Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਅਰਮਾਨ ਹਸਪਤਾਲ ਜਲੰਧਰ ‘ਚ ਸਪਾਈਨ ਸਰਜਰੀ ਦੌਰਾਨ ਮਹਿਲਾ ਦੀ ਮੌਤ, ਪਰਿਵਾਰ ਤੇ ਭਾਜਪਾ ਵਰਕਰਾਂ ਵਲੋਂ ਹੰਗਾਮਾ

ਜਲੰਧਰ : ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਫੁਟਬਾਲ ਚੌਂਕ ਨੇੜੇ ਸਥਿਤ ਅਰਮਾਨ ਹਸਪਤਾਲ ‘ਚ ਮੰਗਲਵਾਰ ਨੂੰ ਇੱਕ ਮਹਿਲਾ ਦੀ ਮੌਤ ਮਾਮੂਲੀ ਸਪਾਈਨ ਸਰਜਰੀ ਦੌਰਾਨ ਹੋ ਜਾਣ ਦੇ ਮਾਮਲੇ ਨੇ ਤੂਲ ਪਕੜ ਲਿਆ। ਮ੍ਰਿਤਕ ਦੀ ਪਛਾਣ 30 ਸਾਲਾ ਕੋਮਲ ਵਜੋਂ ਹੋਈ ਹੈ ਜੋ ਸਰਕਾਰੀ ਸਕੂਲ ‘ਚ ਅਧਿਆਪਿਕਾ ਸੀ ਅਤੇ ਭਾਜਪਾ ਦੇ ਸਾਬਕਾ ਅਧਿਆਕਸ਼ ਦੀ ਭਤਿਜੀ ਦਸੀ ਜਾਂਦੀ ਹੈ।

ਮਿਲੀ ਜਾਣਕਾਰੀ ਅਨੁਸਾਰ, ਕੋਮਲ ਨੂੰ ਛੋਟੀ ਸਪਾਈਨ ਸਰਜਰੀ ਲਈ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਪਰਿਵਾਰਿਕ ਮੈਂਬਰਾਂ ਨੇ ਦਾਅਵਾ ਕੀਤਾ ਹੈ ਕਿ ਆਮ ਸਰਜਰੀ ਦੱਸ ਕੇ ਡਾਕਟਰਾਂ ਵਲੋਂ 5.30 ਘੰਟਿਆਂ ਤੱਕ ਓਪਰੇਸ਼ਨ ਕੀਤਾ ਗਿਆ ਅਤੇ ਇਸ ਦੌਰਾਨ ਮਰੀਜ਼ ਦੀ ਹਾਲਤ ਬੇਹੱਦ ਗੰਭੀਰ ਹੋ ਗਈ। ਹਲਾਤ ਇਤਨੀ ਵਿਗੜ ਗਈ ਕਿ ਈਲਾਜ ਦੌਰਾਨ ਕੋਮਲ ਦੀ ਮੌਤ ਹੋ ਗਈ।

ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਕੋਮਲ ਆਪਣਿਆਂ ਪੈਰਾਂ ‘ਤੇ ਹਸਪਤਾਲ ਆਈ ਸੀ ਅਤੇ ਓਪਰੇਸ਼ਨ ਤੋਂ ਬਾਅਦ ਡਾਕਟਰਾਂ ਵਲੋਂ ਨਾ ਤਾਂ ਸਥਿਤੀ ਸਪਸ਼ਟ ਕੀਤੀ ਗਈ ਅਤੇ ਨਾ ਹੀ ਸਮੇਂ ਸਿਰ ਜਾਣਕਾਰੀ ਦਿੱਤੀ ਗਈ। ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ ਅਤੇ ਭਾਜਪਾ ਵਰਕਰਾਂ ਨੇ ਹਸਪਤਾਲ ਅਗੇ ਜ਼ਬਰਦਸਤ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।

ਭਾਜਪਾ ਨੇਤਾ ਵਲੋਂ ਹਸਪਤਾਲ ‘ਤੇ ਲਾਪਰਵਾਹੀ ਦੇ ਗੰਭੀਰ ਦੋਸ਼ ਲਾਏ ਗਏ ਹਨ। ਉਨ੍ਹਾਂ ਕਿਹਾ ਕਿ ਸਧਾਰਨ ਓਪਰੇਸ਼ਨ ਦੌਰਾਨ ਡਾਕਟਰੀ ਬੇਪ੍ਰਵਾਹੀ ਨੇ ਇੱਕ ਨੌਜਵਾਨ ਜੀਵਨ ਖਤਮ ਕਰ ਦਿੱਤਾ। ਹਾਲਾਂਕਿ, ਹਸਪਤਾਲ ਪਰਸ਼ਾਸਨ ਜਾਂ ਡਾਕਟਰ ਵਲੋਂ ਹੁਣ ਤੱਕ ਕਿਸੇ ਵੀ ਤਰ੍ਹਾਂ ਦਾ ਸਰਕਾਰੀ ਬਿਆਨ ਜਾਰੀ ਨਹੀਂ ਕੀਤਾ ਗਿਆ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਇੰਚਾਰਜ ਮੌਕੇ ‘ਤੇ ਪਹੁੰਚੇ ਅਤੇ ਦੋਹਾਂ ਪੱਖਾਂ ਨਾਲ ਗੱਲਬਾਤ ਕਰ ਰਹੇ ਹਨ। ਪੁਲਿਸ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਪੂਰੀ ਜਾਂਚ ਕਰਕੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਜੇਕਰ ਹਸਪਤਾਲ ਜਾਂ ਡਾਕਟਰੀ ਪੱਖ ਆਪਣੀ ਪੱਖੀ ਸਪਸ਼ਟੀਕਰਣ ਦੇਣਾ ਚਾਹੁੰਦੇ ਹਨ ਤਾਂ ਅਖਬਾਰ ਵਿਚ ਉਨ੍ਹਾਂ ਦੀ ਰਾਏ ਨੂੰ ਵੀ ਉਤਨੀ ਹੀ ਮਹੱਤਤਾ ਦੇ ਕੇ ਛਾਪਿਆ ਜਾਵੇਗਾ।

Vinkmag ad
Share Our Daily Posts

News Desk

Read Previous

ਕਾਂਗਰਸ ’ਚ ਵੱਡੀ ਉਥਲ-ਪੁਥਲ: ਪਰਗਟ ਸਿੰਘ ਅਤੇ ਕਿਕੀ ਢਿੱਲੋਂ ਨੇ ਦਿੱਤਾ ਅਸਤੀਫਾ ਲੁਧਿਆਣਾ ਪੱਛਮੀ ਉਪਚੋਣ ਦੇ ਨਤੀਜਿਆਂ ਤੋਂ ਬਾਅਦ ਕਾਂਗਰਸ ‘ਚ ਮੱਚੀ ਹਲਚਲ

Read Next

ਫਿਲੌਰ-ਨਵਾਂਸ਼ਹਿਰ ਰੋਡ ‘ਤੇ ਭਿਆਨਕ ਸੜਕ ਹਾਦਸਾ: ਬੱਚੀ ਸਮੇਤ ਤਿੰਨ ਦੀ ਮੌਤ, ਲੋਕ ਮਦਦ ਦੀ ਬਜਾਏ ਬਣਾਉਂਦੇ ਰਹੇ ਵੀਡੀਓ