Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਯੁੱਧ ਨਸ਼ਿਆਂ ਵਿਰੁੱਧ: ਬਸਤੀ ਗੁਜ਼ਾਂ ’ਚ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਜਲੰਧਰ: ਕੰਵਲਜੀਤ ਸਿੰਘ ਮੱਕੜ – ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜਲੰਧਰ ਦੇ ਬਸਤੀ ਗੁਜ਼ਾਂ ਇਲਾਕੇ ’ਚ ਇੱਕ ਬਦਨਾਮ ਨਸ਼ਾ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ ਗਿਆ। ਇਹ ਕਾਰਵਾਈ ਨਗਰ ਨਿਗਮ ਜਲੰਧਰ ਵੱਲੋਂ ਕਮਿਸ਼ਨਰੇਟ ਪੁਲਿਸ ਦੇ ਸਹਿਯੋਗ ਨਾਲ ਕੀਤੀ ਗਈ।

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਗਰ ਨਿਗਮ ਨੂੰ ਵਿਸ਼ਾਲ ਉਰਫ਼ ਚੂਚਾ ਵੱਲੋਂ ਕੀਤੀ ਗਈ ਗੈਰ-ਕਾਨੂੰਨੀ ਉਸਾਰੀ ਬਾਰੇ ਸੂਚਨਾ ਮਿਲੀ ਸੀ। ਵਿਸ਼ਾਲ ਨਸ਼ਿਆਂ ਦੇ ਕਾਲੇ ਕਾਰੋਬਾਰ ਲਈ ਬਦਨਾਮ ਹੈ ਅਤੇ ਉਸ ਦੇ ਖ਼ਿਲਾਫ਼ NDPS ਐਕਟ ਅਧੀਨ ਚਾਰ ਮਾਮਲੇ ਦਰਜ ਹਨ।

ਜਿਵੇਂ ਹੀ ਸੂਚਨਾ ਮਿਲੀ, ਨਗਰ ਨਿਗਮ ਅਤੇ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਉਸਾਰੀ ਨੂੰ ਢਾਹ ਦਿੱਤਾ। ਪੁਲਿਸ ਟੀਮਾਂ ਨੇ ਨਿਗਮ ਦੇ ਅਧਿਕਾਰੀਆਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਵਾਈ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਹ ਕਾਰਵਾਈ ਨਸ਼ਾ ਤਸਕਰਾਂ ਦੇ ਵਿੱਤੀ ਨੈੱਟਵਰਕ ਨੂੰ ਤਬਾਹ ਕਰਨ ਵੱਲ ਇਕ ਵੱਡਾ ਕਦਮ ਹੈ। ਇਹ ਸੰਦੇਸ਼ ਸਾਫ਼ ਹੈ ਕਿ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਫਿਲੌਰ ਖੇਤਰ, ਧਨਕੀਆ ਮੁਹੱਲਾ, ਰਾਮਾ ਮੰਡੀ, ਗੜ੍ਹਾ, ਭਾਰਗਵ ਨਗਰ ਅਤੇ ਲੋਹੀਆਂ ਵਿੱਚ ਐਸੇ ਕਈ ਗੈਰ-ਕਾਨੂੰਨੀ ਢਾਂਚਿਆਂ ਨੂੰ ਢਾਹਿਆ ਜਾ ਚੁੱਕਾ ਹੈ।

ਕਮਿਸ਼ਨਰੇਟ ਪੁਲਿਸ ਨੇ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਲਈ ਅਗੇ ਵਧ ਕੇ ਸਹਿਯੋਗ ਕਰਨ।

Vinkmag ad
Share Our Daily Posts

News Desk

Read Previous

ਸ਼ਹੀਦ ਦਰਸ਼ਨ ਸਿੰਘ ਕੇ. ਪੀ. ਸਟੇਡੀਅਮ ’ਚ ਸੈਰ ਲਈ ਲਾਏ ਜਾਣ ਵਾਲੇ ਫੀਸ ਦੇ ਫੈਸਲੇ ‘ਤੇ ਵਿਵਾਦ ਗਹਿਰਾਇਆ, ਲੋਕਾਂ ’ਚ ਰੋਸ

Read Next

ਲੋੜਵੰਦ ਮਰੀਜ਼ਾਂ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ, ਜਲੰਧਰ ਯੂਨਿਟ ਵੱਲੋਂ ਵੱਡੀ ਪਹਲ – ਚੈਕ ਵੰਡੇ, ਡਾਇਲਿਸਿਸ ਕਿਟਾਂ ਦਿੱਤੀਆਂ