Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਕਾਰ ਨੇ ਮੋਟਰਸਾਈਕਲ ਸਵਾਰ ਨੂੰ ਕਈ ਮੀਟਰ ਤੱਕ ਘਸੀਟਿਆ, ਦਰਦਨਾਕ ਹਾਦਸੇ ‘ਚ ਨੌਜਵਾਨ ਦੀ ਮੌਤ ,ਗੁਰਾਇਆ ਦੇ ਪਿੰਡ ਅੱਟਾ ਨੇੜੇ ਵਾਪਰਿਆ ਹਾਦਸਾ, ਮੌਕੇ ‘ਤੇ ਹੀ ਹੋਈ ਮੌਤ,

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਪਠਾਨਕੋਟ ਬਾਈਪਾਸ ਨੇੜੇ ਕੈਪਿਟਲ ਹਸਪਤਾਲ ਦੇ ਸਾਹਮਣੇ ਹੋਏ ਭਿਆਨਕ ਹਾਦਸੇ ਤੋਂ ਬਾਅਦ ਗੁਰਾਇਆ ‘ਚ ਵੀ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਹ ਹਾਦਸਾ ਗੁਰਾਇਆ ਦੇ ਪਿੰਡ ਅੱਟਾ ਦੇ ਗੇਟ ਸਾਹਮਣੇ ਵਾਪਰਿਆ, ਜਿਸ ‘ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ, ਪਠਾਨਕੋਟ ਨਿਵਾਸੀ ਹਿਤੇਸ਼ ਸ਼ਰਮਾ ਪੁੱਤਰ ਰਵਿੰਦਰ ਸ਼ਰਮਾ, ਜੋ ਕਿ ਗੁੜਗਾਓਂ ‘ਚ ਨੌਕਰੀ ਕਰਦਾ ਹੈ, ਆਪਣੇ ਪਰਿਵਾਰ ਸਮੇਤ ਗ੍ਰੈਂਡ ਵਿਟਾਰਾ ਕਾਰ ਰਾਹੀਂ ਪਠਾਨਕੋਟ ਤੋਂ ਗੁੜਗਾਓਂ ਜਾ ਰਿਹਾ ਸੀ। ਜਦੋਂ ਉਹ ਗੁਰਾਇਆ ਨੇੜੇ ਪਿੰਡ ਅੱਟਾ ਦੇ ਗੇਟ ਕੋਲ ਪਹੁੰਚਿਆ ਤਾਂ ਉਸ ਦੀ ਕਾਰ ਦੀ ਟੱਕਰ ਇੱਕ ਸਪਲੈਂਡਰ ਮੋਟਰਸਾਈਕਲ ਨਾਲ ਹੋ ਗਈ।

ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਟੱਕਰ ਤੋਂ ਬਾਅਦ ਮੋਟਰਸਾਈਕਲ ਕਾਰ ‘ਚ ਫਸ ਗਈ ਅਤੇ ਮੋਟਰਸਾਈਕਲ ਸਵਾਰ ਥੱਲੇ (ਕੱਛੇ ) ਡਿੱਗ ਪਿਆ। ਕਾਰ ਡਰਾਈਵਰ ਨੇ ਗੱਡੀ ਨਹੀਂ ਰੋਕੀ ਅਤੇ ਮੋਟਰਸਾਈਕਲ ਨੂੰ ਕਈ ਮੀਟਰ ਤੱਕ ਘਸੀਟਿਆ, ਜਿਸ ਕਾਰਨ ਹਾਦਸਾ ਬਹੁਤ ਹੀ ਭਿਆਨਕ ਰੂਪ ਲੈ ਗਿਆ। ਇਸ ਦੌਰਾਨ ਲੋਕ ਘਬਰਾਏ ਤੇ ਕਹਿਰਾਂ ਹੇਠ ਆ ਗਏ ਅਤੇ ਮੌਕੇ ‘ਤੇ ਹੀ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਝਲਮਨ ਸਿੰਘ ਵਾਸੀ ਪਿੰਡ ਰੁੜਕਾ ਖੁਰਦ, ਗੁਰਾਇਆ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਹਾਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਬਾਵਾ ਸਿੰਘ ਨੇ ਦੱਸਿਆ ਕਿ ਹਾਦਸਾ ਸਵੇਰੇ ਕਰੀਬ 7 ਵਜੇ ਵਾਪਰਿਆ। ਮ੍ਰਿਤਕ ਦੇ ਸ਼ਵ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਆਗੇ ਦੀ ਕਾਨੂੰਨੀ ਕਾਰਵਾਈ ਜਾਰੀ ਹੈ।

ਇਹ ਹਾਦਸਾ ਸੜਕਾਂ ‘ਤੇ ਦੌੜ ਰਹੀ ਤੇਜ਼ ਰਫ਼ਤਾਰ ਜ਼ਿੰਦਗੀ ਵਾਸਤੇ ਇੱਕ ਵੱਡੀ ਚੇਤਾਵਨੀ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ ‘ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ ਥੱਪੜ, ਵੀਡੀਓ ਵਾਇਰਲ ਹੋਣ ਮਗਰੋਂ…

Read Next

ਸਟੀਵਨ ਇਕਲੇਨਵ ‘ਚ ਪਲਾਟ ਵਿਵਾਦ ਦੌਰਾਨ ਗੋਲੀ ਚਲਣ ਦੀ ਘਟਨਾ, ਇਕ ਵਿਅਕਤੀ ਜ਼ਖਮੀ ਪਲਾਟ ਵਿੱਚ ਮਿੱਟੀ ਸੁੱਟਣ ਨੂੰ ਲੈ ਕੇ ਹੋਇਆ ਝਗੜਾ, ਸਰਕਾਰੀ ਕਰਮਚਾਰੀ ਵੱਲੋਂ ਚਲਾਈ ਗਈ ਗੋਲੀ