Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 24, 2026

ਜਲੰਧਰ,ਬੇਅਦਬੀ ਦੀ ਘਟਨਾ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਥਾਣੇ ਬਾਹਰ ਹੰਗਾਮਾ, ਪਰਿਵਾਰ ਪੁਲੀਸ ਹਿਰਾਸਤ ‘ਚ

ਜਲੰਧਰ: ਕੰਵਲਜੀਤ ਸਿੰਘ ਮੱਕੜ – ਜਲੰਧਰ ਦੇ ਥਾਣਾ ਨੰਬਰ 7 ਦੇ ਅਧੀਨ ਆਉਂਦੇ ਇਲਾਕੇ ਅਰਬਨ ਇਸਟੇਟ ਵਿਖੇ ਇੱਕ ਘਰ ‘ਚ ਬੇਅਦਬੀ ਦੀ ਘਟਨਾ ਸਾਹਮਣੇ ਆਉਣ ‘ਤੇ ਸਿਖ ਜਥੇਬੰਦੀਆਂ ਵੱਲੋਂ ਭਾਰੀ ਰੋਸ ਵਿਖਾਇਆ ਗਿਆ। ਜਥੇਬੰਦੀਆਂ ਨੇ ਥਾਣੇ ਦੇ ਬਾਹਰ ਇਕੱਠ ਹੋ ਕੇ ਇਨਸਾਫ ਦੀ ਮੰਗ ਕੀਤੀ ਤੇ ਘਟਨਾ ‘ਚ ਸ਼ਾਮਿਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਮਿਲੀ ਜਾਣਕਾਰੀ ਮੁਤਾਬਕ, ਜਿਸ ਘਰ ਵਿੱਚ ਇਹ ਘਟਨਾ ਵਾਪਰੀ, ਉੱਥੇ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਰਖਿਆ ਗਿਆ ਸੀ, ਪਰ ਉਥੇ ਕੋਈ ਪਾਠੀ ਹਾਜ਼ਰ ਨਹੀਂ ਸੀ। ਸਿੱਖ ਜਥੇਬੰਦੀਆਂ ਨੇ ਦੱਸਿਆ ਕਿ ਪ੍ਰਕਾਸ਼ ਦੀ ਸੇਵਾ ਲਈ ਪਹਿਲਾਂ ਜਾਂਚ ਕਰਨੀ ਜ਼ਰੂਰੀ ਹੈ ਕਿ ਉਮੀਦਵਾਰ ਇਹ ਸੇਵਾ ਕਰ ਸਕਦਾ ਹੈ ਜਾਂ ਨਹੀਂ। ਉਨ੍ਹਾਂ ਅਨੁਸਾਰ ਇਹ ਪਰਿਵਾਰ ਸਿੱਖ ਹੈ ਪਰ ਜਦੋਂ ਜਥੇਬੰਦੀਆਂ ਦੇ ਮੈਂਬਰ ਘਟਨਾ ਸਥਲ ‘ਤੇ ਪਹੁੰਚੇ ਤਾਂ ਉਥੇ ਰਹਿ ਰਹੇ ਲੋਕ ਪਗੜੀਧਾਰੀ ਨਹੀਂ ਸਨ।

ਜਥੇਬੰਦੀਆਂ ਨੇ ਦੱਸਿਆ ਕਿ ਇਹ ਘਰ ਕਿਰਾਏ ‘ਤੇ ਦਿੱਤਾ ਗਿਆ ਸੀ ਤੇ ਉਥੇ ਲੱਗੇ ਸੀਸੀਟੀਵੀ ਕੈਮਰੇ ਵੀ ਚਾਲੂ ਨਹੀਂ ਸਨ। ਉਨ੍ਹਾਂ ਕਹਿਆ ਕਿ ਸ਼ੁਰੂ ਵਿੱਚ ਘਰ ਦੀ ਮਹਿਲਾ ਨੇ ਮਨਿਆ ਕਿ ਉਸ ਦੀ ਧੀ ਵੱਲੋਂ ਬੇਅਦਬੀ ਹੋਈ ਹੈ ਪਰ ਬਾਅਦ ਵਿੱਚ ਆਪਣਾ ਬਿਆਨ ਬਦਲ ਲਿਆ। ਪੁਲਿਸ ਨੇ ਪਰਿਵਾਰ ਦੇ ਕੁਝ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਸਿਖ ਜਥੇਬੰਦੀਆਂ ਨੇ ਐਲਾਨ ਕੀਤਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਇਕ ਮੀਟਿੰਗ ਕਰ ਰਹੇ ਹਨ ਜਿਸ ਵਿੱਚ ਇਹ ਫੈਸਲਾ ਲਿਆ ਜਾਵੇਗਾ ਕਿ ਜੋ ਘਰਾਂ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਰੱਖਿਆ ਜਾਂਦਾ ਹੈ, ਉੱਥੇ ਜਾਂਚ ਕਰਕੇ ਇਹ ਯਕੀਨੀ ਬਣਾਇਆ ਜਾਵੇ ਕਿ ਸੇਵਾ ਸਹੀ ਢੰਗ ਨਾਲ ਹੋ ਰਹੀ ਹੈ ਜਾਂ ਨਹੀਂ।

ਸਮੂਹ ਸੰਗਤ ਨੂੰ ਇਹ ਵੀ ਚਿਤਾਵਨੀ ਦਿੱਤੀ ਗਈ ਕਿ ਜੇ ਭਵਿੱਖ ‘ਚ ਅਜਿਹੀ ਕੋਈ ਹੋਰ ਘਟਨਾ ਵਾਪਰਦੀ ਹੈ ਤਾਂ ਸੰਗਤ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 2015 ਤੋਂ ਲੈ ਕੇ ਬੇਅਦਬੀ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ।

Vinkmag ad
Share Our Daily Posts

News Desk

Read Previous

ਲੁਧਿਆਣਾ ‘ਚ 350 ਵਿਦਿਆਰਥੀਆਂ ਦੀ ਪੜ੍ਹਾਈ ‘ਤੇ ਲਟਕਿਆ ਖਤਰਾ – ਸਰਕਾਰੀ ਸਕੂਲ ਨੂੰ ਛੱਡਣ ਦੇ ਆਦੇਸ਼ ਜਾਰੀ

Read Next

ਅੰਤਰਰਾਸ਼ਟਰੀ ਨਸ਼ਾ ਗਿਰੋਹ ਦਾ ਪਰਦਾਫਾਸ਼ 60 ਕਿਲੋ ਹੈਰੋਇਨ ਸਮੇਤ 9 ਤਸਕਰ ਗ੍ਰਿਫਤਾਰ, ਡੀ.ਜੀ.ਪੀ. ਗੌਰਵ ਯਾਦਵ ਨੇ ਦਿੱਤਾ ਬਿਆਨ