਰੀ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ, 8 ਇਲਾਕਿਆਂ ‘ਚ ਚਲਾਇਆ ਗਿਆ ਤਲਾਸ਼ੀ ਅਭਿਆਨ