Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਕੌਂਸਲਰ ਪੱਕਾ ਬਾਗ ’ਚ ਹੰਗਾਮਾ: ਕਾਂਗਰਸ ਕੌਂਸਲਰ ਸ਼ੇਰੀ ਚੱਢਾ ਦੇ ਘਰ ‘ਤੇ ਹੋਇਆ ਪੱਥਰਾਓ ਤੇ ਹਮਲਾ, ਪੁਲਿਸ ਜਾਂਚ ‘ਚ ਜੁਟੀ

ਜਲੰਧਰ, : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਪੱਕਾ ਬਾਗ ਇਲਾਕੇ ਵਿੱਚ ਕੱਲ੍ਹ ਸ਼ਾਮ ਚੰਗਾ-ਭਲਾ ਮਾਹੌਲ ਉਸ ਵੇਲੇ ਤਣਾਅਪੂਰਨ ਹੋ ਗਿਆ, ਜਦੋਂ ਇਲਾਕੇ ਦੇ ਮੌਜੂਦਾ ਕਾਂਗਰਸ ਕੌਂਸਲਰ ਸ਼ੇਰੀ ਚੱਢਾ ਦੇ ਘਰ ਉਤੇ ਕੁਝ ਨੌਜਵਾਨਾਂ ਵੱਲੋਂ ਹਮਲਾ ਕਰ ਦਿੱਤਾ ਗਿਆ।

ਮਿਲੀ ਜਾਣਕਾਰੀ ਅਨੁਸਾਰ, ਸ਼ੇਰੀ ਚੱਢਾ ਦੇ ਘਰ ਦੇ ਨੇੜੇ ਪੜੋਸ ਵਿੱਚ ਕੁਝ ਨੌਜਵਾਨ ਹੰਗਾਮਾ ਕਰਦੇ ਹੋਏ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਸਨ। ਹਾਲਾਤਾਂ ਨੂੰ ਭਾਂਪਦਿਆਂ ਸ਼ੇਰੀ ਚੱਢਾ ਉਨ੍ਹਾਂ ਨੌਜਵਾਨਾਂ ਨੂੰ ਸਮਝਾਉਣ ਲਈ ਘਰੋਂ ਬਾਹਰ ਨਿਕਲੇ, ਪਰ ਨੌਜਵਾਨਾਂ ਨੇ ਉਲਟਾ ਉਨ੍ਹਾਂ ਦੇ ਘਰ ਦੀ ਗੇਟ ਉਤੇ ਹੀ ਇੱਟਾਂ-ਪੱਥਰਾਂ ਅਤੇ ਬੋਤਲਾਂ ਨਾਲ ਹਮਲਾ ਕਰ ਦਿੱਤਾ।

ਸ਼ੇਰੀ ਚੱਢਾ ਨੇ ਦੱਸਿਆ ਕਿ ਹਮਲਾਵਰਾਂ ਵਿੱਚ ਮੋਹੱਲੇ ਦੇ ਰਹਿਣ ਵਾਲੇ ਰਾਹੁਲ ਨਾਮਕ ਨੌਜਵਾਨ ਸਾਮੇਤ ਕੁੱਲ 5 ਵਿਅਕਤੀ ਸ਼ਾਮਲ ਸਨ, ਜਿਨ੍ਹਾਂ ਕੋਲ ਤੇਜ਼ਧਾਰ ਹਥਿਆਰ ਅਤੇ ਦੇਸੀ ਕਟਟੇ ਵੀ ਮੌਜੂਦ ਸਨ। ਹਮਲੇ ਦੀ ਜਾਣਕਾਰੀ ਮਿਲਦੇ ਹੀ ਇਲਾਕੇ ਦੇ ਲੋਕ ਘਬਰਾ ਕੇ ਇੱਧਰ-ਉੱਧਰ ਹੋ ਗਏ। ਹਮਲੇ ਦੇ ਤੁਰੰਤ ਬਾਅਦ ਹਮਲਾਵਰ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ।

ਇਸ ਘਟਨਾ ਦੀ CCTV ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਕੁਝ ਨੌਜਵਾਨ ਸ਼ੇਰੀ ਚੱਢਾ ਦੇ ਘਰ ਦੇ ਬਾਹਰ ਖੜ੍ਹੇ ਹੋ ਕੇ ਗਾਲਾਂ ਕੱਢਦੇ, ਧਮਕੀਆਂ ਦਿੰਦੇ ਅਤੇ ਹਮਲਾ ਕਰਦੇ ਦੇਖੇ ਜਾ ਰਹੇ ਹਨ। ਗਲੀਆਂ ਵਿੱਚ ਇੱਟਾਂ, ਪੱਥਰਾਂ ਅਤੇ ਤੋੜੀਆਂ ਬੋਤਲਾਂ ਦੇ ਨਿਸ਼ਾਨ ਵੀ ਸਾਫ਼ ਦਿੱਸ ਰਹੇ ਹਨ।

ਸ਼ੇਰੀ ਚੱਢਾ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਦੇ ਦਿੱਤੀ ਹੈ। ਮੌਕੇ ‘ਤੇ ਪੁੱਜੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਗ੍ਰਿਫਤਾਰੀ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਯੁੱਧ ਨਸ਼ਿਆਂ ਵਿਰੁੱਧ: ਨਿਹਾਲ ਸਿੰਘ ਵਾਲਾ ’ਚ ਵੱਡੀ ਪੁਲਿਸ ਕਾਰਵਾਈ, 150 ਤੋਂ ਵੱਧ ਪੁਲਿਸ ਕਰਮਚਾਰੀ ਮੌਕੇ ’ਤੇ, ਕਈ ਘਰਾਂ ਦੀ ਤਲਾਸ਼ੀ

Read Next

ਪੰਜਾਬ ‘ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ ‘ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ ਥੱਪੜ, ਵੀਡੀਓ ਵਾਇਰਲ ਹੋਣ ਮਗਰੋਂ…