Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਚੋਰੀ ਦੀਆਂ ਵਾਰਦਾਤਾਂ ਵਧੀਆਂ: ਬਰਟਨ ਪਾਰਕ ਸਟੇਡਿਅਮ ‘ਚ ਆਮ ਆਦਮੀ ਕਲੀਨਿਕ ‘ਚ ਚੋਰੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ਇੱਕ ਵਾਰ ਫਿਰ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਬਰਟਨ ਪਾਰਕ ਸਟੇਡਿਅਮ ਵਿਖੇ ਸਥਿਤ ਆਮ ਆਦਮੀ ਕਲੀਨਿਕ ਤੋਂ ਸਾਹਮਣੇ ਆਇਆ ਹੈ, ਜਿੱਥੇ ਅਣਪਛਾਤੇ ਚੋਰ ਕਲੀਨਿਕ ਵਿਚੋਂ ਏਸੀ ਸਮੇਤ ਹੋਰ ਕੀਮਤੀ ਸਾਮਾਨ ਚੁੱਕ ਕੇ ਲੈ ਗਏ।

ਕਲੀਨਿਕ ‘ਚ ਮੌਜੂਦ ਡਾਕਟਰ ਨੇ ਦੱਸਿਆ ਕਿ ਸਵੇਰੇ 7.30 ਵਜੇ ਉਸਨੂੰ ਚੋਰੀ ਦੀ ਘਟਨਾ ਬਾਰੇ ਜਾਣਕਾਰੀ ਮਿਲੀ। ਜਿਸ ਤੋਂ ਬਾਅਦ ਉਸਨੇ ਤੁਰੰਤ ਸਥਾਨ ‘ਤੇ ਪਹੁੰਚ ਕੇ ਉੱਚ ਅਧਿਕਾਰੀਆਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ। 8.30 ਵਜੇ ਥਾਣਾ ਨੰਬਰ 1 ‘ਚ ਲਿਖਤੀ ਸ਼ਿਕਾਇਤ ਦਿੱਤੀ ਗਈ, ਪਰ 10.30 ਵਜੇ ਤੱਕ ਵੀ ਕੋਈ ਪੁਲਿਸ ਅਧਿਕਾਰੀ ਮੌਕੇ ‘ਤੇ ਨਹੀਂ ਪਹੁੰਚਿਆ।

ਡਾਕਟਰ ਮੁਤਾਬਕ ਚੋਰ ਇਕ ਏਸੀ ਲੈ ਗਏ, ਜਦਕਿ ਦੂਜਾ ਏਸੀ ਪੈਕ ਕਰਕੇ ਕਲੀਨਿਕ ਦੇ ਬਾਹਰ ਛੱਡ ਗਿਆ।

ਪੁਲਿਸ ਦੀ ਢਿਲਾਈ ‘ਤੇ ਕਰਮਚਾਰੀਆਂ ‘ਚ ਰੋਸ –
ਘਟਨਾ ਸਥਲ ‘ਤੇ ਦੋ ਘੰਟਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੁਲਿਸ ਦੀ ਗੈਰਮੌਜੂਦਗੀ ਕਾਰਨ ਕਲੀਨਿਕ ਦੇ ਕਰਮਚਾਰੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ। ਲੋਕ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਸਵਾਲ ਚੁੱਕ ਰਹੇ ਹਨ।

ਤਹਕੀਕਾਤ ਦੀ ਮੰਗ
ਮੌਕੇ ‘ਤੇ ਮੌਜੂਦ ਲੋਕਾਂ ਨੇ ਪੁਲਿਸ ਵੱਲੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਕਹਿਆ ਕਿ ਚੋਰੀ ਦੀਆਂ ਵਧਦੀਆਂ ਵਾਰਦਾਤਾਂ ਰੋਕਣ ਲਈ ਨਿਗਰਾਨੀ ਪ੍ਰਣਾਲੀ ਅਤੇ ਗਸ਼ਤ ਵਧਾਈ ਜਾਵੇ।

Vinkmag ad
Share Our Daily Posts

News Desk

Read Previous

ਜਲੰਧਰ ਦੇ ਨਿਊ ਅਮਰ ਨਗਰ ਵਿੱਚ ਫਾਇਰਿੰਗ, ਇਲਾਕੇ ’ਚ ਦਹਿਸ਼ਤ ਦਾ ਮਾਹੌਲ

Read Next

ਜਲੰਧਰ ‘ਚ ਇਸ ਵਾਰ ਬਰਟਨ ਪਾਰਕ ‘ਚ ਨਹੀਂ ਲੱਗੇਗਾ ਪਟਾਖਾ ਬਾਜ਼ਾਰ, ਨਵੀਂ ਥਾਂ ਦੀ ਖੋਜ ਸ਼ੁਰੂ