Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਲੁਧਿਆਣਾ ਪੱਛਮੀ ਉਪ ਚੋਣ: ਅੱਜ 194 ਪੋਲਿੰਗ ਸਟੇਸ਼ਨਾਂ ’ਤੇ ਪੈਣਗੀਆਂ ਵੋਟਾਂ

ਲੁਧਿਆਣਾ – ਲੁਧਿਆਣਾ ਪੱਛਮੀ ਉਪ ਚੋਣ ਲੜ ਰਹੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੀ ਕਿਸਮਤ 1,75, 469 ਵੋਟਰਾਂ ਦੇ ਹੱਥਾਂ ਵਿਚ ਹੈ, ਜਿਨ੍ਹਾਂ ਵਿਚ 90 ਹਜ਼ਾਰ 88 ਪੁਰਸ਼, 85 ਹਜ਼ਾਰ 371 ਔਰਤਾਂ ਅਤੇ 10 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ।

ਬੁੱਧਵਾਰ ਭਾਰਤ ਚੋਣ ਕਮਿਸ਼ਨ ਦੇ ਹੁਕਮਾਂ ’ਤੇ ਜ਼ਿਲਾ ਪ੍ਰਸ਼ਾਸਨ ਵਲੋਂ ਸਥਾਪਤ 194 ਪੋਲਿੰਗ ਸਟੇਸ਼ਨਾਂ ’ਤੇ ਨਿਯੁਕਤ 776 ਕਰਮਚਾਰੀ, ਜਿਨ੍ਹਾਂ ਵਿਚ 176 ਪ੍ਰੀਜ਼ਾਈਡਿੰਗ ਅਫਸਰ ਸ਼ਾਮਲ ਹਨ, ਨੂੰ ਈ. ਵੀ. ਐੱਮ. ਨਾਲ ਰਵਾਨਾ ਕੀਤਾ ਗਿਆ। ਵੋਟਿੰਗ ਵੀਰਵਾਰ ਸਵੇਰੇ 7 ਵਜੇ ਸ਼ੁਰੂ ਹੋਵੇਗੀ ਅਤੇ ਸ਼ਾਮ 6 ਵਜੇ ਤਕ ਜਾਰੀ ਰਹੇਗੀ। ਪ੍ਰਸ਼ਾਸਨ ਨੇ ਪੋਲਿੰਗ ਬੂਥਾਂ ਦੇ ਅੰਦਰ ਅਤੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ।

ਵੋਟਰਾਂ ਦੀ ਸਹੂਲਤ ਲਈ ਚੋਣ ਫੋਟੋ ਪਛਾਣ ਪੱਤਰ (ਈ. ਪੀ. ਆਈ. ਸੀ.) ਦੇ ਨਾਲ 12 ਹੋਰ ਬਦਲਵੇਂ ਦਸਤਾਵੇਜ਼ ਉਪਲੱਬਧ ਕਰਵਾਏ ਗਏ ਹਨ। ਵੀਰਵਾਰ ਵੋਟਿੰਗ ਵਾਲੇ ਦਿਨ ਪੇਡ ਛੁੱਟੀ ਐਲਾਨੀ ਗਈ ਹੈ। ਜ਼ਿਲਾ ਮੈਜਿਸਟ੍ਰੇਟ ਹਿਮਾਂਸ਼ੂ ਜੈਨ ਨੇ ਜ਼ਿਲੇ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਨੋ-ਫਲਾਈ ਜ਼ੋਨ ਐਲਾਨਿਆ ਹੈ, ਜਿਸ ਤੋਂ ਬਾਅਦ ਖੰਨਾ-ਜਗਰਾਓਂ ਸਮੇਤ ਲੁਧਿਆਣਾ ਵਿਚ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ਦੀ ਇਜਾਜ਼ਤ ਨਹੀਂ ਹੋਵੇਗੀ।

ਇਥੇ ਦੱਸਣਯੋਗ ਹੈ ਕਿ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ 14 ਜਨਵਰੀ ਨੂੰ ਘਰ ਵਿੱਚ ਗੋਲ਼ੀ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਸ਼੍ਰੋਮਣੀ ਅਕਾਲੀ ਦਲ ਨੇ ਇਥੇ ਪਰੋਪਕਾਰ ਸਿੰਘ ਘੁੰਮਣ, ਆਮ ਆਦਮੀ ਪਾਰਟੀ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਭਾਜਪਾ ਨੇ ਜੀਵਨ ਗੁਪਤਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਇਸ ਸੀਟ ਲਈ ਕੁੱਲ੍ਹ 14 ਉਮੀਦਵਾਰ ਮੈਦਾਨ ਵਿੱਚ ਹਨ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਗੈਂਗਵਾਰ, ਜਿਮ ਦੇ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ

Read Next

ਪੰਜਾਬ ”ਚ ਵੱਡੀ ਵਾਰਦਾਤ! ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕੀਤਾ ਕਤਲ