Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਸਟੀਵਨ ਇਕਲੇਨਵ ‘ਚ ਪਲਾਟ ਵਿਵਾਦ ਦੌਰਾਨ ਗੋਲੀ ਚਲਣ ਦੀ ਘਟਨਾ, ਇਕ ਵਿਅਕਤੀ ਜ਼ਖਮੀ ਪਲਾਟ ਵਿੱਚ ਮਿੱਟੀ ਸੁੱਟਣ ਨੂੰ ਲੈ ਕੇ ਹੋਇਆ ਝਗੜਾ, ਸਰਕਾਰੀ ਕਰਮਚਾਰੀ ਵੱਲੋਂ ਚਲਾਈ ਗਈ ਗੋਲੀ

ਜਲੰਧਰ,  – ਸ਼ਹਿਰ ਦੇ ਬਾਰਾਦਰੀ ਇਲਾਕੇ ‘ਚ ਸਟੀਵਨ ਇਕਲੇਨਵ ਵਿਖੇ ਪਲਾਟ ਵਿੱਚ ਮਿੱਟੀ ਸੁੱਟਣ ਨੂੰ ਲੈ ਕੇ ਛਿੜੇ ਇਕ ਮਾਮੂਲੀ ਵਿਵਾਦ ਨੇ ਗੰਭੀਰ ਰੂਪ ਧਾਰ ਲਿਆ ਜਦ ਗੋਲੀ ਚਲਣ ਦੀ ਘਟਨਾ ਸਾਹਮਣੇ ਆਈ। ਇਸ ਘਟਨਾ ਦੌਰਾਨ ਹਰਪ੍ਰੀਤ ਨਾਮਕ ਵਿਅਕਤੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ, ਜਿਸਨੂੰ ਉਪਚਾਰ ਲਈ ਤੁਰੰਤ ਪੀਮਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।

ਮਿਲੀ ਜਾਣਕਾਰੀ ਅਨੁਸਾਰ, ਪਲਾਟ ‘ਚ ਮਿੱਟੀ ਭਰਨ ਸਮੇਂ ਇੱਕ ਧਿਰ ਵੱਲੋਂ ਇਤਰਾਜ਼ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਸਟੀਵਨ ਇਕਲੇਨਵ ਦੇ ਗੰਨਮੈਨ ਨੇ ਮਿੱਟੀ ਸੁੱਟਣ ‘ਤੇ ਵਿਵਾਦ ਕਰਦਿਆਂ ਗੋਲੀ ਚਲਾਈ। ਲੋਕਾਂ ਨੇ ਦੱਸਿਆ ਕਿ ਗੋਲੀ ਅਵਿਨਾਸ਼ ਨਾਮ ਦੇ ਵਿਅਕਤੀ ਨੇ ਚਲਾਈ, ਜੋ ਕਿ ਇੱਕ ਸਰਕਾਰੀ ਕਰਮਚਾਰੀ ਹੈ।

ਜ਼ਖਮੀ ਵਿਅਕਤੀ ਨੇ ਦਾਅਵਾ ਕੀਤਾ ਕਿ ਉਹ ਆਪਣੇ ਪਲਾਟ ‘ਚ ਕੰਮ ਕਰਵਾ ਰਿਹਾ ਸੀ ਤੇ ਅਵਿਨਾਸ਼ ਨੇ ਉਸਦੇ ਪਲਾਟ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਪੁਲਿਸ ਘਟਨਾ ਤੋਂ ਲਗਭਗ 2 ਘੰਟੇ ਬਾਅਦ ਮੌਕੇ ‘ਤੇ ਪਹੁੰਚੀ, ਪਰ ਪੁਲਿਸ ਨੇ ਮਾਮਲੇ ਦੀ ਪੂਰੀ ਜਾਂਚ ਕਰਨ ਦੀ ਬਜਾਏ ਦੂਜੇ ਪਾਸੇ ਨਾਲ ਗੱਲਬਾਤ ਕਰਨੀ ਸ਼ੁਰੂ ਕਰ ਦਿੱਤੀ।

ਮੌਕੇ ‘ਤੇ ਪਹੁੰਚੀ ਏਸੀਪੀ ਜਗਰੂਪ ਕੌਰ ਨੇ ਪੁਸ਼ਟੀ ਕੀਤੀ ਕਿ ਇਕ ਵਿਅਕਤੀ ਗੋਲੀ ਲੱਗਣ ਨਾਲ ਜ਼ਖਮੀ ਹੋਇਆ ਹੈ ਅਤੇ ਇਹ ਗੋਲੀਬਾਰੀ ਇੱਕ ਸਰਕਾਰੀ ਕਰਮਚਾਰੀ ਵੱਲੋਂ ਕੀਤੀ ਗਈ ਸੀ। ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ ਹੋਇਆ ਹੈ। ਏਸੀਪੀ ਨੇ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਘਟਨਾ ਤੋਂ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਤੇ ਲੋਕਾਂ ਵੱਲੋਂ ਪੁਲਿਸ ਕਾਰਵਾਈ ‘ਤੇ ਵੀ ਸਵਾਲ ਚੁੱਕੇ ਜਾ ਰਹੇ ਹਨ। ਅਜੇ ਤੱਕ ਅਵਿਨਾਸ਼ ਦੀ ਗ੍ਰਿਫ਼ਤਾਰੀ ਹੋਣ ਦੀ ਪੁਸ਼ਟੀ ਨਹੀਂ ਹੋਈ, ਪਰ ਪੁਲਿਸ ਵੱਲੋਂ ਕਹਿਆ ਗਿਆ ਹੈ ਕਿ ਕਾਨੂੰਨੀ ਕਾਰਵਾਈ ਜਾਰੀ ਹੈ।

Vinkmag ad
Share Our Daily Posts

News Desk

Read Previous

ਕਾਰ ਨੇ ਮੋਟਰਸਾਈਕਲ ਸਵਾਰ ਨੂੰ ਕਈ ਮੀਟਰ ਤੱਕ ਘਸੀਟਿਆ, ਦਰਦਨਾਕ ਹਾਦਸੇ ‘ਚ ਨੌਜਵਾਨ ਦੀ ਮੌਤ ,ਗੁਰਾਇਆ ਦੇ ਪਿੰਡ ਅੱਟਾ ਨੇੜੇ ਵਾਪਰਿਆ ਹਾਦਸਾ, ਮੌਕੇ ‘ਤੇ ਹੀ ਹੋਈ ਮੌਤ,

Read Next

ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਨਵੀਨੀਕਰਨ ਦੌਰਾਨ ਵਾਪਰਿਆ ਗੰਭੀਰ ਹਾਦਸਾ — ਕ੍ਰੇਨ ਤੋਂ ਡਿੱਗਿਆ ਭਾਰੀ ਸਾਮਾਨ, ਕਈ ਵਾਹਨ ਨੁਕਸਾਨੀਗ੍ਰਸਤ ਗਣੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਲੋਕਾਂ ‘ਚ ਰੋਸ ਦੀ ਲਹਿਰ