Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 14, 2026

ਜਲੰਧਰ ਦੇ ਨਿਊ ਅਮਰ ਨਗਰ ਵਿੱਚ ਫਾਇਰਿੰਗ, ਇਲਾਕੇ ’ਚ ਦਹਿਸ਼ਤ ਦਾ ਮਾਹੌਲ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਸ਼ਹਿਰ ਦੇ ਗੁਲਾਬ ਦੇਵੀ ਰੋਡ ਸਥਿਤ ਨਿਊ ਅਮਰ ਨਗਰ ’ਚ ਅੱਜ ਸਵੇਰੇ ਇਕ ਸਨਸਨੀਖੇਜ਼ ਵਾਕਿਆ ਸਾਹਮਣੇ ਆਇਆ, ਜਦੋਂ ਬਾਈਕ ਸਵਾਰ ਅਣਪਛਾਤੇ ਬਦਮਾਸ਼ਾਂ ਨੇ ਇਕ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਤਾਬੜਤੋੜ ਗੋਲੀਆਂ ਚਲਾਈਆਂ। ਇਸ ਹਮਲੇ ਕਾਰਨ ਇਲਾਕੇ ’ਚ ਭਖਮਚਾਲ ਮਚ ਗਈ ਅਤੇ ਲੋਕ ਘਰਾਂ ਵਿੱਚ ਸਹਿਮੇ ਰਹਿ ਗਏ।

ਬਦਮਾਸ਼ੀ ਦਾ ਨਵਾਂ ਚਿਹਰਾ: ਵੀਡੀਓ ਰਾਹੀਂ ਧਮਕੀਆਂ
ਮਾਮਲੇ ਦੀ ਗੰਭੀਰਤਾ ਉਸ ਵੇਲੇ ਹੋਰ ਵਧ ਗਈ, ਜਦੋਂ ਇਹ ਪਤਾ ਲੱਗਾ ਕਿ ਬਦਮਾਸ਼ਾਂ ਨੇ ਘਰ ਉਤੇ ਚਲਾਈਆਂ ਗੋਲੀਆਂ ਦੀ ਵੀਡੀਓ ਖ਼ੁਦ ਬਣਾਈ ਅਤੇ ਉਹ ਵੀਡੀਓ ਘਰ ਦੇ ਮਾਲਕ ਨੂੰ ਭੇਜੀ। ਇਸ ਤੋਂ ਪਹਿਲਾਂ ਵੀ ਘਰ ਦੇ ਮਾਲਕ ਨੂੰ ਧਮਕੀਆਂ ਮਿਲ ਚੁੱਕੀਆਂ ਸਨ, ਜਿਸ ਕਾਰਨ ਪੂਰਾ ਪਰਿਵਾਰ ਡਰ ਅਤੇ ਆਤੰਕ ਦੇ ਸਾਏ ਹੇਠ ਜੀਣ ਉਤੇ ਮਜਬੂਰ ਹੋ ਚੁੱਕਾ ਸੀ।

ਫਿਰੋਤੀ ਨਾਲ ਜੁੜਿਆ ਹੋ ਸਕਦਾ ਹੈ ਮਾਮਲਾ
ਪ੍ਰਾਪਤ ਜਾਣਕਾਰੀ ਮੁਤਾਬਕ ਇਹ ਪੂਰਾ ਮਾਮਲਾ ਫਿਰੋਤੀ ਦੀ ਮੰਗ ਨਾਲ ਜੁੜਿਆ ਹੋ ਸਕਦਾ ਹੈ। ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਸੀਸੀਟਿਵੀ ਫੁੱਟੇਜ ਕਬਜ਼ੇ ’ਚ ਲੈ ਲਈ ਹੈ, ਜਿਸ ਵਿੱਚ ਦੋ ਬਾਈਕਾਂ ਉੱਤੇ ਸਵਾਰ ਬਦਮਾਸ਼ਾਂ ਨੂੰ ਘਰ ਉਤੇ ਗੋਲੀਆਂ ਚਲਾਉਂਦੇ ਹੋਏ ਸਾਫ਼ ਦੇਖਿਆ ਜਾ ਸਕਦਾ ਹੈ।

ਪੁਲਿਸ ਦੀ ਕਾਰਵਾਈ ਜਾਰੀ
ਵਾਕਏ ਦੀ ਸੂਚਨਾ ਮਿਲਦਿਆਂ ਹੀ ਏਸੀਪੀ ਨੌਰਥ ਆਤਿਸ਼ ਭਾਟੀਆ ਅਤੇ ਥਾਣਾ ਨੰਬਰ 1 ਦੀ ਟੀਮ ਮੌਕੇ ’ਤੇ ਪੁੱਜੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਅਸੁਰੱਖਿਅਤ ਘਰ ਦੀ ਪਰਖ ਕਰਦਿਆਂ ਇਲਾਕੇ ਦੇ ਹੋਰ ਸੀਸੀਟਿਵੀ ਕੈਮਰਿਆਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਹੈ, ਤਾਕਿ ਦੋਸ਼ੀਆਂ ਦੀ ਪਛਾਣ ਹੋ ਸਕੇ।

ਸਥਾਨਕ ਲੋਕਾਂ ਦੀ ਮੰਗ – ਸੁਰੱਖਿਆ ਵਧਾਈ ਜਾਵੇ
ਇਲਾਕਾ ਵਾਸੀਆਂ ਨੇ ਪੁਲਿਸ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਇਲਾਕੇ ਵਿੱਚ ਰਾਤ-ਦਿਨ ਪੁਲਿਸ ਪਹਰਾ ਵਧਾਇਆ ਜਾਵੇ ਅਤੇ ਦੋਸ਼ੀਆਂ ਨੂੰ ਜਲਦੀ ਕਾਬੂ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ।

Vinkmag ad
Share Our Daily Posts

News Desk

Read Previous

ਭਗਤ ਸਿੰਘ ਚੌਕ ਨੇੜੇ ਖੁਰਾਣਾ ਇੰਟਰਪਰਾਈਜ਼ ‘ਚ ਲੱਗੀ ਅੱਗ ਦੇ ਮਾਮਲੇ ’ਚ ਨਵਾਂ ਖੁਲਾਸਾ: ਜਨਮਦਿਨ ‘ਤੇ ਚਲਾਏ ਪਟਾਖਿਆਂ ਦੀ ਚਿੰਗਾਰੀ ਬਣੀ ਕਾਰਨ

Read Next

ਚੋਰੀ ਦੀਆਂ ਵਾਰਦਾਤਾਂ ਵਧੀਆਂ: ਬਰਟਨ ਪਾਰਕ ਸਟੇਡਿਅਮ ‘ਚ ਆਮ ਆਦਮੀ ਕਲੀਨਿਕ ‘ਚ ਚੋਰੀ