Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਫਿਲੌਰ-ਨਵਾਂਸ਼ਹਿਰ ਰੋਡ ‘ਤੇ ਭਿਆਨਕ ਸੜਕ ਹਾਦਸਾ: ਬੱਚੀ ਸਮੇਤ ਤਿੰਨ ਦੀ ਮੌਤ, ਲੋਕ ਮਦਦ ਦੀ ਬਜਾਏ ਬਣਾਉਂਦੇ ਰਹੇ ਵੀਡੀਓ

ਜਲੰਧਰ : ਕੰਵਲਜੀਤ ਸਿੰਘ ਮੱਕੜ – ਫਿਲੌਰ-ਨਵਾਂਸ਼ਹਿਰ ਰੋਡ ‘ਤੇ ਪੈਂਦੇ ਪਿੰਡ ਰਸੂਲਪੁਰ ਨੇੜੇ ਇੱਕ ਭਿਆਨਕ ਸੜਕ ਹਾਦਸੇ ਨੇ ਤਿੰਨ ਜਾਨਾਂ ਨੂੰ ਨਿਗਲ ਲਿਆ। ਹਾਦਸਾ ਇੱਕ ਆਟੋ ਅਤੇ ਕਾਰ ਵਿਚਾਲੇ ਹੋਈ ਭਿਡੰਤ ਕਾਰਨ ਵਾਪਰਿਆ। ਆਟੋ ਵਿੱਚ ਸਵਾਰੀਆਂ ਦੀ ਸੰਖਿਆ ਹੱਦ ਤੋਂ ਜ਼ਿਆਦਾ ਸੀ, ਜਿਸ ਕਰਕੇ ਟੱਕਰ ਦੇ ਨਾਲ ਹੀ ਆਟੋ ਪੂਰੀ ਤਰ੍ਹਾਂ ਕੁਚਲ ਗਿਆ।

ਮੌਕੇ ‘ਤੇ ਤਿੰਨ ਦੀ ਮੌਤ, ਕਈ ਜ਼ਖ਼ਮੀ
ਹਾਦਸੇ ‘ਚ ਇੱਕ ਛੋਟੀ ਬੱਚੀ ਸਮੇਤ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਫੌਰੀ ਤੌਰ ‘ਤੇ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਇਲਾਜ ਜਾਰੀ ਹੈ। ਕਈ ਲੋਕ ਗੰਭੀਰ ਜ਼ਖ਼ਮੀ ਹੋਏ ਹਨ ਅਤੇ ਹਸਪਤਾਲ ਵੱਲੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਮਦਦ ਦੀ ਬਜਾਏ ਵੀਡੀਓ ਬਣਾਉਂਦੇ ਰਹੇ ਲੋਕ
ਹਾਦਸੇ ਦੇ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਟੱਕਰ ਤਿੰਨ ਵਜੇ ਦੇ ਕਰੀਬ ਹੋਈ। ਦੁਖ ਦੀ ਗੱਲ ਇਹ ਰਹੀ ਕਿ ਜਦੋਂ ਲੋਕਾਂ ਨੂੰ ਮਦਦ ਕਰਨੀ ਚਾਹੀਦੀ ਸੀ, ਉਨ੍ਹਾਂ ‘ਚੋਂ ਕਈ ਹਾਦਸੇ ਦੀ ਵੀਡੀਓ ਬਣਾਉਂਦੇ ਰਹੇ। ਕਿਸੇ ਨੇ ਵੀ ਤੁਰੰਤ ਢੰਗ ਨਾਲ ਜ਼ਖ਼ਮੀਆਂ ਦੀ ਮਦਦ ਨਹੀਂ ਕੀਤੀ।

ਸਮਾਜ ਸੇਵੀ ਦੀ ਅਪੀਲ
ਮੌਕੇ ‘ਤੇ ਪਹੁੰਚੇ ਇੱਕ ਸਮਾਜ ਸੇਵੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਮੌਕਿਆਂ ‘ਤੇ ਮਾਨਵਤਾ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ “ਸੜਕ ਹਾਦਸਿਆਂ ਵਿਚ ਲੋਗਾਂ ਦੀ ਜਾਨ ਬਚਾਉਣ ਲਈ ਪਹਿਲੀ ਤਰਜੀਹ ਮਦਦ ਹੋਣੀ ਚਾਹੀਦੀ ਹੈ, ਨਾ ਕਿ ਵੀਡੀਓ ਬਣਾਉਣਾ।”

ਹਾਦਸੇ ਦੇ ਕਾਰਨ
ਮੌਕੇ ‘ਤੇ ਮੌਜੂਦ ਗਵਾਹਾਂ ਨੇ ਦੱਸਿਆ ਕਿ ਆਟੋ ਵਿੱਚ ਲੋਡ ਹੱਦ ਤੋਂ ਵੱਧ ਸੀ ਅਤੇ ਰੋਡ ਵੀ ਕਾਫੀ ਤੰਗ ਸੀ। ਉੱਥੇ ਵਾਹਨਾਂ ਦੀ ਆਵਾਜਾਈ ਵੀ ਕਾਫੀ ਜ਼ਿਆਦਾ ਰਹਿੰਦੀ ਹੈ। ਇਹ ਸਾਰੇ ਕਾਰਨ ਮਿਲ ਕੇ ਹਾਦਸੇ ਦਾ ਕਾਰਨ ਬਣੇ।

ਪੁਲਿਸ ਵਲੋਂ ਹਾਦਸੇ ਦੀ ਜਾਂਚ ਜਾਰੀ ਹੈ ਅਤੇ ਮੌਕੇ ਦੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਅਰਮਾਨ ਹਸਪਤਾਲ ਜਲੰਧਰ ‘ਚ ਸਪਾਈਨ ਸਰਜਰੀ ਦੌਰਾਨ ਮਹਿਲਾ ਦੀ ਮੌਤ, ਪਰਿਵਾਰ ਤੇ ਭਾਜਪਾ ਵਰਕਰਾਂ ਵਲੋਂ ਹੰਗਾਮਾ

Read Next

ਮਜੀਠੀਆ ਦੇ ਘਰ ‘ਚ ਵਿਜੀਲੈਂਸ ਦੀ ਛਾਪੇਮਾਰੀ – 29 ਮੋਬਾਈਲ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਤੇ ਅਹੰਮ ਦਸਤਾਵੇਜ਼ ਬਰਾਮਦ