Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਜਲੰਧਰ ਨਗਰ ਨਿਗਮ ਦਫ਼ਤਰ ‘ਚ ਕੱਚੇ ਕਰਮਚਾਰੀਆਂ ਵੱਲੋਂ ਧਰਨਾ, 15 ਸਾਲਾਂ ਤੋਂ ਪੱਕੇ ਕਰਨ ਦੀ ਮੰਗ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਨਗਰ ਨਿਗਮ ਦਫ਼ਤਰ ਵਿੱਚ ਅੱਜ ਵਾਟਰ ਸਪਲਾਈ ਵਿਭਾਗ ਦੇ ਕੱਚੇ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਕਰਮਚਾਰੀ ਪਿਛਲੇ ਲੰਮੇ ਸਮੇਂ ਤੋਂ ਆਪਣੇ ਪੱਕੇ ਕਰਨ ਦੀ ਮੰਗ ਕਰ ਰਹੇ ਹਨ। ਕਰਮਚਾਰੀਆਂ ਦੀ ਅਗਵਾਈ ਕਰ ਰਹੇ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਪਿਛਲੇ 15 ਸਾਲਾਂ ਤੋਂ ਲਗਾਤਾਰ ਨਿਭਾਅ ਕਰ ਰਹੀ ਹੈ, ਪਰ ਅਜੇ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਨਗਰ ਨਿਗਮ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਕਈ ਵਾਰ ਸਿਰਫ਼ ਅਸਵਾਸਨ ਮਿਲਦੇ ਰਹੇ ਹਨ ਪਰ ਹਕੀਕਤ ਵਿੱਚ ਅਜੇ ਤੱਕ ਕੋਈ ਕਦਮ ਨਹੀਂ ਚੁੱਕਿਆ ਗਿਆ। ਪਰਮਜੀਤ ਸਿੰਘ ਨੇ ਕਿਹਾ ਕਿ ਪਿਛਲੇ ਸ਼ੁੱਕਰਵਾਰ ਨੂੰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ ਸੀ, ਜਿਸ ਵਿੱਚ ਸਪਸ਼ਟ ਲਿਖਿਆ ਸੀ ਕਿ ਜੇਕਰ ਉਨ੍ਹਾਂ ਦੀ ਮੰਗ ਨਹੀਂ ਮੰਨੀ ਗਈ ਤਾਂ ਬੁਧਵਾਰ ਨੂੰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਅੱਜ ਹੋਏ ਇਸ ਧਰਨੇ ਵਿਚ ਕਈ ਕਰਮਚਾਰੀ ਮੌਜੂਦ ਸਨ ਜਿਨ੍ਹਾਂ ਨੇ ਹੱਥੀਂ ਬੈਨਰ ਫੜ ਕੇ ਆਪਣੇ ਹੱਕ ਲਈ ਨਾਅਰੇਬਾਜ਼ੀ ਕੀਤੀ। ਕਰਮਚਾਰੀਆਂ ਦਾ ਕਹਿਣਾ ਹੈ ਕਿ ਭਾਵੇਂ ਸ਼ਹਿਰ ਵਿੱਚ ਪਾਣੀ ਦੀ ਕਮੀ ਰਹੀ ਹੋਵੇ, ਉਨ੍ਹਾਂ ਵੱਲੋਂ ਹਰ ਹਾਲਤ ‘ਚ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਂਦਾ ਹੈ, ਪਰ ਬਾਵਜੂਦ ਇਸਦੇ ਉਨ੍ਹਾਂ ਦੀ ਸੇਵਾ ਨੂੰ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ।

ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀ ਮੰਗਾਂ ‘ਤੇ ਜਲਦੀ ਧਿਆਨ ਨਾ ਦਿੱਤਾ ਗਿਆ ਤਾਂ ਇਹ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਜਾਲੰਧਰ ਤੋਂ ਵਿਦੇਸ਼ ਭੇਜਣ ਦੇ ਨਾਂ ‘ਤੇ 50 ਲੱਖ ਦੀ ਠੱਗੀ ਕਰਨ ਵਾਲਾ ਗਿਰਫ਼ਤਾਰ, ਕੰਪਨੀ ਦਾ ਨਾਮ ‘Globe Reach Immigration Services’

Read Next

ਜਲੰਧਰ ‘ਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਭਾਵੁਕ ਹੋ ਕੇ ਸਾਂਝੀ ਕੀਤੀ ਅਸਲ ਸੱਚਾਈ