Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਖੁਰਾਣਾ ਐਂਟਰਪ੍ਰਾਈਜ਼ ‘ਚ ਭਿਆਨਕ ਅੱਗ, ਚਾਰ ਮੰਜ਼ਿਲਾਂ ਸੜੀਆਂ, ਲੱਖਾਂ ਦਾ ਨੁਕਸਾਨ

ਜਲੰਧਰ, (ਕੰਵਲਜੀਤ ਸਿੰਘ ਮੱਕੜ): – ਸ਼ਹੀਦ ਭਗਤ ਸਿੰਘ ਚੌਂਕ ਨੇੜੇ ਸਥਿਤ ਖੁਰਾਣਾ ਐਂਟਰਪ੍ਰਾਈਜ਼ ਵਿੱਚ ਅੱਜ ਦੁਪਹਿਰ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਕੁਝ ਨੌਜਵਾਨਾਂ ਵੱਲੋਂ ਜਨਮਦਿਨ ਮਨਾਉਂਦੇ ਹੋਏ ਛੱਡੇ ਗਏ ਪਟਾਖਿਆਂ ਕਾਰਨ ਇਹ ਅੱਗ ਲੱਗੀ, ਜਿਸ ਨੇ ਚੰਦ ਮਿੰਟਾਂ ਵਿੱਚ ਹੀ ਚਾਰ ਮੰਜ਼ਿਲਾਂ ਤੱਕ ਆਪਣੇ ਪੈਰ ਪਸਾਰ ਲਏ।

ਦੁਕਾਨ ਦੀ ਛੱਤ ਉੱਤੇ ਰੱਖੇ ਪਲਾਸਟਿਕ ਦੇ ਪਾਣੀ ਵਾਲੇ ਟੈਂਕ ਨੂੰ ਅੱਗ ਲੱਗਣ ਤੋਂ ਬਾਅਦ ਪੂਰੀ ਇਮਾਰਤ ਅੱਗ ਦੀ ਲਪੇਟ ਵਿੱਚ ਆ ਗਈ। ਮੌਕੇ ’ਤੇ ਮੌਜੂਦ ਬਾਜ਼ਾਰ ਦੇ ਸੁਰੱਖਿਆ ਗਾਰਡ ਨੇ ਸਭ ਤੋਂ ਪਹਿਲਾਂ ਅੰਦਰੋਂ ਧੂੰਆਂ ਨਿਕਲਦਾ ਦੇਖਿਆ ਤੇ ਤੁਰੰਤ ਦੁਕਾਨ ਮਾਲਕ ਅਤੇ ਫਾਇਰ ਬ੍ਰਿਗੇਡ ਨੂੰ ਜਾਣਕਾਰੀ ਦਿੱਤੀ।

ਦੁਕਾਨ ਮਾਲਕ ਪੁਨਿਤ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਉਨ੍ਹਾਂ ਨੂੰ ਸੁਰੱਖਿਆ ਕਰਮਚਾਰੀ ਵੱਲੋਂ ਮਿਲੀ। ਜਦ ਤਕ ਉਹ ਮੌਕੇ ’ਤੇ ਪਹੁੰਚੇ, ਤਦ ਤਕ ਅੱਗ ਇਮਾਰਤ ਦੀ ਹਰ ਮੰਜ਼ਿਲ ਤੱਕ ਫੈਲ ਚੁੱਕੀ ਸੀ। ਉਨ੍ਹਾਂ ਕਿਹਾ ਕਿ ਅੰਦਰ ਰੱਖਾ ਸਾਰਾ ਸਮਾਨ ਸੜ ਕੇ ਖਾਕ ਹੋ ਗਿਆ ਹੈ ਅਤੇ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।

ਇਸ ਘਟਨਾ ਨੂੰ ਦੇਖਦੇ ਹੋਏ ਇਲਾਕੇ ਵਿੱਚ ਹੜਕੰਪ ਮਚ ਗਿਆ। ਪੰਜਾਹ ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਜੋ ਅੱਗ ਤੇ ਕਾਬੂ ਪਾਉਣ ਵਿੱਚ ਲੱਗੀਆਂ ਰਹੀਆਂ।

ਥਾਣਾ ਡਿਵੀਜ਼ਨ ਨੰਬਰ 3 ਦੇ SHO ਨੇ ਦੱਸਿਆ ਕਿ ਉਨ੍ਹਾਂ ਨੂੰ ਨਾਈਟ ਡੋਮੀਨੇਸ਼ਨ ਡਿਊਟੀ ਦੌਰਾਨ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਉਨ੍ਹਾਂ ਨੇ ਮੌਕੇ ਦਾ ਜਾਇਜ਼ਾ ਲਿਆ ਤੇ ਕਿਹਾ ਕਿ ਜੇ ਅੱਗ ਲੱਗਣ ਦਾ ਕਾਰਨ ਪਟਾਖੇ ਹਨ ਤਾਂ ਇਸ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਜ਼ਿੰਮੇਵਾਰ ਨੌਜਵਾਨਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਹੋਵੇਗੀ।

ਦੁਕਾਨ ਮਾਲਕ ਨੇ ਵੀ ਪੁਲਿਸ ਵਿੱਚ ਲਿਖਤੀ ਸ਼ਿਕਾਇਤ ਦੇਣ ਦੀ ਗੱਲ ਕਹੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਨਵੀਨੀਕਰਨ ਦੌਰਾਨ ਵਾਪਰਿਆ ਗੰਭੀਰ ਹਾਦਸਾ — ਕ੍ਰੇਨ ਤੋਂ ਡਿੱਗਿਆ ਭਾਰੀ ਸਾਮਾਨ, ਕਈ ਵਾਹਨ ਨੁਕਸਾਨੀਗ੍ਰਸਤ ਗਣੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਲੋਕਾਂ ‘ਚ ਰੋਸ ਦੀ ਲਹਿਰ

Read Next

ਢਿੱਲਵਾਂ ਪਿੰਡ ‘ਚ ਕਾਲਾ ਕੱਚਾ ਗਿਰੋਹ ਦਾ ਆਤੰਕ, ਰਿਟਾਇਰਡ ਏਅਰਫੋਰਸ ਅਧਿਕਾਰੀ ਦੇ ਘਰ ‘ਚ ਡਕੈਤੀ ਦੀ ਕੋਸ਼ਿਸ਼