Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਜਲੰਧਰ ‘ਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਭਾਵੁਕ ਹੋ ਕੇ ਸਾਂਝੀ ਕੀਤੀ ਅਸਲ ਸੱਚਾਈ

ਜਲੰਧਰ: ਕੰਵਲਜੀਤ ਸਿੰਘ ਮੱਕੜ – ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਇੱਕ ਵਾਰ ਫਿਰ ਸਿਆਸੀ ਵਿਵਾਦ ਦੇ ਕੇਂਦਰ ਵਿੱਚ ਆ ਗਏ ਹਨ। ਦਰਅਸਲ, ਕੱਲ੍ਹ ਰਾਤ ਦੇਰੀਂ ਡਾ. ਰਵਜੋਤ ਸਿੰਘ ਦੀਆਂ ਕੁਝ ਵਿਵਾਦਤ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋਈਆਂ। ਇਨ੍ਹਾਂ ਤਸਵੀਰਾਂ ਨੂੰ ਲੈ ਕੇ ਸ਼ਿਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਵੀ ਤਿੱਖੀ ਟਿੱਪਣੀ ਕਰਦੇ ਹੋਏ ਦੱਸਿਆ ਕਿ ਇਹ ਆਮ ਆਦਮੀ ਪਾਰਟੀ ਦੇ ਅਸਲੀ ਚਿਹਰੇ ਹਨ, ਜੋ ਪੰਜਾਬ ਦੇ ਮਾਹੌਲ ਨੂੰ ਖਰਾਬ ਕਰ ਰਹੇ ਹਨ।

ਪਰ, ਇਸ ਮਾਮਲੇ ਨੇ ਉਸ ਵੇਲੇ ਨਵਾਂ ਮੋੜ ਲੈ ਲਿਆ ਜਦੋਂ ਡਾ. ਰਵਜੋਤ ਸਿੰਘ ਨੇ ਖੁਦ ਇੱਕ ਪ੍ਰੈਸ ਕਾਨਫਰੰਸ ਕਰਕੇ ਇਹ ਤਸਵੀਰਾਂ ਫਰਜੀ ਹੋਣ ਦਾ ਦਾਅਵਾ ਕੀਤਾ। ਉਹ ਭਾਵੁਕ ਹੋ ਗਏ ਅਤੇ ਆਪਣੇ ਪਰਿਵਾਰਕ ਜੀਵਨ ਬਾਰੇ ਸੱਚਾਈ ਸਾਂਝੀ ਕਰਦੇ ਹੋਏ ਦੱਸਿਆ ਕਿ ਇਹ ਤਸਵੀਰਾਂ ਉਨ੍ਹਾਂ ਦੀ ਪੁਰਾਣੀ ਵਾਈਫ ਨਾਲ ਜੁੜੀਆਂ ਹਨ, ਜਿਨ੍ਹਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਟੂਲ ਦੀ ਮਦਦ ਨਾਲ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ।

ਉਨ੍ਹਾਂ ਨੇ ਆਖਿਆ, “ਮੈਂ ਪੁੱਛਦਾ ਹਾਂ ਕਿ ਜਿਹੜੇ ਲੋਕ ਇਹ ਤਸਵੀਰਾਂ ਪੇਸ਼ ਕਰ ਰਹੇ ਹਨ, ਕੀ ਉਹ ਆਪਣੇ ਘਰ ਦੀ ਨਿੱਜੀ ਜ਼ਿੰਦਗੀ ਇੰਝ ਸੋਸ਼ਲ ਮੀਡੀਆ ਤੇ ਲਿਆਉਣਗੇ? ਇਹ ਸਿਆਸਤ ਨਹੀਂ, ਬਲਕਿ ਨੀਚਤਾ ਦੀ ਹੱਦ ਹੈ। ਕਿਸੇ ਦੀ ਨਿੱਜੀ ਜ਼ਿੰਦਗੀ ‘ਚ ਦਖਲ ਅੰਦਾਜ਼ੀ ਕਰਕੇ ਉਸ ਦੀ ਬਦਨਾਮੀ ਕਰਨਾ ਅਜਿਹੀ ਰਾਜਨੀਤਕ ਘਟੀਆਪਣੀ ਦਾ ਸਬੂਤ ਹੈ, ਜੋ ਪੰਜਾਬੀ ਸੱਭਿਆਚਾਰ ਨਾਲ ਮੇਲ ਨਹੀਂ ਖਾਂਦਾ।”

ਡਾ. ਰਵਜੋਤ ਨੇ ਇੰਨਾ ਹੀ ਨਹੀਂ, ਸਿੱਧਾ ਸਵਾਲ ਉਠਾਇਆ ਕਿ ਕੀ ਸਿਆਸਤਦਾਨ ਹੋਣ ਦੇ ਨਾਤੇ ਕਿਸੇ ਦੀ ਨਿੱਜੀ ਜ਼ਿੰਦਗੀ ਦੇ ਅਧਿਕਾਰ ਖਤਮ ਹੋ ਜਾਂਦੇ ਹਨ? ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਕਾਨੂੰਨੀ ਰਾਹਾ ਅਪਣਾਉਣਗੇ ਅਤੇ ਜਿਹੜੇ ਲੋਕਾਂ ਨੇ ਇਹ ਤਸਵੀਰਾਂ ਪੇਸ਼ ਕੀਤੀਆਂ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦੂਜੇ ਪਾਸੇ, ਪੰਜਾਬ ਦੀ ਰਾਜਨੀਤੀ ਵਿੱਚ ਇਹ ਮਾਮਲਾ ਇੱਕ ਵੱਡਾ ਮੋੜ ਲੈ ਸਕਦਾ ਹੈ। ਸਿਆਸੀ ਵਿਅਕਤੀਆਂ ਦੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚੱਲ ਰਹੀ ਚਰਚਾ ਹੁਣ ਨੈਤਿਕ ਮਿਯਾਰਾਂ ਅਤੇ ਮੀਡੀਆ ਦੀ ਜ਼ਿੰਮੇਵਾਰੀ ‘ਤੇ ਵੀ ਸਵਾਲ ਖੜੇ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ਨਗਰ ਨਿਗਮ ਦਫ਼ਤਰ ‘ਚ ਕੱਚੇ ਕਰਮਚਾਰੀਆਂ ਵੱਲੋਂ ਧਰਨਾ, 15 ਸਾਲਾਂ ਤੋਂ ਪੱਕੇ ਕਰਨ ਦੀ ਮੰਗ

Read Next

ਪੰਜਾਬ ‘ਚ ਗੈਂਗਵਾਰ, ਜਿਮ ਦੇ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ