Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਜਲੰਧਰ ‘ਚ ਡਰਾਉਣੀ ਘਟਨਾ: ਗੁਰਦੁਆਰੇ ਜਾ ਰਹੇ ਨੌਜਵਾਨ ‘ਤੇ ਚਲਾਈ ਗੋਲੀ, ਟੰਗ ‘ਚ ਲੱਗੀ ਗੋਲੀ

ਜਲੰਧਰ : ਕੰਵਲਜੀਤ ਸਿੰਘ ਮੱਕੜ -ਜਲੰਧਰ ਦੇ ਆਦਮਪੁਰ ਇਲਾਕੇ ਦੇ ਪਿੰਡ ਡਰੋਲੀ ਕਲਾਂ ਵਿਚ ਅੱਜ ਫਿਰ ਗੋਲੀਬਾਰੀ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਸ਼ਹਿਰ ਤੇ ਦੇਹਾਤ ਵਿਚ ਵਧ ਰਹੀਆਂ ਅਪਰਾਧਿਕ ਘਟਨਾਵਾਂ ‘ਚ ਇਹ ਇਕ ਹੋਰ ਵਾਧੂ ਕੜੀ ਵਜੋਂ ਜੁੜ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ, ਪੀੜਤ ਨੌਜਵਾਨ ਹਰਮਨਪ੍ਰੀਤ ਸਿੰਘ ਪੂਤ੍ਰ ਏ.ਐੱਸ.ਆਈ. ਸੁਖਵਿੰਦਰ ਸਿੰਘ (ਪੰਜਾਬ ਪੁਲਿਸ) ਗੁਰਦੁਆਰੇ ਮੱਥਾ ਟੇਕਣ ਜਾ ਰਿਹਾ ਸੀ। ਇਸ ਦੌਰਾਨ ਦਵਿੰਦਰ ਸਿੰਘ ਨਾਂਕ ਦੇ ਇਕ ਨੌਜਵਾਨ ਨੇ ਆਪਣੇ ਦੋ ਸਾਥੀਆਂ ਸਮੇਤ ਮੋਟਰਸਾਈਕਲ ‘ਤੇ ਆ ਕੇ ਉਸ ਨੂੰ ਰੋਕ ਲਿਆ ਅਤੇ ਗਾਲਾਂ ਕੱਢਣ ਲੱਗ ਪਿਆ। ਦਵਿੰਦਰ ਨੇ ਧਮਕੀ ਦਿੱਤੀ ਕਿ ਉਹ ਉਸ ਦੇ ਪਿਓ ਨੂੰ ਵੀ ਗੋਲੀ ਮਾਰ ਦੇਵੇਗਾ।

ਜਦੋਂ ਪੀੜਤ ਨੇ ਭੱਜ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਦਵਿੰਦਰ ਨੇ ਗੋਲੀ ਚਲਾ ਦਿੱਤੀ ਜੋ ਕਿ ਉਸ ਦੀ ਖੱਬੀ ਟਾਂਗ ਵਿਚ ਲੱਗੀ। ਘਟਨਾ ਦੇ ਤੁਰੰਤ ਬਾਅਦ ਆਸ-ਪਾਸ ਦੇ ਲੋਕਾਂ ਨੇ ਸ਼ੋਰ ਮਚਾਇਆ, ਜਿਸ ਕਾਰਨ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।

ਜ਼ਖ਼ਮੀ ਨੂੰ ਤੁਰੰਤ ਆਦਮਪੁਰ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਆਦਮਪੁਰ ਥਾਣੇ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਪੀੜਤ ਦੇ ਬਿਆਨਾਂ ‘ਤੇ ਦਵਿੰਦਰ ਸਿੰਘ ਅਤੇ ਉਸ ਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਗਈ ਹੈ। ਪੁਲਿਸ ਵਲੋਂ ਛਾਪੇਮਾਰੀ ਕਰਕੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ ਜਾਰੀ ਹੈ।

ਅੱਗੇ ਦੇ ਕਦਮ: ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕੜੇ ਕਦਮ ਚੁੱਕਣ ਦੀ ਲੋੜ ਹੈ।

Vinkmag ad
Share Our Daily Posts

News Desk

Read Previous

ਲੋਹੀਆਂ ਰੇਲਵੇ ਫਾਟਕ ‘ਤੇ ਵੱਡਾ ਹਾਦਸਾ ਟਲਿਆ, ਗੇਟਮੈਨ ਦੀ ਲਾਪਰਵਾਹੀ ਨਾਲ ਹੋ ਸਕਦੀ ਸੀ ਜਾਨੀ ਨੁਕਸਾਨ – ਲੋਕੋ ਪਾਇਲਟ ਦੀ ਸੂਝਬੂਝ ਨਾਲ ਬਚਿਆ ਹਾਦਸਾ

Read Next

ਵਾਟਰ ਸਪਲਾਈ ਫਿਟਰ ਕੁਲੀ ਯੂਨੀਅਨ ਨਾਲ ਸਬੰਧਤ ਨਿਗਮ ਕਰਮਚਾਰੀਆਂ ਨੇ ਹੜਤਾਲ ਸ਼ੁਰੂ ਕੀਤੀ ਸਥਾਈ ਨਿਯੁਕਤੀ ਦੀ ਮੰਗ ‘ਤੇ ਅੱਜ 10 ਵੇਂ ਦਿਨ ਰੋਸ ਪ੍ਰਗਟਾਇਆ