Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਜਲੰਧਰ ‘ਚ ਨਸ਼ਾ ਤਸਕਰੀ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ, 8 ਇਲਾਕਿਆਂ ‘ਚ ਚਲਾਇਆ ਗਿਆ ਤਲਾਸ਼ੀ ਅਭਿਆਨ

ਜਲੰਧਰ: ਕੰਵਲਜੀਤ ਸਿੰਘ ਮੱਕੜ –  ਸ਼ਹਿਰ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਪੁਲਿਸ ਵੱਲੋਂ ਲਗਾਤਾਰ ਕਸਰਤ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੀ ਇੱਕ ਹੋਰ ਕੜੀ ਅੱਜ ਸਵੇਰੇ ਦੇਖਣ ਨੂੰ ਮਿਲੀ, ਜਦੋਂ ਏ.ਡੀ.ਸੀ.ਪੀ.-1 ਆਕਰਸ਼ੀ ਜੈਨ ਵੱਡੀ ਪੁਲਿਸ ਫੋਰਸ ਸਮੇਤ ਧਾਨਕੀਆ ਮੋਹੱਲਾ ਪਹੁੰਚੀਆਂ। ਜਾਣਕਾਰੀ ਮੁਤਾਬਕ, ਇਸ ਇਲਾਕੇ ਵਿੱਚ ਪਹਿਲਾਂ ਵੀ ਨਸ਼ੇ ਨਾਲ ਜੁੜੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।

ਇਸ ਦੌਰਾਨ ਪੁਲਿਸ ਨੇ ਨਸ਼ਾ ਤਸਕਰ ਧਰਮਿੰਦਰ ਸਿੰਘ ਦੀ ਇਮਾਰਤ ‘ਤੇ ਵੱਡੀ ਕਾਰਵਾਈ ਕਰਦਿਆਂ ਉਸਨੂੰ ਢਾਹ ਦਿੱਤਾ। ਮੌਕੇ ‘ਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਏ.ਡੀ.ਜੀ.ਪੀ. ਡਾ. ਨਰੇਸ਼ ਕੁਮਾਰ ਅਰੋੜਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ੇ ਦੇ ਖ਼ਿਲਾਫ਼ ਲੜਾਈ ਸਿਰਫ਼ ਪੁਲਿਸ ਜਾਂ ਡਾਕਟਰ ਨਹੀਂ ਲੜ ਸਕਦੇ, ਇਹ ਜੰਗ ਸਮੂਹੀ ਤੌਰ ‘ਤੇ ਲੋਕਾਂ ਦੇ ਸਹਿਯੋਗ ਨਾਲ ਹੀ ਜਿੱਤੀ ਜਾ ਸਕਦੀ ਹੈ।

8 ਇਲਾਕਿਆਂ ‘ਚ ਚਲਾਇਆ ਗਿਆ ਕਾਸੋ ਓਪਰੇਸ਼ਨ:

ਐ.ਡੀ.ਜੀ.ਪੀ. ਨੇ ਦੱਸਿਆ ਕਿ ਅੱਜ ਨਸ਼ੇ ਦੇ ਸੰਦੇਹਜਨਕ ਇਲਾਕਿਆਂ ਵਿੱਚ 8 ਥਾਵਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਥਾਵਾਂ ਇਹ ਹਨ:

1. ਧਾਨਕੀਆ ਮੋਹੱਲਾ

2. ਬਾਬਾ ਦੀਪ ਸਿੰਘ ਨਗਰ

3. ਰੇਡੂ

4. ਆਬਾਦਪੁਰ

5. ਅਲੀ ਮੋਹੱਲਾ

6. ਪਿੰਡ ਢੀਨਾ

7. ਬਸਤੀ ਸ਼ੇਖ

8. ਬਸਤੀ ਗੁਜਾ ਮੋਹੱਲਾ

 

ਕਾਰਵਾਈ ਦੌਰਾਨ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ। ਪੁਲਿਸ ਦੇ ਅਨੁਸਾਰ, ਇੱਕ ਢਾਬੇ ਦੇ ਓਪਰੇਟਰ ਵੱਲੋਂ ਪਹਿਲਾਂ ਢਾਹੀ ਗਈ ਇਮਾਰਤ ਨੂੰ ਦੁਬਾਰਾ ਬਣਾਇਆ ਗਿਆ ਸੀ, ਜਿਸ ਨੂੰ ਲੈ ਕੇ ਫਿਰ ਤੋਂ ਕਾਰਵਾਈ ਹੋਈ।

ਅਵੈਧ ਇਮਾਰਤਾਂ ‘ਤੇ ਨਿਗਰਾਨੀ ਤੇ ਨਸ਼ਾ ਮੁਕਤੀ ਮੁਹਿੰਮ:

ਐ.ਡੀ.ਜੀ.ਪੀ. ਅਰੋੜਾ ਨੇ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਕੋਰਟ ਦੇ ਆਦੇਸ਼ ਮਗਰੋਂ ਸੀਜ਼ ਵੀ ਕੀਤਾ ਜਾ ਸਕਦਾ ਹੈ। ਜਦੋਂ ਕਿ ਇਮਾਰਤਾਂ ਨੂੰ ਢਾਹਣ ਦੀ ਕਾਰਵਾਈ ਨਗਰ ਨਿਗਮ ਵੱਲੋਂ ਕੀਤੀ ਜਾਂਦੀ ਹੈ, ਜਿਸ ਵਿੱਚ ਪੁਲਿਸ ਸੁਰੱਖਿਆ ਦੇ ਤੌਰ ‘ਤੇ ਸਹਿਯੋਗ ਦਿੰਦੀ ਹੈ ਤਾਂ ਜੋ ਕੋਈ ਅਪਰੀਅ ਘਟਨਾ ਨਾ ਵਾਪਰੇ।

ਨਸ਼ੇੜੀਆਂ ਨੂੰ ਨਸ਼ੇ ਤੋਂ ਮੁਕਤ ਕਰਵਾਉਣ ਲਈ ਨਸ਼ਾ ਮੁਕਤ ਸੈਂਟਰਾਂ ‘ਚ ਦਾਖਲ ਕਰਵਾਇਆ ਜਾਂਦਾ ਹੈ, ਜਿੱਥੇ ਉਨ੍ਹਾਂ ਨੂੰ ਡਾਕਟਰਾਂ ਨਾਲ ਨਾਲ ਕਾਊਂਸਲਰ ਵੀ ਮੁਹੱਈਆ ਕਰਵਾਏ ਜਾਂਦੇ ਹਨ। ਹੁਣ ਤੱਕ 264 ਨਸ਼ਾ ਮੁਕਤੀ ਕੇਂਦਰਾਂ ਵਿੱਚ ਲੋਕਾਂ ਨੂੰ ਦਾਖਲ ਕਰਵਾਇਆ ਗਿਆ ਹੈ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਫਲਾਈਓਵਰ ‘ਤੇ ਹੋਇਆ ਭਿਆਨਕ ਸੜਕ ਹਾਦਸਾ, ਟਰੱਕ ਪਿਲਰ ਨਾਲ ਟਕਰਾਇਆ – ਜਾਮ ਦੀ ਸਥਿਤੀ

Read Next

ਹੁਣ ਬਿਨਾਂ ਐਫਆਈਆਰ ਦੀ ਜਾਂਚ ਗੈਰਕਾਨੂੰਨੀ — ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਹਾਈਕੋਰਟ ਦਾ ਵੱਡਾ ਫੈਸਲਾ