ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ
ਅੰਮ੍ਰਿਤਸਰ : ਕੰਵਲਜੀਤ ਸਿੰਘ ਮੱਕੜ – ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਇਕ ਹੋਰ ਵੱਡੀ ਸਫਲਤਾ ਮਿਲੀ ਹੈ। ਅੱਜ ਕਮਿਸ਼ਨਰੇਟ ਪੁਲਿਸ ਨੇ ਬੀ.ਐੱਸ.ਐੱਫ. ਅਤੇ ਰਾਜਸਥਾਨ ਦੀ ਟੀਮ ਨਾਲ ਮਿਲਕੇ ਇੱਕ ਵੱਡਾ ਆਪਰੇਸ਼ਨ ਚਲਾਇਆ, ਜਿਸ ਦੌਰਾਨ 60.302 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।
ਪੁਲਿਸ ਨੇ ਕਾਰਵਾਈ ਦੌਰਾਨ 9 ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਹ ਨਸ਼ਾ ਤਸਕਰੀ ਰੈਕੇਟ ਪਾਕਿਸਤਾਨ ਅਧਾਰਤ ਤਸਕਰ ਤਨਵੀਰ ਸ਼ਾਹ ਅਤੇ ਕੈਨੇਡਾ ਅਧਾਰਤ ਹੈਂਡਲਰ ਜੋਬਨ ਕਲੇਰ ਵੱਲੋਂ ਚਲਾਇਆ ਜਾ ਰਿਹਾ ਸੀ।
ਇਹ ਹੈਰੋਇਨ ਰਾਜਸਥਾਨ ਦੇ ਬਾਰਮੇੜ ਵਿੱਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਜਬਤ ਕੀਤੀ ਗਈ। ਡੀ.ਜੀ.ਪੀ. ਨੇ ਕਿਹਾ ਕਿ ਗ੍ਰਿਫਤਾਰੀ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਵਿੱਚੋਂ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਗ੍ਰਿਫਤਾਰੀਆਂ ਦੀ ਸੰਭਾਵਨਾ ਨੂੰ ਨਕਾਰਿਆ ਨਹੀਂ ਜਾ ਸਕਦਾ।
