Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਹੁਣ ਬਿਨਾਂ ਐਫਆਈਆਰ ਦੀ ਜਾਂਚ ਗੈਰਕਾਨੂੰਨੀ — ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਹਾਈਕੋਰਟ ਦਾ ਵੱਡਾ ਫੈਸਲਾ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇੱਕ ਮਹੱਤਵਪੂਰਨ ਫੈਸਲਾ ਲੈਂਦਿਆਂ ਬਿਨਾਂ ਐਫਆਈਆਰ ਦੀ ਪੁਲਿਸ ਜਾਂਚ ਨੂੰ ਗੈਰਕਾਨੂੰਨੀ ਕਰਾਰ ਦਿਤਾ ਹੈ। ਅਦਾਲਤ ਨੇ ਕਿਹਾ ਕਿ ਇਸ ਤਰ੍ਹਾਂ ਦੀ ਜਾਂਚ ਸਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ। ਹੁਣ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਐਫਆਈਆਰ ਤੋਂ ਬਿਨਾਂ ਕੋਈ ਵੀ ਜਾਂਚ ਨਹੀਂ ਹੋਵੇਗੀ।

ਜਸਟਿਸ ਐਨ.ਐੱਸ. ਸ਼ੇਖਾਵਤ ਦੀ ਅਦਾਲਤ ਨੇ ਕਿਹਾ ਕਿ ਜੇਕਰ ਕਿਸੇ ਸ਼ਿਕਾਇਤ ‘ਤੇ ਐਫਆਈਆਰ ਨਹੀਂ ਦਰਜ ਹੋਈ, ਤਾਂ ਪੁਲਿਸ ਵੱਲੋਂ ਕੀਤੀ ਜਾਂਚ ਕਾਨੂੰਨੀ ਤੌਰ ‘ਤੇ ਅਵੈਧ ਹੋਵੇਗੀ। ਇਸਦੇ ਉਲੰਘਣ ‘ਤੇ ਜ਼ਿੰਮੇਵਾਰ ਅਧਿਕਾਰੀਆਂ ‘ਤੇ ਤੌਹੀਨ ਅਦਾਲਤ ਦੀ ਕਾਰਵਾਈ ਹੋ ਸਕਦੀ ਹੈ ਅਤੇ ਉਨ੍ਹਾਂ ਨੂੰ ਮੁਆਵਜ਼ਾ ਵੀ ਦੇਣਾ ਪੈ ਸਕਦਾ ਹੈ।

ਅਦਾਲਤ ਨੇ ਇਹ ਵੀ ਦੱਸਿਆ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਈ ਥਾਣਿਆਂ ‘ਚ ਅਜਿਹੀ ਜਾਂਚਾਂ ਚੱਲ ਰਹੀਆਂ ਸਨ ਜਿੱਥੇ ਐਫਆਈਆਰ ਤੱਕ ਦਰਜ ਨਹੀਂ ਹੋਈ ਸੀ। ਇਹ ਸਿੱਧਾ-ਸਿੱਧਾ ਸਪਰੀਮ ਕੋਰਟ ਵੱਲੋਂ “ਲਲਿਤਾ ਕੁਮਾਰੀ ਬਨਾਮ ਉੱਤਰ ਪ੍ਰਦੇਸ਼” ਕੇਸ ਵਿੱਚ ਜਾਰੀ ਕੀਤੀਆਂ ਹਦਾਇਤਾਂ ਦੀ ਉਲੰਘਣਾ ਹੈ।

ਇਸ ਮਾਮਲੇ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਡੀਜੀਪੀ ਵੱਲੋਂ ਹਾਈਕੋਰਟ ‘ਚ ਹਲਫਨਾਮੇ ਦਾਖਲ ਕਰਕੇ ਯਕੀਨੀ ਬਣਾਇਆ ਗਿਆ ਕਿ ਹੁਣ ਬਿਨਾਂ ਐਫਆਈਆਰ ਕੋਈ ਜਾਂਚ ਸ਼ੁਰੂ ਨਹੀਂ ਕੀਤੀ ਜਾਵੇਗੀ। ਨਾਲ ਹੀ, ਜੋ ਪੁਰਾਣੀਆਂ ਜਾਂਚਾਂ ਐਫਆਈਆਰ ਤੋਂ ਬਿਨਾਂ ਚੱਲ ਰਹੀਆਂ ਹਨ, ਉਨ੍ਹਾਂ ਨੂੰ ਤੁਰੰਤ ਰੱਦ ਕਰ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਨਸ਼ਾ ਤਸਕਰੀ ਵਿਰੁੱਧ ਪੁਲਿਸ ਦੀ ਵੱਡੀ ਕਾਰਵਾਈ, 8 ਇਲਾਕਿਆਂ ‘ਚ ਚਲਾਇਆ ਗਿਆ ਤਲਾਸ਼ੀ ਅਭਿਆਨ

Read Next

ਜਲੰਧਰ ਵਿੱਚ ਗੰਦੀਗੀ ਖਿਲਾਫ ਨਗਰ ਨਿਗਮ ਹੋਇਆ ਸਖਤ, ਥਾਂ-ਥਾਂ ਕੂੜਾ ਸੁੱਟਣ ਵਾਲਿਆਂ ਤੇ ਹੁਣ ਲੱਗੇਗਾ ਜੁਰਮਾਨਾ ਨਿਗਮ ਨੇ ਮੰਗਵਾਈ ਚਾਲਾਨ ਮਸ਼ੀਨ”