120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ
ਜਲੰਧਰ: ਕੰਵਲਜੀਤ ਸਿੰਘ ਮੱਕੜ – ਅੰਮ੍ਰਿਤਸਰ/ਮੋਹਾਲੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਅੰਮ੍ਰਿਤਸਰ ਸਥਿਤ ਗ੍ਰੀਨ ਐਵਿਨਿਊ ਵਾਲੇ ਘਰ ‘ਤੇ ਅੱਜ ਸਵੇਰੇ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਕਰਦਿਆਂ ਛਾਪਾ ਮਾਰਿਆ। ਲੰਬੀ ਪੁੱਛਗਿੱਛ ਮਗਰੋਂ ਵਿਜੀਲੈਂਸ ਟੀਮ ਨੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ। ਮਜੀਠੀਆ ਨੂੰ ਮੋਹਾਲੀ ਲਿਜਾਇਆ ਗਿਆ ਹੈ ਜਿੱਥੇ ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।
ਵਿਜੀਲੈਂਸ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਮਜੀਠੀਆ ਦੇ ਘਰ ਤੋਂ 29 ਮੋਬਾਈਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਕਈ ਅਹੰਮ ਦਸਤਾਵੇਜ਼ ਜ਼ਬਤ ਕੀਤੇ ਗਏ ਹਨ। ਇਹ ਸਾਰੀ ਕਾਰਵਾਈ ਸਵੇਰੇ ਸ਼ੁਰੂ ਹੋਈ ਜੋ ਕਈ ਘੰਟਿਆਂ ਤੱਕ ਚੱਲੀ।
ਕੇਜਰੀਵਾਲ ਦਾ ਬਿਆਨ:
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸ ਕਾਰਵਾਈ ‘ਤੇ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ, “ਪੰਜਾਬ ਵਿੱਚ ਨਸ਼ੇ ਦੇ ਖਿਲਾਫ ਚਲ ਰਹੀ ਮੁਹਿੰਮ ਨੂੰ ਲੋਕਾਂ ਵੱਲੋਂ ਮਿਲ ਰਹੇ ਅਸੀਸ ਸਾਡੀ ਸਰਕਾਰ ਲਈ ਤਾਕਤ ਬਣ ਰਹੇ ਹਨ।”
ਉਨ੍ਹਾਂ ਆਗੇ ਕਿਹਾ, “ਜਿਸ ਤਰੀਕੇ ਨਾਲ ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਹੋ ਰਹੀ ਹੈ, ਐਸਾ ਦੇਸ਼ ਵਿੱਚ ਕਿਤੇ ਨਹੀਂ ਹੋ ਰਿਹਾ। ਭਾਵੇਂ ਕੋਈ ਵੱਡਾ ਮੰਤਰੀ ਹੋਵੇ ਜਾਂ ਉੱਚ ਅਧਿਕਾਰੀ, ਕਾਨੂੰਨ ਸਭ ਲਈ ਬਰਾਬਰ ਹੈ।”
ਕੱਟੜ ਸ਼ਬਦਾਂ ‘ਚ ਦੋਸ਼:
ਕੇਜਰੀਵਾਲ ਨੇ ਦੋਸ਼ ਲਾਇਆ ਕਿ, “ਜਿਹੜੇ ਲੋਕ ਪਹਿਲਾਂ ਪੰਜਾਬ ਵਿੱਚ ਨਸ਼ਾ ਲਿਆਏ ਸੀ, ਉਹ ਸਰਕਾਰੀ ਗੱਡੀਆਂ ਰਾਹੀਂ ਨਸ਼ਾ ਵੰਡਦੇ ਸਨ। ਉਹ ਆਪਣੇ ਘਰਾਂ ਵਿੱਚ ਵੱਡੇ ਨਸ਼ਾ ਤਸਕਰਾਂ ਨੂੰ ਪਨਾਹ ਦਿੰਦੇ ਸਨ।” ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਐਸੇ ਲੋਕਾਂ ‘ਤੇ ਨਕੇਲ ਪਾਈ ਜਾ ਰਹੀ ਹੈ।
ਸਿਆਸੀ ਗਰਮਾਹਟ:
ਮਜੀਠੀਆ ਦੇ ਘਰ ਹੋਈ ਛਾਪੇਮਾਰੀ ਅਤੇ ਹਿਰਾਸਤ ਨੇ ਪੰਜਾਬ ਦੀ ਰਾਜਨੀਤੀ ‘ਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਇਸ ਦੀ ਗੂੰਜ ਆਉਣ ਵਾਲੇ ਦਿਨਾਂ ਵਿੱਚ ਹੋਰ ਵਧਣ ਦੀ ਸੰਭਾਵਨਾ ਹੈ।
