Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਲੁਧਿਆਣਾ ‘ਚ ਨਿਰਮਾਣਧੀਨ ਇਮਾਰਤ ਕਾਰਨ ਧੰਸੀ ਗਲੀ, ਰਿਹਾਇਸ਼ੀਆਂ ‘ਚ ਦਹਿਸ਼ਤ ਦਾ ਮਾਹੌਲ ਬੇਸਮੈਂਟ ਦੀ ਖੁਦਾਈ ਕਾਰਨ ਰਾਤੀਂ ਹੋਈ ਵਰਖਾ ਨੇ ਬਣਾਇਆ ਖਤਰਾ, ਲੋਕਾਂ ਨੇ ਪ੍ਰਸ਼ਾਸਨ ਨੂੰ ਦਿੱਤੀ ਚੇਤਾਵਨੀ

ਲੁਧਿਆਣਾ:  ਕੰਵਲਜੀਤ ਸਿੰਘ ਮੱਕੜ – ਲੁਧਿਆਣਾ ਦੇ ਸ਼੍ਰਿੰਗਾਰ ਸਿਨੇਮਾ ਸਾਹਮਣੇ ਇੱਕ ਨਵੀਂ ਨਿਰਮਾਣਧੀਨ ਇਮਾਰਤ ਦਾ ਕੰਮ ਜਾਰੀ ਹੈ, ਜਿਸ ਦੀ ਬੇਸਮੈਂਟ ਲਈ ਕੀਤੀ ਜਾ ਰਹੀ ਗਹਿਰੀ ਖੁਦਾਈ ਨੇ ਹੁਣ ਸਥਾਨਕ ਵਾਸੀਆਂ ਲਈ ਮੁਸੀਬਤ ਖੜੀ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਰਾਤੀਂ ਹੋਈ ਭਾਰੀ ਵਰਖਾ ਦੇ ਕਾਰਨ ਇਮਾਰਤ ਨੇੜੇ ਵਾਲੀ ਗਲੀ ਧੰਸ ਗਈ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਇਲਾਕੇ ਦੀ ਰਹਿਣ ਵਾਲੀ ਰਿੰਪੀ ਰਾਣੀ ਨੇ ਦੱਸਿਆ ਕਿ ਧਰਮਪੁਰਾ ਦੀ ਗਲੀ ਨੰਬਰ 1 ਵਿੱਚ ਉਹ ਰਹਿੰਦੀ ਹੈ ਅਤੇ ਉਥੇ ਇਮਾਰਤ ਦੀ ਬੇਸਮੈਂਟ ਲਈ ਕੀਤੀ ਗਈ ਖੁਦਾਈ ਨੇ ਪੂਰੀ ਗਲੀ ਨੂੰ ਅਸੁਰੱਖਿਅਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਤ ਦਿਨ ਇਮਾਰਤ ‘ਚ ਕੰਮ ਚਲ ਰਿਹਾ ਹੈ ਅਤੇ ਰਾਤ ਦੀ ਵਰਖਾ ਕਾਰਨ ਖੁਦਾਈ ਵਾਲੇ ਖੱਡ ਵਿੱਚ ਪਾਣੀ ਭਰਨ ਨਾਲ ਗਲੀ ਧੰਸ ਗਈ।

ਇਸ ਸਾਹਮਣੇ ਆਇਆ ਹੈ ਕਿ ਕਿਵੇਂ ਗਹਿਰੀ ਖੁਦਾਈ ਅਤੇ ਪਾਣੀ ਭਰਨ ਕਾਰਨ ਗਲੀ ਦਾ ਹਿੱਸਾ ਡਿੱਗ ਗਿਆ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਮਾਰਤ ਦੇ ਮਾਲਕ ਦਾ ਸਿਆਸੀ ਆਸਰਾ ਹੋ ਸਕਦਾ ਹੈ, ਜਿਸ ਕਰਕੇ ਬੇਪਰਵਾਹੀ ਨਾਲ ਕੰਮ ਜਾਰੀ ਰੱਖਿਆ ਜਾ ਰਿਹਾ ਹੈ।

ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਕੋਲ ਮੰਗ ਰੱਖੀ ਹੈ ਕਿ ਤੁਰੰਤ ਪ੍ਰਭਾਵ ਨਾਲ ਧੰਸੀ ਹੋਈ ਸੜਕ ਦੀ ਮੁਰੰਮਤ ਕਰਵਾਈ ਜਾਵੇ ਅਤੇ ਇਮਾਰਤ ਦੀ ਬੇਸਮੈਂਟ ਬਣਾਉਣ ‘ਤੇ ਤੁਰੰਤ ਰੋਕ ਲਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਵਰਖਾ ਮੁੜ ਹੋਈ ਤਾਂ ਵੱਡਾ ਹਾਦਸਾ ਹੋ ਸਕਦਾ ਹੈ ਜੋ ਕਿਸੇ ਵੀ ਸਮੇਂ ਕਿਸੇ ਦੀ ਜਾਨ ਲੈ ਸਕਦਾ ਹੈ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ’ਚ ਅਨੋਖਾ ਮਾਮਲਾ: ਜੇਲ੍ਹ ’ਚੋਂ ਛੁੱਟ ਕੇ ਆਏ ਨੌਜਵਾਨ ਦਾ ਦੋਸਤਾਂ ਵਲੋਂ ਸ਼ਾਨਦਾਰ ਸਵਾਗਤ, ਸ਼ਹਿਰ ’ਚ ਨਿਕਲਿਆ ਰੋਡ ਸ਼ੋਅ

Read Next

ਜਾਲੰਧਰ ਤੋਂ ਵਿਦੇਸ਼ ਭੇਜਣ ਦੇ ਨਾਂ ‘ਤੇ 50 ਲੱਖ ਦੀ ਠੱਗੀ ਕਰਨ ਵਾਲਾ ਗਿਰਫ਼ਤਾਰ, ਕੰਪਨੀ ਦਾ ਨਾਮ ‘Globe Reach Immigration Services’