Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਸ਼ਹੀਦ ਦਰਸ਼ਨ ਸਿੰਘ ਕੇ. ਪੀ. ਸਟੇਡੀਅਮ ’ਚ ਸੈਰ ਲਈ ਲਾਏ ਜਾਣ ਵਾਲੇ ਫੀਸ ਦੇ ਫੈਸਲੇ ‘ਤੇ ਵਿਵਾਦ ਗਹਿਰਾਇਆ, ਲੋਕਾਂ ’ਚ ਰੋਸ

ਜਲੰਧਰ : ਕੰਵਲਜੀਤ ਸਿੰਘ ਮੱਕੜ – ਸ਼ਹੀਦ ਦਰਸ਼ਨ ਸਿੰਘ ਕੇ. ਪੀ. ਸਟੇਡੀਅਮ, ਜਲੰਧਰ ਵਿਚ ਐਂਟਰੀ ਲਈ ਪ੍ਰਸ਼ਾਸਨ ਵੱਲੋਂ ਲਾਏ ਗਏ ਸਾਲਾਨਾ ₹2500 ਫੀਸ ਦੇ ਫੈਸਲੇ ਨੇ ਨਵਾਂ ਵਿਵਾਦ ਖੜਾ ਕਰ ਦਿੱਤਾ ਹੈ। ਨੋਟਿਸ ਦੇ ਅਧੀਨ ਇਹ ਫੀਸ 1 ਜੁਲਾਈ 2025 ਤੋਂ ਲਾਗੂ ਹੋਣੀ ਹੈ, ਪਰ ਇਲਾਕੇ ਦੇ ਨਿਵਾਸੀਆਂ ਵੱਲੋਂ ਇਸ ਦੇ ਖਿਲਾਫ਼ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ।

ਇਸ ਮਾਮਲੇ ’ਚ ਹੁਣ ਕਾਂਗਰਸ ਪਾਰਸ਼ਦ ਬਲਰਾਜ ਸਿੰਘ ਨੇ ਵੀ ਦਖ਼ਲ ਦਿੰਦੇ ਹੋਏ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਇਹ ਸਟੇਡੀਅਮ 1993 ਵਿੱਚ ਨਗਰ ਨਿਗਮ ਦੇ ਅਧੀਨ ਆਇਆ ਸੀ ਅਤੇ ਸਮਾਰਟ ਸਿਟੀ ਪ੍ਰੋਜੈਕਟ ਦੇ ਤਹਿਤ ਸਰਕਾਰੀ ਖਜ਼ਾਨੇ ਤੋਂ ਲਗਭਗ ₹7 ਕਰੋੜ ਦੀ ਲਾਗਤ ਨਾਲ ਇੱਥੇ ਵਿਕਾਸ ਕਾਰਜ ਹੋਏ ਸਨ—ਜਿਵੇਂ ਕਿ ਟਰੈਕ, ਝੂਲੇ ਆਦਿ।

ਪਾਰਸ਼ਦ ਨੇ ਦੱਸਿਆ ਕਿ ਉਨ੍ਹਾਂ ਪਹਿਲਾਂ ਸੈਕਟਰੀ ਰਵਿੰਦਰ ਸਿੰਘ ਅਤੇ ਬਾਅਦ ਵਿਚ ਪ੍ਰੈਜ਼ੀਡੈਂਟ ਅਮਰੀਕ ਸਿੰਘ ਪਵਾਰ ਨਾਲ ਗੱਲ ਕੀਤੀ ਪਰ ਦੋਹਾਂ ਦਾ ਰਵੱਈਆ ਅੜੀਲਾਪੂਰਨ ਰਿਹਾ। ਉਨ੍ਹਾਂ ਦਾਅਵਾ ਕੀਤਾ ਕਿ ਇਹ ਜਗ੍ਹਾ ਅਜੇ ਤੱਕ ਰਸਮੀ ਤੌਰ ‘ਤੇ ਕਿਸੇ ਸਪੋਰਟਸ ਕਲੱਬ ਨੂੰ ਹਵਾਲੇ ਨਹੀਂ ਹੋਈ ਅਤੇ ਨਗਰ ਨਿਗਮ ਤੋਂ ਲੀਜ ਜਾਂ ਟਰਾਂਸਫਰ ਦਾ ਕੋਈ ਲਾਜ਼ਮੀ ਪ੍ਰੋਸੈਸ ਹੁੰਦਾ ਹੈ ਜਿਸ ਦੀ ਪਾਲਣਾ ਨਹੀਂ ਕੀਤੀ ਗਈ।

ਦੂਜੇ ਪਾਸੇ ਕਲੱਬ ਦੇ ਸੈਕਟਰੀ ਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਇਹ ਜ਼ਮੀਨ ਉਨ੍ਹਾਂ ਨੇ ਪੰਚਾਇਤ ਤੋਂ ਲੈ ਕੇ ਸਰਕਾਰ ਦੇ ਰਾਹੀਂ ਸਟੇਡੀਅਮ ਬਣਵਾਇਆ ਸੀ। ਉਨ੍ਹਾਂ ਅਫਸੋਸ ਜ਼ਾਹਰ ਕੀਤਾ ਕਿ ਹੁਣ ਸਰਕਾਰ ਇਨ੍ਹਾਂ ਦੀ ਮੁਰੰਮਤ ਲਈ ਕੋਈ ਫੰਡ ਨਹੀਂ ਦੇ ਰਹੀ, ਇਸ ਲਈ ਕਲੱਬ ਨੇ ਸਵੈ-ਇੱਛਾ ਨਾਲ ਸਟੇਡੀਅਮ ਦੀ ਸੰਭਾਲ ਆਪਣੇ ਹੱਥ ’ਚ ਲੈ ਲਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਉਹ ਹਾਈ ਕੋਰਟ ਦੀ ਪਨਾਹ ਲੈਣਗੇ।

ਇਸ ਸੰਬੰਧ ’ਚ ਜਾਣਕਾਰੀ ਦਿੰਦੇ ਹੋਏ ਪੁਰਸ਼ੋਤਮ ਲਾਲ ਨੇ ਦੱਸਿਆ ਕਿ ਇਹ ਸਟੇਡੀਅਮ ਸਾਂਝੀ ਜ਼ਮੀਨ ’ਤੇ ਉਸ ਸਮੇਂ ਦੀ ਬੇਅੰਤ ਸਿੰਘ ਸਰਕਾਰ ਵੱਲੋਂ ਬਣਾਇਆ ਗਿਆ ਸੀ। ਬਾਅਦ ਵਿਚ ਫੰਡ ਨਾ ਹੋਣ ਕਰਕੇ ਰੱਖ-ਰਖਾਅ ’ਤੇ ਕੋਈ ਧਿਆਨ ਨਹੀਂ ਦਿੱਤਾ ਗਿਆ।

Vinkmag ad
Share Our Daily Posts

News Desk

Read Previous

ਚੰਡੀਗੜ੍ਹ ਤੋਂ ਵੱਡੀ ਕਾਰਵਾਈ: ਪੰਜਾਬ ਸਰਕਾਰ ਨੇ 25 ਜੇਲ ਅਧਿਕਾਰੀਆਂ ਨੂੰ ਕੀਤਾ ਸਸਪੈਂਡ, ਭ੍ਰਿਸ਼ਟਾਚਾਰ ਅਤੇ ਨਸ਼ੇ ਦੇ ਜਾਲ ਖ਼ਿਲਾਫ਼ ਕਸਿਆ ਸ਼ਿਕੰਜਾ

Read Next

ਯੁੱਧ ਨਸ਼ਿਆਂ ਵਿਰੁੱਧ: ਬਸਤੀ ਗੁਜ਼ਾਂ ’ਚ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ