Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਮਜੀਠੀਆ ਨਾਲ ਕੋਈ ਸਾਂਝ ਨਹੀਂ, ਗਵਾਹੀ ਲਈ ਹਮੇਸ਼ਾ ਤਿਆਰ ਹਾਂ: ਚਰਨਜੀਤ ਸਿੰਘ ਚੰਨੀ

ਜਲੰਧਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸਾਂਸਦ ਚਰਨਜੀਤ ਸਿੰਘ ਚੰਨੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਲੈ ਕੇ ਤਿੱਖਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਨਾਲ ਉਹਨਾਂ ਦਾ ਨਾ ਕੋਈ ਨਾਤਾ ਹੈ ਅਤੇ ਨਾ ਹੀ ਕੋਈ ਸਾਂਝ। ਉਨ੍ਹਾਂ ਨੇ ਦੱਸਿਆ ਕਿ ਉਹ ਮਜੀਠੀਆ ਨੂੰ ਹੱਥ ਤੱਕ ਨਹੀਂ ਮਿਲਾਉਂਦੇ ਅਤੇ ਅੱਜ ਵੀ ਉਸਦੇ ਖ਼ਿਲਾਫ਼ ਗਵਾਹੀ ਦੇਣ ਲਈ ਤਿਆਰ ਹਨ।

ਚੰਨੀ ਨੇ ਸਾਫ਼ ਕੀਤਾ ਕਿ ਵਿਜੀਲੈਂਸ ਵੱਲੋਂ ਮਜੀਠੀਆ ਖ਼ਿਲਾਫ਼ ਦਰਜ ਕੀਤਾ ਕੇਸ ਨਸ਼ਿਆਂ ਨਾਲ ਨਹੀਂ, ਸਗੋਂ ਆਮਦਨ ਤੋਂ ਵੱਧ ਜਾਇਦਾਦ ਨਾਲ ਸੰਬੰਧਿਤ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਖ਼ਿਲਾਫ਼ ਨਸ਼ਿਆਂ ਦੇ ਸੰਬੰਧ ਵਿੱਚ ਕੇਵਲ ਉਹਨਾਂ ਦੇ ਮੁੱਖ ਮੰਤਰੀ ਦੌਰਾਨ ਹੀ ਕੇਸ ਦਰਜ ਕੀਤਾ ਗਿਆ ਸੀ, ਪਰ ਇਸ ਦੇ ਅਗਲੇ 3.5 ਸਾਲਾਂ ਵਿੱਚ ਉਸ ਕੇਸ ਨੂੰ ਅੱਗੇ ਨਹੀਂ ਵਧਾਇਆ ਗਿਆ।

ਚੰਨੀ ਨੇ ਦੋਸ਼ ਲਾਇਆ ਕਿ ਜੋ ਵਿਅਕਤੀ ਨਸ਼ਿਆਂ ਦੀ ਲੀਪਤਾ ਵਿੱਚ ਸਨ, ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਨਹੀਂ ਕੀਤਾ ਗਿਆ। ਕੇਵਲ ਮਜੀਠੀਆ ਨੂੰ ਹੀ ਜਾਂਚ ਲਈ ਬੁਲਾਇਆ ਗਿਆ। ਉਨ੍ਹਾਂ ਕਿਹਾ ਕਿ ਵਿਜੀਲੈਂਸ ਵੱਲੋਂ ਦਰਜ ਕੇਸ ਵਿੱਚ ਨਸ਼ਿਆਂ ਦੀ ਕੋਈ ਗੱਲ ਹੀ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਮਜੀਠੀਆ ਖ਼ਿਲਾਫ਼ ਉਨ੍ਹਾਂ ਦੇ ਮੁੱਖ ਮੰਤਰੀ ਦੌਰਾਨ ਦਰਜ ਪੁਰਾਣੇ ਕੇਸ ਦੀ ਕੇਵਲ ਦੋ ਲਾਈਨਾਂ ਨੂੰ ਉਭਾਰ ਕੇ ਦਿਖਾਇਆ ਜਾ ਰਿਹਾ ਹੈ।

ਚੰਨੀ ਨੇ ਅਖੀਰ ’ਚ ਕਿਹਾ ਕਿ ਵਿਜੀਲੈਂਸ ਵਿਭਾਗ ਕੇਵਲ ਕਰਪਸ਼ਨ ਦੇ ਕੇਸਾਂ ਨੂੰ ਹੀ ਡੀਲ ਕਰਦਾ ਹੈ, ਨਸ਼ਿਆਂ ਨਾਲ ਸੰਬੰਧਤ ਮਾਮਲਿਆਂ ਨਾਲ ਨਹੀਂ। ਉਨ੍ਹਾਂ ਦਾਅਵਾ ਕੀਤਾ ਕਿ ਸੱਚਾਈ ਲੋਕਾਂ ਅੱਗੇ ਨਹੀਂ ਆ ਰਹੀ। ਉਨ੍ਹਾਂ ਸਾਫ਼ ਕੀਤਾ ਕਿ ਜੇਕਰ ਸਰਕਾਰ ਉਨ੍ਹਾਂ ਨੂੰ ਮਜੀਠੀਆ ਜਾਂ ਕਿਸੇ ਵੀ ਹੋਰ ਨਸ਼ਾ ਤਸਕਰ ਖ਼ਿਲਾਫ਼ ਗਵਾਹੀ ਲਈ ਬੁਲਾਏਗੀ ਤਾਂ ਉਹ ਹਰ ਵੇਲੇ ਤਿਆਰ ਹਨ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਵੱਡਾ ਹਾਦਸਾ: ਅੰਡਰਬ੍ਰਿਜ਼ ‘ਚ ਫੰਸਿਆ ਅਮਰਨਾਥ ਯਾਤਰਾ ਲਈ ਸਮਾਨ ਲਿਜਾ ਰਿਹਾ ਟਰੱਕ, ਛਤ ‘ਤੇ ਬੈਠੇ 3 ਵਿਅਕਤੀ ਫਸੇ ਵਿੱਚੋਂ 1 ਗੰਭੀਰ ਜ਼ਖਮੀ

Read Next

ਸੈਂਟਰਲ ਟਾਊਨ ‘ਚ ਦਹਸ਼ਤ ਦਾ ਮਾਹੌਲ: ਨੌਜਵਾਨਾਂ ਵੱਲੋਂ 2 ਯੁਵਕਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ