Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਪੰਜਾਬ ‘ਚ ਗੈਂਗਵਾਰ, ਜਿਮ ਦੇ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ

ਨਕੋਦਰ – ਨਕੋਦਰ ’ਚ ਸ਼ੰਕਰ ਬਾਈਪਾਸ ਨਹਿਰ ਨੇੜੇ ਜਿਮ ਦੇ ਬਾਹਰ ਪੁਰਾਣੀ ਰੰਜਿਸ਼ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਗੈਂਗਵਾਰ ਦੌਰਾਨ ਅੰਨ੍ਹੇਵਾਹ ਗੋਲੀਆਂ ਚੱਲਣ ਦੀ ਖਬਰ ਹੈ। ਇਸ ਦੌਰਾਨ ਇਕ ਨੌਜਵਾਨ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਨਕੋਦਰ ਸੁਖਪਾਲ ਸਿੰਘ, ਸਿਟੀ ਥਾਣਾ ਮੁਖੀ ਅਮਨ ਸੈਣੀ, ਸਦਰ ਥਾਣਾ ਮੁਖੀ ਬਲਜਿੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ। ਪੁਲਸ ਨੇ ਇਕ ਫਾਰਚੂਨਰ ਅਤੇ ਇਕ ਸਵਿਫਟ ਡਿਜ਼ਾਇਰ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਡੀ. ਐੱਸ. ਪੀ. ਨਕੋਦਰ ਸੁਖਪਾਲ ਸਿੰਘ ਨੇ ਦੱਸਿਆ ਕਿ ਸ਼ੰਕਰ ਬਾਈਪਾਸ ’ਤੇ ਜਿਮ ਦੇ ਬਾਹਰ ਦੋ ਧਿਰਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਆਪਸ ’ਚ ਲੜਾਈ ਹੋ ਗਈ। ਇਸ ਦੌਰਾਨ ਇਕ ਫਾਰਚੂਨਰ ’ਚ ਸਵਾਰ ਕੁਝ ਵਿਅਕਤੀਆਂ ਨੇ ਦੂਜੀ ਫਾਰਚੂਨਰ ਅਤੇ ਸਵਿਫਟ ਕਾਰ ’ਚ ਸਵਾਰਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀਆਂ ਦੀ ਆਵਾਜ਼ ਸੁਣ ਕੇ ਜਿਮ ’ਚ ਕੰਮ ਕਰਨ ਵਾਲਾ ਨੌਜਵਾਨ ਬਾਹਰ ਆਇਆ, ਜਿਸ ਨੂੰ ਗੋਲੀ ਲੱਗ ਗਈ। ਇਸੇ ਦੌਰਾਨ ਗੱਡੀ ’ਚ ਸਵਾਰ ਇਕ ਹੋਰ ਨੌਜਵਾਨ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਿਆ।

ਉਨ੍ਹਾਂ ਕਿਹਾ ਕਿ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਜਿਮ ’ਚ ਕੰਮ ਕਰਨ ਵਾਲੇ ਲੜਕੇ ਯੋਗਰਾਜ ਵਾਸੀ ਪਿੰਡ ਮਹਿਮੂਵਾਲ ਸ਼ਾਹਕੋਟ ਹਾਲ ਵਾਸੀ ਨਕੋਦਰ ਦੀ ਮੌਤ ਹੋ ਗਈ, ਜਦਕਿ ਦੂਸਰਾ ਜ਼ਖਮੀ ਦਿਲਪ੍ਰੀਤ ਸਿੰਘ ਵਾਸੀ ਪਿੰਡ ਕੰਗ ਸਾਹਬੂ ਇਲਾਜ ਅਧੀਨ ਹੈ।

ਡੀ. ਐੱਸ. ਪੀ. ਨੇ ਕਿਹਾ ਕਿ ਮ੍ਰਿਤਕ ਦੀ ਇਕ 4 ਸਾਲ ਦੀ ਬੱਚੀ ਹੈ, ਉਹ ਪਿਛਲੇ ਕੁਝ ਸਾਲਾਂ ਤੋਂ ਜਿਮ ਵਿਚ ਕੰਮ ਕਰ ਰਿਹਾ ਸੀ। ਆਪਣੇ ਪਰਿਵਾਰ ਨਾਲ ਜਿਮ ਵਿਚ ਰਹਿੰਦਾ ਸੀ। ਪੁਲਸ ਵੱਲੋਂ ਕਬਜ਼ੇ ’ਚ ਲਈ ਫਾਰਚੂਨਰ ਅਤੇ ਸਵਿਫਟ ਡਿਜ਼ਾਇਰ ਗੱਡੀ ਦੇ ਸ਼ੀਸ਼ੇ ਟੁੱਟੇ ਹੋਏ ਸਨ ਤੇ ਦਰਜਨ ਦੇ ਕਰੀਬ ਗੋਲੀਆਂ ਦੇ ਨਿਸ਼ਾਨ ਸਨ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਭਾਵੁਕ ਹੋ ਕੇ ਸਾਂਝੀ ਕੀਤੀ ਅਸਲ ਸੱਚਾਈ

Read Next

ਲੁਧਿਆਣਾ ਪੱਛਮੀ ਉਪ ਚੋਣ: ਅੱਜ 194 ਪੋਲਿੰਗ ਸਟੇਸ਼ਨਾਂ ’ਤੇ ਪੈਣਗੀਆਂ ਵੋਟਾਂ