Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਜਲੰਧਰ ਵਿੱਚ ਗੰਦੀਗੀ ਖਿਲਾਫ ਨਗਰ ਨਿਗਮ ਹੋਇਆ ਸਖਤ, ਥਾਂ-ਥਾਂ ਕੂੜਾ ਸੁੱਟਣ ਵਾਲਿਆਂ ਤੇ ਹੁਣ ਲੱਗੇਗਾ ਜੁਰਮਾਨਾ ਨਿਗਮ ਨੇ ਮੰਗਵਾਈ ਚਾਲਾਨ ਮਸ਼ੀਨ”

ਜਲੰਧਰ: ਕੰਵਲਜੀਤ ਸਿੰਘ ਮੱਕੜ – ਜਲੰਧਰ ਸ਼ਹਿਰ ਵਿੱਚ ਥਾਂ-ਥਾਂ ਫੈਲ ਰਹੀ ਗੰਦੀਗੀ ਅਤੇ ਬੇਤਰਤੀਬੀ ਨਾਲ ਸੁੱਟਿਆ ਜਾ ਰਿਹਾ ਕੂੜਾ ਨਗਰ ਨਿਗਮ ਵਾਸਤੇ ਚੁਣੌਤੀ ਬਣ ਗਿਆ ਸੀ। ਹੁਣ ਨਗਰ ਨਿਗਮ ਨੇ ਇਸ ਸਮੱਸਿਆ ਖਿਲਾਫ ਸਖਤ ਰੁਖ ਅਖਤਿਆਰ ਕਰ ਲਿਆ ਹੈ। ਨਗਰ ਨਿਗਮ ਦੇ ਮੇਅਰ ਵਨੀਤ ਧੀਰ ਅਤੇ ਕਮਿਸ਼ਨਰ ਗੌਤਮ ਜੈਨ ਨੇ ਐਲਾਨ ਕੀਤਾ ਹੈ ਕਿ ਹੁਣ ਜੇਹੜਾ ਵੀ ਵਿਅਕਤੀ ਜਾਂ ਸੰਸਥਾ ਸਿੱਧਾ ਡੰਪ ਸਾਈਟ ‘ਤੇ ਜਾਂ ਸੜਕਾਂ-ਨਕਿਆਂ ‘ਤੇ ਕੂੜਾ ਸੁੱਟਦੇ ਪਾਏ ਜਾਣਗੇ, ਉਨ੍ਹਾਂ ਦਾ ਮੌਕੇ ‘ਤੇ ਹੀ ਚਾਲਾਨ ਕੱਟਿਆ ਜਾਵੇਗਾ।

ਇਸੇ ਸਬੰਧ ‘ਚ ਨਗਰ ਨਿਗਮ ਨੇ ਨਵੀਨਤਮ ਤਕਨੀਕ ਵਾਲੀਆਂ ਚਾਲਾਨ ਕੱਟਣ ਵਾਲੀਆਂ ਮਸ਼ੀਨਾਂ ਮੰਗਵਾਈਆਂ ਹਨ ਜੋ ਜਲਦ ਹੀ ਲਾਗੂ ਕੀਤੀਆਂ ਜਾਣਗੀਆਂ। ਇਹ ਮਸ਼ੀਨਾਂ ਮੌਕੇ ‘ਤੇ ਹੀ ਉਲੰਘਣਾ ਕਰਨ ਵਾਲਿਆਂ ‘ਤੇ ਜੁਰਮਾਨਾ ਲਗਾਉਣਗੀਆਂ।

ਗੌਰਤਲਬ ਹੈ ਕਿ ਕੇਂਦਰ ਸਰਕਾਰ ਵੱਲੋਂ 2016 ਵਿੱਚ ਲਾਗੂ ਕੀਤੇ ਗਏ Solid Waste Management Rules ਨੂੰ ਜਲੰਧਰ ਵਿੱਚ ਅਜੇ ਤੱਕ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਜਾ ਸਕਿਆ। ਕਈ ਵਾਰ ਜ਼ੋਰਦਾਰ ਮੁਹਿੰਮਾਂ ਵੀ ਚਲਾਈਆਂ ਗਈਆਂ, ਪਰ ਉਹ ਲੰਮੇ ਸਮੇਂ ਤੱਕ ਜਾਰੀ ਨਹੀਂ ਰਹੀਆਂ। ਜਿਸ ਕਰਕੇ ਸ਼ਹਿਰ ਵਿੱਚ ਗੰਦੀਗੀ ਦੀ ਸਮੱਸਿਆ ਦਿਨੋਂ-ਦਿਨ ਘੰਭੀਰ ਹੋ ਰਹੀ ਹੈ।

ਮੇਅਰ ਅਤੇ ਕਮਿਸ਼ਨਰ ਨੇ ਦਿੱਤੀਆਂ ਹਦਾਇਤਾਂ:

ਜਿਹੜੇ ਵਪਾਰਕ ਪਰਿਸਰ, ਹੋਟਲ, ਸਥਾਪਨਾਵਾਂ ਜਾਂ ਰਹਾਇਸ਼ੀ ਸੋਸਾਇਟੀਆਂ ਹਰ ਰੋਜ਼ 50 ਕਿਲੋ ਜਾਂ ਵੱਧ ਕੂੜਾ ਉਤਪੰਨ ਕਰਦੀਆਂ ਹਨ, ਉਹਨਾਂ ਨੂੰ ਆਪਣਾ ਕੂੜਾ ਆਪ ਸੰਭਾਲਣਾ ਹੋਵੇਗਾ।

ਆਮ ਘਰਾਂ ਅਤੇ ਛੋਟੀਆਂ ਦੁਕਾਨਾਂ ਵਾਸਤੇ ਨਿਯੁਕਤ ਕੀਤੇ ਰੈਗ-ਪਿਕਰਾਂ ਰਾਹੀਂ ਹੀ ਕੂੜਾ ਨਿਗਮ ਨੂੰ ਦਿੱਤਾ ਜਾਵੇ।

ਕੂੜਾ ਖੁਦ ਡੰਪ ਕਰਨਾ ਜਾਂ ਗਲਤ ਢੰਗ ਨਾਲ ਸੁੱਟਣਾ ਪੂਰੀ ਤਰ੍ਹਾਂ ਰੋਕਿਆ ਜਾਵੇਗਾ। ਉਲੰਘਣਾ ਕਰਨ ਵਾਲਿਆਂ ਉੱਤੇ ਤੁਰੰਤ ਕਾਰਵਾਈ ਹੋਵੇਗੀ।

ਨਗਰ ਨਿਗਮ ਨੇ ਲੋਕਾਂ ਨੂੰ ਸੂਚਿਤ ਕਰਦੇ ਹੋਏ ਅਪੀਲ ਕੀਤੀ ਹੈ ਕਿ ਉਹ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਸਹਿਯੋਗ ਦਿੰਦਿਆਂ ਨਿਯਮਾਂ ਦੀ ਪਾਲਣਾ ਕਰਨ। ਇਨ੍ਹਾਂ ਨਵੇਂ ਉਪਕਰਮਾਂ ਰਾਹੀਂ ਉਮੀਦ ਜਤਾਈ ਜਾ ਰਹੀ ਹੈ ਕਿ ਜਲੰਧਰ ਵਿਚ ਕੂੜਾ ਅਤੇ ਗੰਦੀਗੀ ਦੀ ਸਮੱਸਿਆ ਉੱਤੇ ਅੰਸ਼ਕ ਰੂਪ ਵਿੱਚ ਕਾਬੂ ਪਾਇਆ ਜਾ ਸਕੇਗਾ।

Vinkmag ad
Share Our Daily Posts

News Desk

Read Previous

ਹੁਣ ਬਿਨਾਂ ਐਫਆਈਆਰ ਦੀ ਜਾਂਚ ਗੈਰਕਾਨੂੰਨੀ — ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਹਾਈਕੋਰਟ ਦਾ ਵੱਡਾ ਫੈਸਲਾ

Read Next

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਬੰਬੇ ਨਗਰ ਜਲੰਧਰ ਵਿਖੇ ਧੁੰਮ ਧਾਮ ਨਾਲ ਮਨਾਇਆ ਗਿਆ