Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਸੈਂਟਰਲ ਟਾਊਨ ‘ਚ ਦਹਸ਼ਤ ਦਾ ਮਾਹੌਲ: ਨੌਜਵਾਨਾਂ ਵੱਲੋਂ 2 ਯੁਵਕਾਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ

ਜਲੰਧਰ : ਕੰਵਲਜੀਤ ਸਿੰਘ ਮੱਕੜ – ਸ਼ਹਿਰ ਦੇ ਪੌਸ਼ ਇਲਾਕੇ ਸੈਂਟਰਲ ਟਾਊਨ ‘ਚ ਗੁਰਦੁਆਰਾ ਸਿੰਘ ਸਭਾ ਦੇ ਸਾਹਮਣੇ ਸ਼ਨੀਵਾਰ ਦੀ ਰਾਤ ਗੁੰਡਾਗਰਦੀ ਦੀ ਭਿਆਨਕ ਘਟਨਾ ਸਾਹਮਣੇ ਆਈ, ਜਿੱਥੇ ਛੋਟੀ ਜਿਹੀ ਬਾਈਕ ਟੱਕਰ ਦੇ ਝਗੜੇ ਨੇ ਖੂਨੀ ਰੂਪ ਧਾਰ ਲਿਆ। ਬਲਦੇਵ ਨਗਰ ਦੇ ਵਾਸੀ ਮੋਹਿਤ ਅਤੇ ਦਿਨੇਸ਼ ‘ਤੇ ਛੇ ਹਥਿਆਰਬੰਦ ਨੌਜਵਾਨਾਂ ਨੇ ਲੋਹੀ ਦੀਆਂ ਰੌਡਾਂ ਅਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ।

ਮੁਤਾਬਕ, ਮੋਹਿਤ ਅਤੇ ਦਿਨੇਸ਼ ਆਪਣੇ ਦੋਸਤ ਨਾਲ ਪ੍ਰੋਟੀਨ ਸਲਾਦ ਲੈਣ ਗਏ ਸਨ ਤੇ ਬਾਈਕ ਗੁਰਦੁਆਰਾ ਸਾਹਿਬ ਦੇ ਬਾਹਰ ਲਗਾਈ ਹੋਈ ਸੀ। ਇਤਫ਼ਾਕੀ ਤੌਰ ‘ਤੇ ਲੰਘ ਰਹੇ ਕੁਝ ਨੌਜਵਾਨਾਂ ਦੀ ਬਾਈਕ ਨਾਲ ਥੋੜੀ ਟੱਕਰ ਹੋਣ ‘ਤੇ ਗੱਲਬਾਤ ਹੋਈ, ਪਰ ਥੋੜੀ ਦੇਰ ਵਿੱਚ ਹੀ ਤਿੰਨ ਬਾਈਕਾਂ ‘ਤੇ ਸਵਾਰ 6 ਨੌਜਵਾਨ ਹਥਿਆਰਾਂ ਨਾਲ ਉਥੇ ਆ ਪਹੁੰਚੇ ਅਤੇ ਬਿਨਾ ਕਿਸੇ ਗੱਲਬਾਤ ਦੇ ਹਮਲਾ ਕਰ ਦਿੱਤਾ।

ਇੱਕ ਨੌਜਵਾਨ ਨੇ ਨਜ਼ਦੀਕੀ ਪਕੌੜੇ ਵਾਲੀ ਦੁਕਾਨ ਵਿੱਚ ਸ਼ਰਨ ਲੈਣ ਦੀ ਕੋਸ਼ਿਸ਼ ਕੀਤੀ ਪਰ ਹਮਲਾਵਰ ਉਨ੍ਹਾਂ ਨੂੰ ਵੀ ਬਾਹਰ ਕੱਢ ਕੇ ਪਿੱਟਣ ਲੱਗੇ। ਹਮਲੇ ਤੋਂ ਬਚ ਕੇ ਮੋਹਿਤ ਤਾਂ ਭੱਜਣ ਵਿੱਚ ਕਾਮਯਾਬ ਹੋ ਗਿਆ ਪਰ ਦਿਨੇਸ਼ ਹਮਲਾਵਰਾਂ ਦੇ ਹੱਥੇ ਆ ਗਿਆ। ਉਸ ‘ਤੇ ਕਈ ਵਾਰ ਕਰਕੇ ਬੇਰਹਮੀ ਨਾਲ ਹਮਲਾ ਕੀਤਾ ਗਿਆ।

ਘਟਨਾ ਸਥਲ ‘ਤੇ ਇਕ ਫਲਾਂ ਦੀ ਰੇਹੜੀ ਨੂੰ ਵੀ ਹਮਲਾਵਰਾਂ ਨੇ ਉਲਟਾ ਦਿੱਤਾ ਅਤੇ ਫਲਾਂ ਨੂੰ ਸੜਕ ‘ਤੇ ਸੁੱਟ ਦਿੱਤਾ। ਮੌਕੇ ‘ਤੇ ਮੌਜੂਦ ਲੋਕਾਂ ਨੇ ਜਦੋਂ ਹਮਲਾਵਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਤੇਜ਼ਧਾਰ ਹਥਿਆਰ ਦਿਖਾ ਕੇ ਧਮਕਾਇਆ।

ਇਲਾਕੇ ਦੇ ਲੋਕਾਂ ਨੇ ਜ਼ਖ਼ਮੀ ਹੋਏ ਨੌਜਵਾਨਾਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਅਤੇ ਥਾਣਾ ਨੰਬਰ 3 ਨੂੰ ਜਾਣਕਾਰੀ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਦੀ ਕਾਰਵਾਈ:
ਥਾਣਾ ਨੰਬਰ 3 ਦੇ ਇੰਚਾਰਜ ਇੰਸਪੈਕਟਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਉਨ੍ਹਾਂ ਦੇ ਧਿਆਨ ‘ਚ ਆ ਚੁੱਕੀ ਹੈ। ਪੀੜਤ ਨੌਜਵਾਨਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਜਲਦੀ ਹੀ ਗ੍ਰਿਫਤਾਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਸਥਾਨਕ ਲੋਕਾਂ ਦੀ ਮੰਗ:
ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੈਂਟਰਲ ਟਾਊਨ ‘ਚ ਨੱਕੇ ਲਗਾਏ ਜਾਣ ਅਤੇ ਪੁਲਿਸ ਗਸ਼ਤ ਵਧਾਈ ਜਾਵੇ, ਤਾਂ ਜੋ ਅਜਿਹੀਆਂ ਦਹਲਾਵੀਂ ਘਟਨਾਵਾਂ ਤੋਂ ਬਚਿਆ ਜਾ ਸਕੇ। ਲੋਕਾਂ ਨੇ ਇਲਾਕੇ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Vinkmag ad
Share Our Daily Posts

News Desk

Read Previous

ਮਜੀਠੀਆ ਨਾਲ ਕੋਈ ਸਾਂਝ ਨਹੀਂ, ਗਵਾਹੀ ਲਈ ਹਮੇਸ਼ਾ ਤਿਆਰ ਹਾਂ: ਚਰਨਜੀਤ ਸਿੰਘ ਚੰਨੀ

Read Next

ਲੁਧਿਆਣਾ ‘ਚ 350 ਵਿਦਿਆਰਥੀਆਂ ਦੀ ਪੜ੍ਹਾਈ ‘ਤੇ ਲਟਕਿਆ ਖਤਰਾ – ਸਰਕਾਰੀ ਸਕੂਲ ਨੂੰ ਛੱਡਣ ਦੇ ਆਦੇਸ਼ ਜਾਰੀ