Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਬਿਹਤਰੀ ਲਈ ਵਚਨਬੱਧ : ਚੰਦਨ ਗਰੇਵਾਲ

ਜਲੰਧਰ, 27 ਜੂਨ (ਜੇ ਐਸ ਸੰਧੂ ਤੇ ਕੰਵਲਜੀਤ ਸਿੰਘ ਮੱਕੜ) – ਜਲੰਧਰ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਨਿਗਮ, ਨਗਰ ਕੌਂਸਲਾਂ, ਨਗਰ ਪੰਚਾਇਤਾਂ ਦੇ ਅਧਿਕਾਰੀਆਂ ਅਤੇ ਸਫਾਈ ਕਰਮਚਾਰੀਆਂ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਅਧਿਕਾਰੀਆਂ ਨੂੰ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਅਤੇ ਢੁੱਕਵੀਂ ਰੀਤ ਨਾਲ ਹੱਲ ਕਰਨ ਦੀ ਹਦਾਇਤ ਦਿੱਤੀ।

ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕਮਿਸ਼ਨ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਰਾਜ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਨੂੰ ਸਮੇਂ ਸਿਰ ਤਨਖਾਹ, ਲੋੜੀਂਦੇ ਸੁਰੱਖਿਆ ਉਪਕਰਣ, ਅਤੇ ਟਰੇਨਿੰਗ ਦੀ ਸਹੂਲਤ ਮਿਲੇ।

ਉਨ੍ਹਾਂ ਕਿਹਾ ਕਿ ਬੈਕਲਾਗ ਭਰਤੀ ਦਾ ਮੁੱਦਾ ਵੀ ਪੰਜਾਬ ਸਰਕਾਰ ਅੱਗੇ ਪੁਰਜ਼ੋਰ ਢੰਗ ਨਾਲ ਚੁੱਕਿਆ ਜਾਵੇਗਾ ਤਾਂ ਜੋ ਸਫਾਈ ਕਰਮਚਾਰੀਆਂ ਨੂੰ ਪੱਕੀ ਨੌਕਰੀ ਮਿਲ ਸਕੇ। ਉਨ੍ਹਾਂ ਕਿਹਾ ਕਿ ਜੋ ਮਸਲੇ ਰਾਜ ਪੱਧਰ ਦੇ ਹਨ, ਉਨ੍ਹਾਂ ਨੂੰ ਮੁੱਖ ਮੰਤਰੀ ਤੱਕ ਪਹੁੰਚਾ ਕੇ ਹੱਲ ਕਰਵਾਇਆ ਜਾਵੇਗਾ।

ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਕਮਿਸ਼ਨਰ ਨਗਰ ਨਿਗਮ ਜਲੰਧਰ ਰਾਕੇਸ਼ ਕੁਮਾਰ, ਏ.ਸੀ.ਪੀ. (ਹੈੱਡਕੁਆਟਰ) ਮਨਮੋਹਨ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

Vinkmag ad
Share Our Daily Posts

News Desk

Read Previous

ਜਲੰਧਰ ਦੇ ਨਵੇਂ ਵਾਧੂ ਡੀ.ਪੀ.ਆਰ.ਓ. ਹਰਦੇਵ ਸਿੰਘ ਆਸੀ ਦਾ ਸਨਮਾਨ, ਪੱਤਰਕਾਰਾਂ ਦੀਆਂ ਸਮੱਸਿਆਵਾਂ ਸੁਣੀਆਂ

Read Next

ਪੁਰੀ ਰਥਯਾਤਰਾ ਦੌਰਾਨ ਭਗਦੜ, 40 ਤੋਂ ਵੱਧ ਸ਼ਰਧਾਲੂ ਬੇਹੋਸ਼ – ਰਥ ਖਿੱਚਣ ਦੀ ਪ੍ਰਕਿਰਿਆ ਰੋਕੀ ਗਈ, ਹੁਣ ਕੱਲ੍ਹ ਹੋਵੇਗੀ ਯਾਤਰਾ ਜਾਰੀ